Skip to content
Advertisement

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਦਾ ਅਚਨਚੇਤ ਨਿਰੀਖਣ
ਰਾਜੇਸ਼ ਗੌਤਮ,ਪਟਿਆਲਾ, 29 ਨਵੰਬਰ:2021
ਜ਼ਿਲ੍ਹਾ ਤੇ ਸੈਸ਼ਨ ਜੱਜ ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਜੇ.ਐਮ. -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਖੁੱਲ ਕੇ ਗੱਲਬਾਤ ਕੀਤੀ ਗਈ। ਉਨ੍ਹਾਂ ਜੇਲ ਪ੍ਰਬੰਧਕਾਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਲ ਵਿਚ ਕੈਦੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ਼ਰੀ ਹੈਲਪ ਲਾਈਨ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Advertisement

error: Content is protected !!