PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਰਾਜਸੀ ਹਲਚਲ

ਮੁੱਖ ਮੰਤਰੀਆਂ ਦੀ ਕੁਰਸੀ-ਖੇਡ ‘ਚ ਨਾ ਉਲਝੋ ; ਖੇਤੀ ਕਾਨੂੰਨਾਂ ‘ਤੇ ਆਪਣੀ ਸ਼ਿਸਤ ਢਿੱਲੀ ਨਾ ਪੈਣ ਦਿਉ: ਕਿਸਾਨ ਆਗੂ

Advertisement
Spread Information

ਮੁੱਖ ਮੰਤਰੀਆਂ ਦੀ ਕੁਰਸੀ-ਖੇਡ ‘ਚ ਨਾ ਉਲਝੋ ; ਖੇਤੀ ਕਾਨੂੰਨਾਂ ‘ਤੇ ਆਪਣੀ ਸ਼ਿਸਤ ਢਿੱਲੀ ਨਾ ਪੈਣ ਦਿਉ: ਕਿਸਾਨ ਆਗੂ

  *ਭਾਰਤ ਬੰਦ ਦੇ ਸਮਰਥਨ ਦਾ ਘੇਰਾ ਵਿਸ਼ਾਲ ਹੋ ਰਿਹੈ ; ਵਧੇਰੇ ਵਰਗਾਂ, ਜਥੇਬੰਦੀਆਂ ਤੇ ਪਾਰਟੀਆਂ ਦਾ ਸਮਰਥਨ ਮਿਲਣਾ ਜਾਰੀ: ਕਿਸਾਨ ਆਗੂ


 

ਪਰਦੀਪ ਕਸਬਾ  , ਬਰਨਾਲਾ:  20 ਸਤੰਬਰ, 2021

ਬੱਤੀ ਜਥੇਬੰਦੀਆਂ ‘ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 355 ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਬੁਲਾਰਿਆਂ ਨੇ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ ਲਈ ਚੱਲ ਰਹੇ ਕਾਟੋ ਕਲੇਸ਼ ਬਾਰੇ ਕਿਸਾਨ ਮੋਰਚੇ ਦਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦਾ ਇਸ ਕੁਰਸੀ-ਖੇਡ ਨਾਲ ਕੋਈ ਲਾਗਾ-ਦੇਗਾ ਨਹੀਂ।

ਇਨ੍ਹਾਂ ਵੋਟਾਂ ਵਟੋਰੂ ਸਿਆਸੀ ਪਾਰਟੀਆਂ ਦਾ ਲੋਕ-ਮੁੱਦਿਆਂ ਨਾਲ ਕੋਈ ਸਰੋਕਾਰ ਹੈ। ਇਹ ਸਾਰਾ ਰੌਲਾ ਰੱਪਾ ਲੋਕਾਂ ਦੇ ਨੱਕੋਂ-ਬੁੱਲੋਂ ਲਹਿ  ਚੁੱਕੇ ਚਿਹਰੇ ਬਦਲ ਕੇ ਨਵੇਂ ਚਿਹਰਿਆਂ ਸਹਾਰੇ ਚੋਣਾਂ ਜਿੱਤਣ ਦੀ ਸਾਜਿਸ਼ੀ ਚਾਲ ਦਾ ਹਿੱਸਾ ਹੈ। ਲੋਕ-ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਲੋਕਾਂ ਦੀ ਆਰਥਿਕ ਹਾਲਤ ਦਿਨ-ਬਦਿਨ ਨਿਘਰ ਰਹੀ ਹੈ ਅਤੇ ਸਿਆਸੀ ਨੇਤਾਵਾਂ ਕੋਲ ਲੋਕ-ਮੁੱਦਿਆਂ ਦਾ ਕੋਈ ਹੱਲ ਨਹੀਂ।ਕੁੱਝ ਲੋਕਾਂ ਤੇ ਵਰਗਾਂ ਨੂੰ ਇਹ ਸਿਆਸੀ ਕਵਾਇਦ ਲੋਕ-ਪੱਖੀ ਹੋਣ ਦੇ ਭਰਮ ਵਿੱਚ ਪਾ ਸਕਦੀ ਹੈ। ਪਰ ਅਸੀਂ ਇਨ੍ਹਾਂ ਸਿਆਸੀ ਚਾਲਾਂ ਦਾ ਸ਼ਿਕਾਰ ਨਹੀਂ ਹੋਣਾ ਅਤੇ ਆਪਣੀ ਸ਼ਿਸਤ ਮੱਛੀ ਦੀ ਅੱਖ ਤੋਂ ਪਾਸੇ ਨਹੀਂ ਹੋਣ ਦੇਣੀ । ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੀ ਸਾਡੇ ਲਈ ਮੱਛੀ ਦੀ ਅੱਖ ਹੈ। ਸੋ ਇਸ ਕੁਰਸੀ-ਭੇਡ ਦੇ ਰੌਲੇ- ਰੱਪੇ ਆਪਣੀ ਊਰਜਾ ਖਾਰਜ ਨਾ ਕਰੋ ਅਤੇ ਅੰਦੋਲਨ ਨੂੰ ਹੋਰ ਮਜਬੂਤ ਕਰਨ ਵੱਲ ਪੂਰਾ ਧਿਆਨ ਕੇਂਦਰਿਤ ਕਰੋ।
     

ਅੱਜ ਮਨਜੀਤ ਧਨੇਰ ਨੇ ਧਰਨੇ ਨੂੰ ਸੰਬੋਧਨ ਕਰਕੇ ਧਰਨਾਕਾਰੀਆਂ  ‘ਚ ਜੋਸ਼ ਭਰਿਆ ਅਤੇ  ਭਾਰਤ ਬੰਦ ਦੀਆਂ ਤਿਆਰੀਆਂ ‘ਚ ਜੁਟ ਜਾਣ ਲਈ ਕਿਹਾ। ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ  ਦਿੱਲੀ ਮੋਰਚਿਆਂ ‘ਤੇ 22 ਤਰੀਕ ਤੋਂ ਸ਼ੁਰੂ ਹੋਣ ਵਾਲੇ ਪੰਜ-ਰੋਜਾ ਕੌਮਾਂਤਰੀ ਕਬੱਡੀ ਟੂਰਨਾਮੈਂਟ ‘ਚ ਭਾਗ ਲੈਣ।

  ਅੱਜ ਧਰਨੇ ਨੂੰ ਮਨਜੀਤ ਧਨੇਰ, ਉਜਾਗਰ ਸਿੰਘ ਬੀਹਲਾ, ਨਛੱਤਰ ਸਿੰਘ ਸਹੌਰ, ਰਣਧੀਰ ਸਿੰਘ ਰਾਜਗੜ੍ਹ, ਜਸਵੰਤ ਕੌਰ ਬਰਨਾਲਾ, ਗੋਰਾ ਸਿੰਘ ਢਿੱਲਵਾਂ, ਪਰਮਜੀਤ ਕੌਰ ਠੀਕਰੀਵਾਲਾ, ਸੁਖਜੀਤ ਸਿੰਘ ਬਘੌਰਾ, ਗੁਰਵਿੰਦਰ ਸਿੰਘ ਕਾਲੇਕੇ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਜਿਉਂ ਜਿਉਂ ਭਾਰਤ ਬੰਦ ਦੀ ਤਰੀਕ ਨੇੜੇ ਆ ਰਹੀ ਹੈ, ਬੰਦ ਦਾ ਸਮਰਥਨ ਕਰਨ ਵਾਲੇ ਵਰਗਾਂ, ਜਥੇਬੰਦੀਆਂ ਤੇ ਪਾਰਟੀਆਂ ਦੀ ਗਿਣਤੀ ਵਧ ਰਹੀ ਹੈ। ਮੁਲਾਜ਼ਮਾਂ, ਮਜਦੂਰਾਂ, ਕਿਰਤੀਆਂ, ਪੱਤਰਕਾਰਾਂ, ਵਿਦਿਆਰਥੀਆਂ ਵਕੀਲਾਂ ਤੇ ਛੋਟੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਆਦਿ ਵਰਗਾਂ ਦੀਆਂ ਜਥੇਬੰਦੀਆਂ ਭਾਰਤ ਬੰਦ ਦੇ ਹੱਕ ਵਿੱਚ ਨਿੱਤਰ ਕੇ ਸਾਹਮਣੇ ਆ ਰਹੀਆਂ ਹਨ। ਹਰ ਆਏ ਦਿਨ ਵਧੇਰੇ  ਤੋਂ ਵਧੇਰੇ ਲੋਕਾਂ ਨੂੰ ਸਮਝ ਪੈ ਰਹੀ ਹੈ ਕਿ ਕਿਸਾਨ ਸਿਰਫ ਆਪਣੀ ਨਹੀਂ ਸਗੋਂ ਸਾਰੇ ਆਮ ਲੋਕਾਂ ਦੀ ਲੜਾਈ ਲੜ ਰਹੇ ਹਨ। 27 ਸਤੰਬਰ ਦਾ ਭਾਰਤ ਬੰਦ ਇਤਿਹਾਸਕ ਹੋਵੇਗਾ। ਸਾਨੂੰ ਹੋਰ ਵਧੇਰੇ ਜੋਸ਼ ਤੇ ਹੋਸ਼ ਨਾਲ ਇਸ ਬੰਦ ਦੀਆਂ ਤਿਆਰੀਆਂ ਵਿੱਚ ਜੁਟ ਜਾਣਾ ਚਾਹੀਦਾ ਹੈ।
ਅੱਜ ਬਹਾਦਰ ਸਿੰਘ ਕਾਲਾ ਧਨੌਲਾ ਨੇ ਆਪਣੇ ਇਨਕਲਾਬੀ ਗੀਤ ਨਾਲ ਪੰਡਾਲ ‘ਚੋਂ ਜੋਸ਼ ਭਰਿਆ।


Spread Information
Advertisement
Advertisement
PANJAB TODAY

ਆਉਣ ਜਾਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਭਾਵਿਤ ਕਰ ਰਿਹਾ ਹੈ ਵੋਟਾਂ ਸਬੰਧੀ ਸਜਾਇਆ ਚੌਂਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 15 ਫਰਵਰੀ 2022 ਵੋਟਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਵੀਪ ਮੁਹਿੰਮ ਤਹਿਤ ਜਿਥੇ ਲੋਕਾਂ ਤੇ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਜਾਰੀ ਹਨ ਜਿਸ ਵਿਚ ਨੁਕੜ ਨਾਟਕ ਕਰਵਾਏ ਜਾ ਰਹੇ ਹਨ ਅਤੇ ਵੋਟਾਂ ਪਾਉਣ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕੀਤਾ। ਜ਼ਿਲ੍ਹਾ ਚੋਣ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕ ਗਤੀਵਿਧੀਆਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਇਕ ਚੌਂਕ ਸਜਾਇਆ ਗਿਆ ਜ਼ੋ ਕਿ ਵੋਟਾਂ ਦੀ ਮਹੱਤਤਾ ਬਾਰੇ ਆਉਣ ਜਾਣ ਵਾਲੇ ਵਿਅਕਤੀਆਂ ਨੂੰ ਵੋਟਾਂ ਪਾਉਣ ਬਾਰੇ ਪ੍ਰੇਰਿਤ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਪੂਰੇ ਚੋਣ ਅਮਲੇ ਦਾ ਉਦੇਸ਼ 20 ਫਰਵਰੀ ਨੂੰ ਆਗਾਮੀ ਚੋਣਾਂ ਨੂੰ ਹਰੇਕ ਯੋਗ ਵਿਅਕਤੀ ਵੋਟ ਪਾਏ ਜਿਸ ਤਹਿਤ ਇਹ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੌਂਕ ਸਜਾਉਣ ਦਾ ਮੰਤਵ ਆਉਣ-ਜਾਣ ਵਾਲਾ ਹਰੇਕ ਵਿਅਕਤੀ ਇਸ ਨੂੰ ਦੇਖੇ ਅਤੇ ਯਾਦ ਰੱਖੇ ਕਿ ਅਸੀਂ 20 ਫਰਵਰੀ ਨੂੰ ਸਾਰੇ ਕੰਮ-ਕਾਜ ਛੱਡ ਕੇ ਆਪਣੇ ਵੋਟ ਦੀ ਵਰਤੋਂ ਲਾਜ਼ਮੀ ਕਰਨੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ ਅਤੇ ਵੋਟ ਪਾਉਣ ਨਾਲ ਅਸੀਂ ਆਪਣੇ ਲੋਕਤੰਤਰ ਨੂੰ ਹੋਰ ਮਜਬੂਤ ਕਰਦੇ ਹਾਂ ਤੇ ਆਪਣੀ ਪਸੰਦ ਦੀ ਸਰਕਾਰ ਚੁਣਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਜਾਇਆ ਗਿਆ ਤੰਬੂ ਆਪਣੀ ਵੋਟ ਆਪਣੀ ਤਾਕਤ ਦੇ ਅਧਿਕਾਰ ਨੂੰ ਦਰਸ਼ਾਉਂਦਾ ਹੈ ਕਿ ਸਾਨੂੰ ਬਿਨਾਂ ਕਿਸੇ ਡਰ, ਭੈਅ, ਲਾਲਚ ਦੇ ਨਿਰਪੱਖ ਹੋ ਕੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

error: Content is protected !!