ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵਲੋਂ ਦੇਵ ਸਮਾਜ ਕਾਲਜ ਫਾਰ ਵੂਮੈਨ ਵਿਖੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਈਵੈਂਟ ਕਰਵਾਇਆ ਗਿਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵਲੋਂ ਦੇਵ ਸਮਾਜ ਕਾਲਜ ਫਾਰ ਵੂਮੈਨ ਵਿਖੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਈਵੈਂਟ ਕਰਵਾਇਆ ਗਿਆ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 1 ਦਸੰਬਰ ( 2021)
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵਲੋਂ ਦੇਵ ਸਮਾਜ ਕਾਲਜ ਫਾਰ ਵੂਮੈਨ ਵਿਖੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਈਵੈਂਟ ਕਰਵਾਇਆ ਗਿਆ । ਇਹ ਪ੍ਰੋਗਰਾਮ ਖਾਸ ਕਰਕੇ ਔਰਤ ਦੇ ਹੱਕਾਂ ਅਧਿਕਾਰਾਂ ਅਤੇ ਉਨ੍ਹਾਂ ਦੇ ਮੁੱਢਲੇ ਫਰਜਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਕਰਵਾਇਆ ਗਿਆ । ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼੍ਰੀ ਸਚਿਨ ਸ਼ਰਮਾ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਸ਼੍ਰੀ ਦੇਵਿੰਦਰ ਸਿੰਘ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਸ਼੍ਰੀ ਹਰਮਨਦੀਪ ਸਿੰਘ ਹਾਂਸ ਵਿਸ਼ੇਸ਼ ਤੌਰ ਤੇ ਪਹੁੰਚੇ।
ਇਸ ਪ੍ਰੋਗਰਾਮ ਵਿੱਚ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਦਮਨਪ੍ਰੀਤ ਕੌਰ ਪੈਨਲ ਐਡਵੋਕੇਟ ਅਤੇ ਹੇਮਾ ਤਲਵਾਰ ਨੇ ਇਸ ਵਿਸ਼ੇ ਤੇ ਵਿਸ਼ੇਸ਼ ਤੌਰ ਤੇ ਆਪਣੇ ਆਪਣੇ ਭਾਸ਼ਣ ਪੇਸ਼ ਕੀਤੇ । ਇਸ ਤੋਂ ਇਲਾਵਾ ਦੇਵ ਸਮਾਜ ਕਾਲਜ ਦੇ ਵਿਦਿਆਰਥੀਆਂ ਵੱਲੋਂ ਗੀਤਾਂ ਰਾਹੀਂ ਇਸ ਪ੍ਰੋਗਰਾਮ ਵਿੱਚ ਪੇਸ਼ਕਾਰੀ ਕੀਤੀ ਗਈ ਅਤੇ ਇਸ ਪ੍ਰੋਗਰਾਮ ਵਿੱਚ ਮਾਨਵਤਾ ਪਬਲਿਕ ਸਕੂਲ ਵੱਲੋਂ ਸਪਨਾ ਧਵਨ ਪ੍ਰਿੰਸੀਪਲ ਮੈਡਮ ਵੱਲੋਂ ਆਪਣੇ ਸਕੂਲ ਦੇ ਵਿਦਿਆਰਥੀਆਂ ਰਾਹੀਂ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਇੱਕ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ । ਇਸ ਤੋਂ ਇਲਾਵਾ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨਾਂ ਵੱਲੋਂ ਇਸ ਵਿਸ਼ੇ ਪ੍ਰਤੀ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਗਏ ।
ਇਸ ਪ੍ਰੋਗਰਾਮ ਵਿੱਚ ਆਂਗਨਵਾੜੀ ਦਫ਼ਤਰ ਦੇ ਔਰਤ ਨੁਮਾਇੰਦੇ, ਆਸ਼ਾ ਵਰਕਰ ਵਿਭਾਗ ਦੇ ਔਰਤ ਨੁਮਾਇੰਦੇ, ਪੈਰਾ ਲੀਗਲ ਵਲੰਟੀਅਰਜ਼ ਅਤੇ ਹੋਰ ਵੀ ਵਿਭਾਗਾਂ ਦੇ ਔਰਤ ਨੁਮਾਇੰਦੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸਨ । ਅੰਤ ਵਿੱਚ ਇਸ ਸਮਾਗਮ ਦੀ ਸਮਾਪਤੀ ਕਰਦੇ ਹੋਏ ਮੈਡਮ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਅਤੇ ਦੇਵ ਸਮਾਜ ਕਾਲਜ ਦੇ ਪ੍ਰਿੰਸੀਪਲ ਮੈਡਮ ਡਾਕਟਰ ਸੰਗੀਤਾ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਅਤੇ ਇਸ ਪ੍ਰੋਗਰਾਮ ਵਿੱਚ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ।ਇਸ ਤੋਂ ਬਾਅਦ ਇਸ ਫੰਕਸ਼ਨ ਦੇ ਸਾਰੇ ਵਿਦਿਆਰਥੀਆਂ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ । ਇਸ ਤੋਂ ਬਾਅਦ ਕਾਲਜ ਦੇ ਪ੍ਰਿੰਸੀਪਲ ਡਾਕਟਰ ਸੰਗੀਤਾ ਵੱਲੋਂ ਇਸ ਦਫ਼ਤਰ ਦੀ ਟੀਮ ਦਾ ਧੰਨਵਾਦ ਕੀਤਾ ਗਿਆ