Skip to content
Advertisement

ਸੰਵਿਧਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਹਿੱਤ ਚੁਕਾਈ ਸਹੁੰ
*ਡਿਪਟੀ ਕਮਿਸ਼ਨਰ ਨੇ ਡਾ. ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ
ਸੰਗਰੂਰ, 26 ਨਵੰਬਰ: 2021
ਸੰਵਿਧਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਹਿੱਤ ਸਹੁੰ ਚੁਕਾਈ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਭਾਰਤ ਦੀ ਸੰਵਿਧਾਨ ਸਭਾ ਨੇ 26 ਨਵੰਬਰ 1949 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਅਤੇ 26 ਜਨਵਰੀ 1950 ਨੂੰ ਇਹ ਲਾਗੂ ਹੋਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੰਬਰਕਰਾਰ ਰੱਖਣ ਲਈ ਹਰੇਕ ਵਿਅਕਤੀ ਨੂੰ ਸੰਵਿਧਾਨ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਲਤੀਫ਼ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਜਿੰਦਰ ਬੱਤਰਾ ਸਮੇਤ ਹੋਰਾਂ ਨੇ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਡਾ. ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ’ਤੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰੀ ਸ਼੍ਰੀ ਗੁਰਿੰਦਰਜੀਤ ਸਿੰਘ ਤੋਂ ਇਲਾਵਾ ਪ੍ਰਸਾਸ਼ਨ ਤੇ ਪੁਲਿਸ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
Advertisement

error: Content is protected !!