Skip to content
Advertisement

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਕੋਵਿਡ ਦੀ ਵੈਕਸੀਨ ਲਗਵਾਉਣ ਦੀ ਅਪੀਲ
-ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕੀਤੀ ਅਧਿਕਾਰੀਆਂ ਨਾਲ ਬੈਠਕ
ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 2 ਦਸੰਬਰ 2021
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈਏਐਸ ਨੇ ਅੱਜ ਇੱਥੇ ਫਾਜਿ਼ਲਕਾ ਜਿ਼ਲ੍ਹੇ ਵਿਚ ਕੋਵਿਡ ਦੀ ਵੈਕਸੀਨ ਦੇ ਚੱਲ ਰਹੇ ਪ੍ਰੋਗਰਾਮ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ ਜਿ਼ਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਕੋਵਿਡ ਦੇ ਨਵੇਂ ਆ ਰਹੇ ਵੇਰੀਐਂਟਾਂ ਦੇ ਵੱਧਦੇ ਖਤਰੇ ਦੇ ਮੱਦੇਨਜਰ ਅਪੀਲ ਕੀਤੀ ਕਿ ਜਿੰਨ੍ਹਾਂ ਨੇ ਵੀ ਹਾਲੇ ਵੈਕਸੀਨ ਨਹੀਂ ਲਗਵਾਈ ਤੁਰੰਤ ਇਹ ਵੈਕਸੀਨ ਲਗਵਾ ਲੈਣ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਦੁਨੀਆਂ ਵਿਚ ਕੋਵਿਡ ਦੇ ਨਵੇਂ ਰੂਪ ਦਾ ਖਤਰਾ ਵੱਧ ਰਿਹਾ ਹੈ ਅਜਿਹੇ ਵਿਚ ਲਾਜਮੀ ਹੈ ਕਿ 18 ਸਾਲ ਤੋਂ ਵੱਡੀ ਉਮਰ ਦੇ ਸਾਰੇ ਲੋਕ ਆਪਣੀ ਵੈਕਸੀਨ ਲਗਵਾ ਲੈਣ। ਉਨ੍ਹਾਂ ਨੇ ਲੋਕਾਂ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਮਨੁੱਖਤਾ ਨੂੰ ਮਾਰੂ ਬਿਮਾਰੀ ਤੋਂ ਬਚਾਉਣ ਲਈ ਸਭ ਦਾ ਫਰਜ ਬਣਦਾ ਹੈ ਕਿ ਵੈਕਸੀਨ ਲਗਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਿੰਡ ਪਿੰਡ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਜਿੱਥੇ ਇਹ ਵੈਕਸੀਨ ਪੂਰੀ ਤਰਾਂ ਨਾਲ ਮੁਫ਼ਤ ਲਗਾਈ ਜਾ ਰਹੀ ਹੈ ਅਤੇ ਇਹ ਵੈਕਸੀਨ ਹੁਣ ਤੱਕ ਕਰੋੜਾ ਲੋਕ ਲਗਵਾ ਚੁੱਕੇ ਹਨ ਅਤੇ ਕਿਤੇ ਵੀ ਇਸਦਾ ਕੋਈ ਮਾੜਾ ਪ੍ਰਭਾਵ ਪ੍ਰਗਟ ਨਹੀਂ ਹੋਇਆ ਹੈ। ਇਸ ਲਈ ਲੋਕ ਵੈਕਸੀਨ ਜਰੂਰ ਲਗਵਾਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਪੰਚਾਂ ਅਤੇ ਸਰਪੰਚਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ 100 ਫੀਸਦੀ ਵੈਕਸੀਨੇਸ਼ਨ ਦਾ ਟੀਚਾ ਹਾਸਲ ਕਰਨ ਵਾਲੀਆਂ ਪੰਚਾਇਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਬੈਠਕ ਵਿਚ ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ, ਡਾ: ਕਵਿਤਾ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜੀਐਸ ਵਿਰਕ, ਨਾਇਬ ਤਹਿਸੀਲਾਰ ਸ੍ਰੀ ਰਾਕੇਸ਼ ਅਗਰਵਾਲ ਆਦਿ ਵੀ ਹਾਜਰ ਸਨ।
Advertisement

error: Content is protected !!