PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ 2 ਅਕਤੂਬਰ ਤੋਂ ਲਗਾਏ ਜਾਣਗੇ ਕਾਨੂੰਨੀ ਜਾਗਰੂਕਤਾ ਕੈਂਪ

Advertisement
Spread Information

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ 2 ਅਕਤੂਬਰ ਤੋਂ ਲਗਾਏ ਜਾਣਗੇ ਕਾਨੂੰਨੀ ਜਾਗਰੂਕਤਾ ਕੈਂਪ


ਹਰਪ੍ਰੀਤ ਕੌਰ ਬਬਲੀ , ਸੰਗਰੂਰ, 22 ਸਤੰਬਰ 2021

ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀਂ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਆਦੇਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ  2 ਅਕਤੂਬਰ ਤੋਂ ਸੰਗਰੂਰ ਜ਼ਿਲ੍ਹੇ ਦੇ ਵੱਖ- ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਇਸ ਸਬੰਧੀ ਸ਼੍ਰੀਮਤੀ ਦਿਪਤੀ ਗੋਇਲ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਦੱਸਿਆ ਕਿ ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਨੇ ਫੈਸਲਾ ਕੀਤਾ ਹੈ ਕਿ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀਂ ਸਹਾਇਤਾ ਸਬੰਧੀ ਜਾਗਰੂਕ ਕੀਤਾ ਜਾਵੇ।

ਇਸ ਲਈ ਆਜ਼ਾਦੀ ਕਾ ਅਮਿੰ੍ਰਤ ਮਹੋਤਸਵ ਅਧੀਨ ਮਿਤੀ 2 ਅਕਤੂਬਰ ਤੋਂ ਲੈ ਕੇ 14 ਨੰਵਬਰ ਤੱਕ ਦੇਸ਼ ਦੇ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸ  ਤਹਿਤ ਹੀ ਜਿਲਾ੍ਹ ਸੰਗਰੂਰ ਦੇ ਵੱਖ ਵੱਖ ਪਿੰਡਾਂ ਵਿੱਚ ਵੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ।

ਉਨ੍ਹਾਂ ਦਸਿਆ ਕਿ ਇਸ ਸਬੰਧ ਵਿੱਚ ਪੈਰਾ ਲੀਗਲ ਵੰਲਅਟੀਅਰਾਂ ਅਤੇ ਪੈਨਲ ਦੇ ਵਕੀਲਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨਗੀਆਂ।


Spread Information
Advertisement
Advertisement
error: Content is protected !!