Skip to content
Advertisement

ਪੰਜਾਬ ਸਰਕਾਰ ਵੱਲੋਂ ‘ਆਸ਼ੀਰਵਾਦ ਸਕੀਮ‘ ਤਹਿਤ ਜ਼ਿਲ੍ਹਾ ਸੰਗਰੂਰ ਦੇ 211 ਲਾਭਪਾਤਰੀਆਂ ਨੂੰ 2.75 ਕਰੋੜ ਰੁਪਏ ਦੀ ਰਾਸੀ ਜਾਰੀ: ਡਿਪਟੀ ਕਮਿਸਨਰ
ਪਰਦੀਪ ਕਸਬਾ,ਸੰਗਰੂਰ, 2 ਦਸੰਬਰ : 2021
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ ਜੁਲਾਈ 2021 ਤੋਂ ਪ੍ਰਾਪਤ ਅਰਜੀਆਂ ਦੇ ਆਧਾਰ ਉੱਤੇ ਲੋੜਵੰਦ ਪਰਿਵਾਰਾਂ ਨੂੰ 51 ਹਜ਼ਾਰ ਰੁਪਏ ਦੇ ਹਿਸਾਬ ਨਾਲ 211 ਲਾਭਪਾਤਰੀਆਂ ਨੂੰ 1 ਕਰੋੜ 07 ਲੱਖ 61 ਹਜਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਹਿਲਾਂ ਸੰਗਰੂਰ ਜ਼ਿਲ੍ਹੇ ‘ਚ 21 ਹਜ਼ਾਰ ਰੁਪਏ ਦੇ ਹਿਸਾਬ ਨਾਲ 801 ਲਾਭਪਾਤਰੀਆਂ ਨੂੰ 1 ਕਰੋੜ 68 ਲੱਖ 21 ਹਜਾਰ ਰੁਪਏ ਜਾਰੀ ਕੀਤੇ ਗਏ ਸਨ ਅਤੇ
ਹੁਣ ਤੱਕ ਇਸ ਯੋਜਨਾ ਤਹਿਤ ਕੁੱਲ 2 ਕਰੋੜ 75 ਲੱਖ 82 ਹਜ਼ਾਰ ਰੁਪਏ ਬਿਨੈਕਾਰਾਂ ਦੇ ਖਾਤਿਆਂ ਵਿੱਚ ਪਾਏ ਜਾ ਚੁੱਕੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਸ੍ਰੀ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਅਤੇ ਕਿਸੇ ਵੀ ਜਾਤੀ ਨਾਲ ਸਬੰਧਤ ਵਿਧਵਾ ਮਹਿਲਾਵਾਂ ਦੀਆਂ ਧੀਆਂ ਨੂੰ ਵੀ ਆਸ਼ੀਰਵਾਦ ਸਕੀਮ ਤਹਿਤ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਸਿੱਧੀ ਲਾਭਪਾਤਰੀ ਦੇ ਖਾਤੇ ‘ਚ ਪਾਈ ਜਾਂਦੀ ਹੈ ਅਤੇ ਇਸ ਸਕੀਮ ਦਾ ਲਾਭ ਲੈਣ ਲਈ ਜ਼ਰੂਰੀ ਹੈ ਕਿ ਬਿਨੈਕਾਰ ਪੰਜਾਬ ਦਾ ਵਸਨੀਕ ਹੋਵੇ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਲਾਭ ਪ੍ਰਾਪਤ ਕਰਨ ਲਈ, ਬਿਨੈਕਾਰ ਨੂੰ ਵਿਆਹ ਦੀ ਤਰੀਕ ਤੋਂ ਪਹਿਲਾਂ ਜਾਂ ਲੜਕੀ ਦੇ ਵਿਆਹ ਦੇ 30 ਦਿਨਾਂ ਬਾਅਦ ਨਿਰਧਾਰਤ ਪ੍ਰੋਫਾਰਮੇ ਵਿਚ ਬਿਨੈ-ਪੱਤਰ ਜਮ੍ਹਾਂ ਕਰਵਾਉਣਾ ਹੁੰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਤਾਂ ਪੂਰੀਆਂ ਕਰਦੇ ਲੋੜਵੰਦ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਜ਼ਰੂਰ ਦੇਣ
Advertisement

error: Content is protected !!