ਸ਼ੱਕੀ ਹਾਲਤਾਂ ‘ਚ ਵਿਆਹੁਤਾ ਦਾ ਕਤਲ ?

Advertisement
Spread Information

ਹਰਿੰਦਰ ਨਿੱਕਾ , ਬਰਨਾਲਾ 9 ਨਵੰਬਰ 2021 

   ਸ਼ਹਿਰ ਦੇ ਸੇਖਾ ਰੋਡ ਦੀ ਗਲੀ ਨੰਬਰ 5 ਵਿੱਚ ਵਿਆਹੀ ਕੁੜੀ ਨਿਸ਼ਾ ਰਾਣੀ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਮਾਪਿਆਂ ਦਾ ਦੋਸ਼ ਹੈ ਕਿ ਨਿਸ਼ਾ ਨੂੰ ਉਸ ਦੇ ਸਹੁਰਿਆਂ ਨੇ ਬੇਰਹਿਮੀ ਨਾਲ ਕੁੱਟ ਕੁੱਟ ਕੇ ਉਸ ਦਾ ਕਤਲ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ 2 ਦੀ ਪੁਲਿਸ ਮੌਕੇ ਤੇ ਪਹੁੰਚ ਗਈ। ਮ੍ਰਿਤਕਾ ਦੇ ਪਿਤਾ ਰਾਜੇਸ਼ ਕੁਮਾਰ ਵਾਸੀ ਬਰਨਾਲਾ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਉਸ ਦੀ ਕੁੜੀ ਨਿਸ਼ਾ ਨੇ ਹਨੀ ਬੁੱਗ ਵਾਸੀ ਗਲੀ ਨੰਬਰ 5 ਨਾਲ ਵਿਆਹ ਕਰਵਾ ਲਿਆ ਸੀ। ਵਿਆਹ ਤੋਂ ਬਾਅਦ ਹੀ ਉਸ ਦੇ ਪਤੀ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ । ਅੱਜ ਦੇਰ ਸ਼ਾਮ ਨਿਸ਼ਾ ਦੀ ਮੌਤ ਹੋਣ ਦੇ ਬਾਰੇ , ਉਸ ਨੂੰ ਪਤਾ ਲੱਗਿਆ। ਜਦੋਂ ਮੌਕੇ ਤੇ ਜਾ ਕੇ ਵੇਖਿਆ ਤਾਂ ਨਿਸ਼ਾ ਦੇ ਸ਼ਰੀਰ ਤੇ ਕੁੱਟਮਾਰ ਦੇ ਨਿਸ਼ਾਨ ਸਾਫ ਦਿਖਾਈ ਦੇ ਰਹੇ ਹਨ। ਉਨਾਂ ਕਿਹਾ ਕਿ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਰਾਜੇਸ਼ ਕੁਮਾਰ ਨੇ ਪੁਲਿਸ ਤੋਂ ਮੰਗ ਕੀਤੀ ਕਿ ਨਿਸ਼ਾ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮਾਮਲੇ ਦੇ ਤਫਤੀਸ਼ ਅਧਿਕਾਰੀ ਅਤੇ ਥਾਣਾ ਸਿਟੀ 2 ਦੇ ਐਸਐਚਉ ਜਗਦੇਵ ਸਿੰਘ ਨੇ ਨਿਸ਼ਾ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਦੀ ਮੌਰਚਰੀ ਵਿੱਚ ਰੱਖ ਰਹੀ ਹੈ। ਮ੍ਰਿਤਕਾ ਦੇ ਮਾਪਿਆਂ ਦੇ ਬਿਆਨ ਅਤੇ ਪੋਸਟਮਾਰਟਮ ਰਿਪੋਰਟ ਦੇ ਅਧਾਰ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top