Skip to content
Advertisement

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਗਿਆ ਸਵੈ-ਰੋਜ਼ਗਾਰ ਮੇਲਾ
ਮੇਲੇ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਬਾਰੇ ਦਿੱਤੀ ਗਈ ਜਾਣਕਾਰੀ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 29 ਨਵੰਬਰ 2021
ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾ `ਤੇ ਜ਼ਿਲ੍ਹੇ ਅੰਦਰ ਸਵੈ-ਰੋਜ਼ਗਾਰ ਅਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸੇ ਤਹਿਤ ਹੀ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ ਸਵੈ-ਰੋਜ਼ਗਾਰ ਮੇਲਾ ਲਗਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਕ੍ਰਿਸ਼ਨ ਲਾਲ ਨੇ ਦਿੱਤੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਕ੍ਰਿਸ਼ਨ ਲਾਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਵੈ-ਰੋਜ਼ਗਾਰ ਮੇਲੇ ਦੌਰਾਨ ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਲੀਡ ਬੈਂਕ ਮੈਨੇਜਰ, ਜ਼ਿਲ੍ਹਾ ਮੈਨੇਜਰ ਐਸ.ਸੀ. ਕਾਰੋਪੋਰੇਸ਼ਨ ਆਦਿ ਵਿਭਾਗਾਂ ਦੇ ਨੁਮਾਇੰਦਿਆਂ ਨੇ ਸਵੈ-ਰੋਜ਼ਗਾਰ ਮੇਲੇ ਵਿੱਚ ਆਏ ਵਿਦਿਆਰਥੀਆਂ ਨੂੰ ਆਪੋ-ਆਪਣੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਦਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਵੈ-ਰੋਜ਼ਗਾਰ ਸ਼ੁਰੂ ਕਰਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।ਨੌਜਵਾਨਾਂ ਨੂੰ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਦਿੱਤੇ ਜਾਣ ਵਾਲੇ ਬੈਂਕ ਲੋਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਵੀ ਰੁਜ਼ਗਾਰ ਮੇਲੇ ਲਗਾਏ ਗਏ ਹਨ ਤੇ ਭਵਿੱਖ ਵਿਚ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਲਈ ਰੋਜ਼ਗਾਰ ਮੇਲੇ ਲਗਾਏ ਜਾਣਗੇ।
ਇਸ ਮੌਕੇ ਜ਼ਿਲ੍ਹਾ ਮੱਛੀ ਪਾਲਣ ਅਫ਼ਸਰ ਮੈਡਮ ਕੋਕਮ ਕੌਰ, ਪੰਜਾਬ ਨੈਸ਼ਨਲ ਬੈਂਕ ਮੈਨੇਜਰ ਸ੍ਰੀ ਭਗਵਾਨ ਨੈਣ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। 
Advertisement

error: Content is protected !!