ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਵਿੱਚੋਂ ਪਾਸ ਹੋਏ ਯੁਵਕਾਂ ਦੀ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਸ਼ੁਰੂ

Advertisement
Spread Information

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਵਿੱਚੋਂ ਪਾਸ ਹੋਏ ਯੁਵਕਾਂ ਦੀ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਸ਼ੁਰੂ

ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਦਿੱਤੀ ਜਾਵੇਗੀ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ


ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 29 ਨਵੰਬਰ 2021

  ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿੱਚ ਪੰਜਾਬ ਪੁਲਿਸ ਦੀ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋਏ ਯੁਵਕਾਂ ਨੂੰ ਫਿਜ਼ੀਕਲ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਜਿਲ੍ਹਾ  ਫਾਜਿਲਕਾ ਦੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਫਿਜ਼ੀਕਲ੍ਹ ਟ੍ਰੇਨਿੰਗ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸਰਕਾਰ ਵੱਲੋਂ ਕੋਵਿਡ-19 ਦੀਆਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ । ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਹਾਇਸ਼ ਦਾ ਪ੍ਰਬੰਧ ਹੈ ਅਤੇ ਕੈਂਪ ਵਿੱਚ ਫਿਜ਼ੀਕਲ ਟੇ੍ਰਨਿੰਗ ਚੱਲ ਰਹੀ ਹੈ । ਕੈਂਪ ਵਿੱਚ ਦਾਖਲੇ ਸਮੇਂ  ਮਾਸਕ, ਹੈਂਡ ਸਨੈਟਾਈਜ਼ਰ, ਨਹਾਉਣ ਵਾਲਾ ਸਾਬਨ, ਫਿਜ਼ੀਕਲ ਟੈਸਟ ਦੇ ਰੋਲ ਨੰਬਰ ਦੀ ਕਾਪੀ ਅਤੇ ਲਿਖਤੀ ਪੇਪਰ ਵਿੱਚੋਂ ਪਾਸ ਹੋਣ ਦਾ ਪਰੂਫ਼ , ਰਹਾਇਸ਼ ਦੇ ਸਰਟੀਫਿਕੇਟ, ਜਾਤੀ ਦੇ ਸਰਟੀਫਿਕੇਟ, ਦਸਵੀਂ ਅਤੇ 10+2 ਪਾਸ ਸਰਟੀਫਿਕੇਟ ਅਤੇ ਆਧਾਰ ਕਾਰਡ ਦੀ ਇੱਕ-ਇੱਕ ਫੋਟੋ ਸਟੇਟ ਕਾਪੀ,  ਇੱਕ ਪਾਸਪੋਰਟ ਸਾਈਜ਼ ਦੀ ਫੋਟੋ ਅਤੇ ਮੌਸਮ ਅਨੁਸਾਰ ਬਿਸਤਰਾ ਅਤੇ ਖਾਣਾ ਖਾਣ ਲਈ ਬਰਤਨ ਨਾਲ ਲੈ ਕੇ ਆਉਣਾ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਯੁਵਕ ਫਿਜ਼ੀਕਲ ਟ੍ਰੇਨਿੰਗ ਲਈ ਰੋਜ਼ਾਨਾ ਘਰ ਤੋਂ ਆਉਣਾ ਚਾਹੁੰਦੇ ਹਨ ਉਹ ਯੁਵਕ ਵੀ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਵਧੇਰੇ ਜਾਣਕਾਰੀ ਲਈ  94638-31615, 70093-17626, 83601-63527 ਅਤੇ 94639-03533 ਨੰਬਰਾਂ ਤੇ ਸਪੰਰਕ ਕਰ ਸਕਦੇ ਹਨ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top