ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ ਲਗਾਇਆ ਗਿਆ ਕੈਂਪ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ1 ਦਸੰਬਰ 2021..
ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਦਿਵਿਯਾਗਜਨਾਂ ਨੂੰ ਰੋਜਗਾਰ ਚਲਾਉਣ ਲਈ ਘੱਟ ਦਰਾਂ ਤੇ ਕਰਜਾਂ ਮੁਹੱਈਆ ਕਰਵਾਉਣ ਲਈ ਨੈਸ਼ਨ ਹੈਂਡੀਕੈਪਡ ਅਤੇ ਵਿਕਾਸ ਕਾਰਪੋਰੇਸ਼ਨ ਦੀ ਸਹਾਇਤਾ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜਿਲ੍ਹਾ ਮੈਨੇਜਰ ਪੰਜਾਬ ਅਨੁਸੂਚੀਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ, ਫਿਰੋਜ਼ਪੁਰ ਦੀ ਦੇਖ-ਰੇਖ ਹੇਠ ਚਾਹਵਾਨ ਦਿਵਿਯਾਗਜਨਾਂ ਦੇ ਫਾਰਮ ਭਰੇ ਗਏ ।
ਸਕੱਤਰ ਜਿਲ੍ਹਾ ਰੈਡ ਕਰਾਸ ਸ਼ਾਖਾ, ਫਿਰੋਜ਼ਪੁਰ ਸ੍ਰੀ ਅਸ਼ੋਕ ਬਹਿਲ ਵੱਲੋਂ ਦੱਸਿਆ ਗਿਆ ਕਿ ਇੱਕ ਅਜਿਹਾ ਕੈਂਪ ਮਿਤੀ 02/12/2021 ਨੂੰ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੀਰਾ ਅਤੇ ਮਿਤੀ 03/12/2021 ਨੂੰ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਗੁਰੂਹਰਸਹਾਏ ਵਿਖੇ ਸਵੇਰੇ 10 ਵਜੇ ਤੋ 01 ਵਜੇ ਤੱਕ ਲਗਾਇਆ ਜਾਵੇਗਾ।