Skip to content
Advertisement

ਜ਼ਿਲ੍ਹੇ ’ਚ 31 ਦਸੰਬਰ ਤੱਕ ਲਗਾਏ ਜਾਣਗੇ ਅੱਖਾਂ ਦੇ ਜਾਂਚ ਕੈਂਪ- ਸਿਵਲ ਸਰਜਨ
ਨਜ਼ਰ ਦੀਆਂ ਐਨਕਾਂ ਤੇ ਆਪ੍ਰੇਸ਼ਨ ਦੀਆਂ ਸਹੂਲਤਾਂ ਮੁਫ਼ਤ ਉਪਲਬਧ-ਡਾ. ਪਰਮਿੰਦਰ ਕੌਰ
ਪਰਦੀਪ ਕਸਬਾ,ਸੰਗਰੂਰ, 29 ਨਵੰਬਰ 2021 ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ਹੇਠ ਚੱਲ ਰਹੇ ‘ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ’ ਤਹਿਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਅੱਖਾਂ ਦੀ ਜਾਂਚ ਲਈ ਸਿਹਤ ਮਹਿਕਮੇ ਵੱਲੋਂ ਮੁਫਤ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋਣ ਵਾਲੇ ਮਰੀਜ਼ਾਂ ਦੀਆਂ ਅੱਖਾਂ ਦੀ ਸੰਪੂਰਨ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਮੋਤੀਆਬਿੰਦ ਤੋਂ ਪੀੜਤ ਵਿਅਕਤੀਆਂ ਦੇ ਮੁਫਤ ਅਪਰੇਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 31 ਦਸੰਬਰ ਤਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਨੂੰ ਆਵਾਜਾਈ ਦੀ ਸਹੂਲਤ ਅਤੇ ਰਿਫਰੈੱਸ਼ਮੈਂਟ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਨੂੰ ਮੁਫਤ ਐਨਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਲੋੜਵੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਉਠਾਉਣ ।
ਡਾ. ਸੰਜੇ ਮਾਥੁਰ ਈ.ਐੱਨ.ਟੀ. ਮਾਹਰ ਨੇ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਨੂੰ ਆਸ਼ਾ ਵਰਕਰਾਂ ਅਤੇ ਸਿਹਤ ਕਾਮਿਆਂ ਵੱਲੋਂ ਇਨ੍ਹਾਂ ਕੈਂਪਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ , ਤਾਂ ਕਿ ਲੋੜਵੰਦ ਵਿਅਕਤੀ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾ ਸਕਣ।
Advertisement

error: Content is protected !!