PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ‘ਚ ਭਰਤੀ ਲਈ ਸਿਖਲਾਈ ਕੋਰਸ 13 ਸਤੰਬਰ ਤੋਂ ਹੋਵੇਗਾ ਸ਼ੁਰੂ

Advertisement
Spread Information

ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ‘ਚ ਭਰਤੀ ਲਈ ਸਿਖਲਾਈ ਕੋਰਸ 13 ਸਤੰਬਰ ਤੋਂ ਹੋਵੇਗਾ ਸ਼ੁਰੂ


ਬਲਵਿੰਦਰਪਾਲ  , ਪਟਿਆਲਾ, 6 ਸਤੰਬਰ 2021

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫੌਜ ਅਤੇ ਨੀਮ ਫੌਜੀ ਬਲਾਂ ‘ਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੋਰਸ 13 ਸਤੰਬਰ 2021 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿੱਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ  ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ‘ਤੇ ਭਰਤੀ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਾਈ ਜਾਵੇਗੀ। ਉਨ੍ਹਾਂ ਭਰਤੀ ਲਈ ਸਰੀਰਕ ਮਾਪਦੰਡਾਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫੌਜ ‘ਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17 ਸਾਲ ਛੇ ਮਹੀਨੇ ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ, 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ‘ਚ 45 ਫ਼ੀਸਦੀ ਅੰਕ ਨਾਲ ਅਤੇ ਹਰੇਕ ਵਿਸੇ ‘ਚੋਂ 33 ਫ਼ੀਸਦੀ ਅੰਕਾਂ ਨਾਲ ਪਾਸ ਹੋਣਾ ਜ਼ਰੂਰੀ ਹੈ।

ਕਲਰਕ/ਐਸ.ਕੇ.ਟੀ. ਦੀ ਭਰਤੀ ਲਈ ਉਮੀਦਵਾਰ ਦੀ ਉਮਰ 17 ਸਾਲ ਛੇ ਮਹੀਨੇ ਤੋਂ 23 ਸਾਲ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਬਾਰਵੀਂ ਕਲਾਸ 60 ਫ਼ੀਸਦੀ ਅੰਕਾਂ ਨਾਲ ਅਤੇ ਹਰੇਕ ਵਿਸ਼ੇ ‘ਚੋ 50 ਫ਼ੀਸਦੀ ਅੰਕਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਊਂਟਿੰਗ/ਬੂਕ ਕੀਪਿੰਗ ਵਿਸ਼ਿਆਂ ‘ਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ. ਜਾਤੀ ਦੇ ਉਮੀਦਵਾਰ ਆਪਣਾ ਜਾਤੀ ਸਰਟੀਫਿਕੇਟ ਨਾਲ ਲੈਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਨੇੜੇ ਰੇਲਵੇ ਸਟੇਸ਼ਨ ਵਿਖੇ ਆਪਣੇ ਨਾਮ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੈਂਟਰ ‘ਚ ਸਿਖਲਾਈ ਲਈ ਇਕ ਆਲ ਵੈਦਰ ਟਰੈਕ ਅਤੇ ਟਰੇਨਿੰਗ ਦਾ ਜ਼ਰੂਰੀ ਸਾਜੋ ਸਮਾਨ ਉਪਲਬਧ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰਬਰ 0175-2361188, 7888343525 ‘ਤੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦੇ ਹਨ।


Spread Information
Advertisement
Advertisement
error: Content is protected !!