PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਪਟਿਆਲਾ ਮਾਲਵਾ ਮੁੱਖ ਪੰਨਾ

ਸ਼ਤਰੰਜ ਦੇ ਖਿਡਾਰੀਆਂ ਦਾ ਸਨਮਾਨ

Advertisement
Spread Information

ਸ਼ਤਰੰਜ ਦੇ ਖਿਡਾਰੀਆਂ ਦਾ ਸਨਮਾਨ

  • ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

 ਰਾਜੇਸ਼ ਗੌਤਮ,ਪਟਿਆਲਾ, 30 ਨਵੰਬਰ:2021
  ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਰੋਟਰੀ ਕਲੱਬ ਮਿਡਟਾਊਨ ਪਟਿਆਲਾ ਦੇ ਐੱਸ ਐੱਸ ਟੀ ਨਗਰ ਵਿਖੇ ਸਥਿਤ ਕੰਪਲੈਕਸ ਵਿਖੇ ਸ਼ਤਰੰਜ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ 100 ਤੋਂ ਵੱਧ ਖਿਡਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਰੋਟਰੀ ਕਲੱਬ ਦੇ ਅਹੁਦੇਦਾਰਾਂ ਨੇ ਜੇਤੂਆਂ ਸਮੇਤ ਪ੍ਰਤੀਯੋਗੀਆਂ ਨੂੰ ਇਨਾਮ ਅਤੇ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
  ਜ਼ਿਕਰਯੋਗ ਹੈ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਸ਼ਤਰੰਜ ਦੇ ਖਿਡਾਰੀਆਂ ਨੇ ਵੀ ਆਪਣੀ ਕਲਾ ਦੇ ਜੌਹਰ ਦਿਖਾਏ ਅਤੇ ਸਨਮਾਨ ਪ੍ਰਾਪਤ ਕੀਤੇ। 
   ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਨੇ ਆਪਣੇ ਸਕੂਲ ਵਿਖੇ ਵੀ ਹੋਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਸ਼ਤਰੰਜ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਨਾਲ ਹੀ ਸ਼ੁਭ ਕਾਮਨਾਵਾਂ ਦਿੱਤੀਆਂ।

Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!