Skip to content
Advertisement

ਡੀ.ਬੀ.ਈ.ਈ. ਗਵਰਨਿੰਗ ਕੌਂਸਲ ਦੀ ਮੀਟਿੰਗ ਆਯੋਜਿਤ
ਦਵਿੰਦਰ ਡੀ.ਕੇ ਲੁਧਿਆਣਾ, 25 ਨਵੰਬਰ (2021):-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਅਤੇ ਕੌਂਸਲ ਮੈਂਬਰ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਵੀ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ 03 ਦਸੰਬਰ ਤੋਂ 10 ਦਸੰਬਰ, 2021 ਤੱਕ ਹੋਣ ਜਾ ਰਹੇ ਮੈਗਾ ਰੋਜ਼ਗਾਰ ਮੇਲੇ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ, ਜਿਸ ਵਿੱਚ ਆਈ.ਟੀ.ਆਈ., ਡਿਪਲੋਮਾ, ਪੌਲੀਟੈਕਨਿਕ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਦੇ ਉਮੀਦਵਾਰਾਂ ਲਈ ਘੱਟੋ-ਘੱਟ ਸਾਲਾਨਾ ਪੈਕੇਜ 2.40 ਅਤੇ ਇਸ ਤੋਂ ਵੱਧ ਹੋਵੇਗਾ। ਇਸ ਸਬੰਧੀ ਕਾਲਜਾਂ ਅਤੇ ਯੂਨੀਵਰਸਿਟੀਆਂ ਨਾਲ ਇੱਕ ਨਿਯਮਤ ਮੀਟਿੰਗ ਦੀ ਯੋਜਨਾ ਬਣਾਈ ਗਈ ਹੈ।
ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਖੇਡ ਕਿੱਟਾਂ ਦੀ ਵੰਡ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਕਿੱਟਾਂ ਚੋਣਵੇਂ ਕਾਲਜਾਂ ਵਿੱਚ ਵੰਡੀਆਂ ਜਾਣਗੀਆਂ।
Advertisement

error: Content is protected !!