Skip to content
Advertisement
ਵੋਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਿ਼ਲ੍ਹਾ ਪੁਲਿਸ ਵੱਲੋਂ ਕੀਤੇ ਜਾਣਗੇ ਵਿਆਪਕ ਪ੍ਰਬੰਧ : ਜਿ਼ਲ੍ਹਾ ਪੁਲਿਸ ਮੁਖੀ
ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਲਈ ਜਿ਼ਲ੍ਹਾ ਅਧਿਕਾਰੀ ਹੋਣਗੇ ਜਿੰਮੇਵਾਰ
ਜਿਲ੍ਹਾ ਚੋਣ ਅਫਸਰ ਵੱਲੋਂ ਐਸ.ਡੀ.ਐਮਜ਼ ਨੂੰ ਵਿਧਾਨ ਸਭਾ ਚੋਣਾਂ ਲਈ ਰੂਟ ਪਲਾਨ ਤਿਆਰ ਕਰਨ ਦੇ ਨਿਰਦੇਸ਼
80 ਸਾਲ ਤੋਂ ਵੱਧ ਉਮਰ ਦੇ ਬਜੁਰਗ ਆਪਣੇ ਘਰਾਂ ਵਿੱਚ ਬੈਲਟ ਪੇਪਰ ਰਾਹੀਂ ਪਾ ਸਕਣਗੇ ਵੋਟ
ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਬੱਚਤ ਭਵਨ ਵਿਖੇ ਵਿਧਾਨ ਸਭਾ ਚੋਣਾਂ ਲਈ ਕੀਤੀ ਮੀਟਿੰਗ
ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 22 ਨਵੰਬਰ :2021
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿਲ੍ਹੇ ਦੇ 570 ਪੋਲਿੰਗ ਸਟੇ਼ਸ਼ਨਾਂ ’ਤੇ 4 ਲੱਖ 45 ਹਜ਼ਾਰ 755 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਜਿਨ੍ਹਾਂ ਵਿੱਚ 2 ਲੱਖ 34 ਹਜ਼ਾਰ 764 ਮਰਦ ਵੋਟਰ ਅਤੇ 2 ਲੱਖ 10 ਹਜ਼ਾਰ 983 ਮਹਿਲਾ ਵੋਟਰ ਸ਼ਾਮਲ ਹਨ। ਇਹ ਜਾਣਕਾਰੀ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਵਿਧਾਨ ਸਭਾ ਚੋਣਾਂ ਸਬੰਧੀ ਬੱਚਤ ਭਵਨ ਵਿਖੇ ਜਿ਼ਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਇਹ ਵੀ ਦੱਸਿਆ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਆਪਣੀ ਮਰਜ਼ੀ ਅਨੁਸਾਰ ਪੋਲਿੰਗ ਸਟੇਸ਼ਨ ਜਾਂ ਆਪਣੇ ਘਰਾਂ ਵਿੱਚ ਬੈਲਟ ਪੇਪਰਾਂ ਰਾਹੀਂ ਆਪਣੀ ਵੋਟ ਪਾ ਸਕਣਗੇ, ਜਿਸ ਲਈ ਸਬੰਧਤ ਵੋਟਰ ਵੱਲੋਂ ਲਿਖਤੀ ਰੂਪ ਵਿੱਚ ਆਪਣੀ ਸਹਿਮਤੀ ਦੇਣੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਡਿਊਟੀ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨੇਸ਼ਨ ਦੀਆਂ 2 ਡੋਜਾਂ ਲੱਗੀਆਂ ਹੋਣੀਆਂ ਜਰੂਰੀ ਹਨ ਅਤੇ ਇਸ ਸਬੰਧੀ ਜਿ਼ਲ੍ਹਾ ਅਧਿਕਾਰੀ ਲਿਖਤੀ ਰੂਪ ਵਿੱਚ ਸਰਟੀਫਿਕੇਟ ਦੇਣਗੇ। ਉਨ੍ਹਾਂ ਜਿ਼ਲ੍ਹਾ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਿ਼ਲ੍ਹੇ ਵਿੱਚ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਸਰਕਾਰੀ ਦਫ਼ਤਰ ਦੀ ਇਮਾਰਤ ’ਤੇ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਦਾ ਬੈਨਰ ਜਾਂ ਹੋਰ ਕੋਈ ਸਮੱਗਰੀ ਨਹੀਂ ਲੱਗੀ ਹੋਣੀ ਚਾਹੀਦੀ। ਜਿ਼ਲ੍ਹਾ ਚੋਣ ਅਫਸਰ ਨੇ ਸਮੂਹ ਐਸ.ਡੀ.ਐਮਜ਼ ਨੂੰ ਆਦੇਸ਼ ਦਿੱਤੇ ਕਿ ਚੋਣਾ ਸਬੰਧੀ ਵਿਆਪਕ ਰੂਟ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਚੋਣਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜਿ਼ਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾ ਕਰਵਾਉਣ ਲਈ ਵੱਖ-ਵੱਖ ਚੌਕਸੀ ਤੇ ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ 24 ਘੰਟੇ ਡਿਊਟੀ ਦੇਣਗੀਆਂ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ’ਤੇ ਸਾਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਦਿਵਿਆਂਗ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਗੋਇਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਜਿ਼ਲ੍ਹਾਂ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿ਼ਲ੍ਹੇ ਵਿੱਚ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਪੀ. (ਐਚ) ਸ਼੍ਰੀ ਵਿਜੇ ਆਲਮ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਿਮਾਂਸ਼ੂ ਗੁਪਤਾ, ਐਸ.ਡੀ.ਐਮ. ਅਮਲੋਹ ਸ਼੍ਰੀਮਤੀ ਜੀਵਨਜੋਤ ਕੌਰ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਯਸ਼ਪਾਲ ਸ਼ਰਮਾ, ਸਹਾਇਕ ਕਮਿਸ਼ਨਰ (ਸਿ਼ਕਾਇਤਾਂ) ਸ਼੍ਰੀ ਹਰਕੰਵਲਜੀਤ ਸਿੰਘ, ਡੀ.ਐਸ.ਪੀ. ਮਾਧਵੀ ਸ਼ਰਮਾ, ਚੋਣ ਤਹਿਸੀਲਦਾਰ ਨਿਰਮਲਾ ਰਾਣੀ, ਚੋਣ ਕਾਨੂੰਗੋ ਸ਼੍ਰੀ ਬ੍ਰਿਜ ਮੋਹਨ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Advertisement
Advertisement
error: Content is protected !!