PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਹਵਾਲਾਤ ‘ਚ ਔਰਤ ਨੂੰ ਸਲਵਾਰ ਦੇ ਨਾਲੇ ਨਾਲ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕਰਨੀ ਪਈ ਮਹਿੰਗੀ

Advertisement
Spread Information

ਹਵਾਲਾਤ ‘ਚ ਔਰਤ ਨੂੰ ਸਲਵਾਰ ਦੇ ਨਾਲੇ ਨਾਲ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕਰਨੀ ਪਈ ਮਹਿੰਗੀ ,ਪੁਲਸ ਨੇ ਕੱਸਿਆ ਸ਼ਿਕੰਜਾ 


ਪਰਦੀਪ ਕਸਬਾ ਪਟਿਆਲਾ , 3 ਸਤੰਬਰ 2021
ਲੋਕ ਅਕਸਰ ਹੀ ਖ਼ੁਦਕੁਸ਼ੀ ਕਰਨ ਦੇ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤਦੇ ਆ ਰਹੇ ਹਨ । ਇਹ ਮਾਮਲਾ ਉਸ ਵਕਤ ਗੰਭੀਰ ਹੋ ਜਾਂਦਾ ਹੈ । ਜਦੋਂ ਕੋਈ ਹਵਾਲਾਤ ਵਿੱਚ  ਖ਼ੁਦਕਸ਼ੀ ਕਰਨ ਦੀ ਕੋਸ਼ਿਸ਼ ਕਰਦਾ ਹੈ  । 
ਅਜਿਹਾ ਅਕਸਰ ਹੀ ਸੁਣਦੇ ਹਾਂ ਕਿ ਕਿਸੇ ਵਿਅਕਤੀ ਨੇ ਗਲ ਫਾਹਾ ਲੈ ਕੇ , ਜ਼ਹਿਰੀਲੀ ਦਵਾਈ ਖਾ ਕੇ, ਰੇਲ ਗੱਡੀ ਦੇ ਅੱਗੇ ਛਾਲ ਮਾਰ ਕੇ ਜਾਂ ਹੋਰ ਤਰੀਕਿਆਂ ਨਾਲ ਖ਼ੁਦਕੁਸ਼ੀ ਕਰ ਲਈ ਹੈ । ਪਟਿਆਲੇ ਜ਼ਿਲ੍ਹੇ ਦੇ ਥਾਣਾ ਤ੍ਰਿਪੜੀ ਵਿਚ ਇਕ ਵੱਖਰੇ ਹੀ ਢੰਗ ਨਾਲ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ  ਸਾਹਮਣੇ ਆਇਆ ਹੈ । ਜਿੱਥੇ ਇੱਕ ਔਰਤ ਨੇ ਹਵਾਲਾਤ ਵਿਚ ਆਪਣੀ ਖ਼ੁਦਕਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ , ਬੇਸ਼ੱਕ ਖੁਦਕੁਸ਼ੀ ਕਰਨ ਵਾਲੀ ਔਰਤ ਨੂੰ ਬਚਾ ਲਿਆ ਗਿਆ ਹੈ । ਪੁਲਸ ਨੇ ਦੋਸ਼ੀ ਔਰਤ ‘ਤੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਮਲਕੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ ਦੇ ਬਿਆਨਾਂ ਦੇ ਆਧਾਰ ‘ਤੇ ਹਵਾਲਾਤੀ ਕਰਮਜੀਤ ਕੌਰ ਪਤਨੀ ਕੇਵਲ ਸਿੰਘ, ਨਿਵਾਸੀ ਲੰਗੇਆਣਾ , ਥਾਣਾ ਬਾਘਾ ਪੁਰਾਣਾ, ਜ਼ਿਲ੍ਹਾ ਮੋਗਾ ‘ਤੇ  ਆਪਣੀ  ਸਲਵਾਰ ਦੇ ਨਾਲੇ ਨਾਲ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕਰਨ ‘ਤੇ ਧਾਰਾ 309 IPC ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਮਲਕੀਅਤ ਸਿੰਘ ਸਹਾਇਕ ਸੁਪਰਡੈਂਟ ਨੇ ਆਪਣੇ ਦਰਜ ਬਿਆਨਾਂ ਵਿਚ ਦੱਸਿਆ ਕਿ 31 ਅਗਸਤ ਸ਼ਾਮ ਕਰੀਬ  9:35  ਉਕਤ ਦੋਸ਼ੀ ਨੇ ਆਪਣੀ ਸਲਵਾਰ ਦੇ ਨਾਲੇ ਨਾਲ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ । ਜਿਸ ਨੂੰ ਮੌਕੇ ‘ਤੇ ਪੁੱਜ ਕੇ ਕਾਬੂ ਕੀਤਾ ਗਿਆ । ਤ੍ਰਿਪੜੀ ਥਾਣਾ ਪੁਲਸ ਪਟਿਆਲਾ ਨੇ ਉਕਤ ਦੋਸ਼ੀ ਹਵਾਲਾਤੀ ਕਰਮਜੀਤ ਕੌਰ ਤੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ  ।

Spread Information
Advertisement
Advertisement
PANJAB TODAY

ਆਉਣ ਜਾਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਭਾਵਿਤ ਕਰ ਰਿਹਾ ਹੈ ਵੋਟਾਂ ਸਬੰਧੀ ਸਜਾਇਆ ਚੌਂਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 15 ਫਰਵਰੀ 2022 ਵੋਟਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਵੀਪ ਮੁਹਿੰਮ ਤਹਿਤ ਜਿਥੇ ਲੋਕਾਂ ਤੇ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਜਾਰੀ ਹਨ ਜਿਸ ਵਿਚ ਨੁਕੜ ਨਾਟਕ ਕਰਵਾਏ ਜਾ ਰਹੇ ਹਨ ਅਤੇ ਵੋਟਾਂ ਪਾਉਣ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕੀਤਾ। ਜ਼ਿਲ੍ਹਾ ਚੋਣ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕ ਗਤੀਵਿਧੀਆਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਇਕ ਚੌਂਕ ਸਜਾਇਆ ਗਿਆ ਜ਼ੋ ਕਿ ਵੋਟਾਂ ਦੀ ਮਹੱਤਤਾ ਬਾਰੇ ਆਉਣ ਜਾਣ ਵਾਲੇ ਵਿਅਕਤੀਆਂ ਨੂੰ ਵੋਟਾਂ ਪਾਉਣ ਬਾਰੇ ਪ੍ਰੇਰਿਤ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਪੂਰੇ ਚੋਣ ਅਮਲੇ ਦਾ ਉਦੇਸ਼ 20 ਫਰਵਰੀ ਨੂੰ ਆਗਾਮੀ ਚੋਣਾਂ ਨੂੰ ਹਰੇਕ ਯੋਗ ਵਿਅਕਤੀ ਵੋਟ ਪਾਏ ਜਿਸ ਤਹਿਤ ਇਹ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੌਂਕ ਸਜਾਉਣ ਦਾ ਮੰਤਵ ਆਉਣ-ਜਾਣ ਵਾਲਾ ਹਰੇਕ ਵਿਅਕਤੀ ਇਸ ਨੂੰ ਦੇਖੇ ਅਤੇ ਯਾਦ ਰੱਖੇ ਕਿ ਅਸੀਂ 20 ਫਰਵਰੀ ਨੂੰ ਸਾਰੇ ਕੰਮ-ਕਾਜ ਛੱਡ ਕੇ ਆਪਣੇ ਵੋਟ ਦੀ ਵਰਤੋਂ ਲਾਜ਼ਮੀ ਕਰਨੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ ਅਤੇ ਵੋਟ ਪਾਉਣ ਨਾਲ ਅਸੀਂ ਆਪਣੇ ਲੋਕਤੰਤਰ ਨੂੰ ਹੋਰ ਮਜਬੂਤ ਕਰਦੇ ਹਾਂ ਤੇ ਆਪਣੀ ਪਸੰਦ ਦੀ ਸਰਕਾਰ ਚੁਣਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਜਾਇਆ ਗਿਆ ਤੰਬੂ ਆਪਣੀ ਵੋਟ ਆਪਣੀ ਤਾਕਤ ਦੇ ਅਧਿਕਾਰ ਨੂੰ ਦਰਸ਼ਾਉਂਦਾ ਹੈ ਕਿ ਸਾਨੂੰ ਬਿਨਾਂ ਕਿਸੇ ਡਰ, ਭੈਅ, ਲਾਲਚ ਦੇ ਨਿਰਪੱਖ ਹੋ ਕੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

error: Content is protected !!