ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ 2022 ਤੋਂ

Advertisement
Spread Information

ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ 2022 ਤੋਂ


ਰਿਚਾ ਨਾਗਪਾਲ,ਪਟਿਆਲਾ, 3 ਦਸੰਬਰ: 2021

ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਸ੍ਰੀਮਤੀ ਚੰਦਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ 2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਛੇ ਮਹੀਨੇ ਦੇ ਕੋਰਸ ਲਈ ਕਲਾਸਾਂ ਦਾ ਸਮਾਂ ਸ਼ਾਮ 5:00 ਤੋਂ 6:00 ਵਜੇ ਤੱਕ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 31 ਦਸੰਬਰ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪੜ੍ਹਾਈ ਬਿਲਕੁਲ ਮੁਫ਼ਤ ਕਾਰਵਾਈ ਜਾਵੇਗੀ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top