ਲੋਕਾਂ ਨੂੰ ਡਾ. ਭੀਮ.ਰਾਓ. ਅੰਬੇਦਕਰ ਦੇ ਨਕਸ਼ੇ ਕਦਮਾਂ `ਤੇ ਚਲਣ ਦੀ ਲੋੜ: ਡਿਪਟੀ ਕਮਿਸ਼ਨਰ
ਲੋਕਾਂ ਨੂੰ ਡਾ. ਭੀਮ.ਰਾਓ. ਅੰਬੇਦਕਰ ਦੇ ਨਕਸ਼ੇ ਕਦਮਾਂ `ਤੇ ਚਲਣ ਦੀ ਲੋੜ: ਡਿਪਟੀ ਕਮਿਸ਼ਨਰ
- ਡਾ. ਬੀ.ਆਰ. ਅੰਬੇਦਕਰ ਦੇ 65ਵੇਂ ਮਹਾਪ੍ਰੀਨਿਰਵਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਰਵਾਇਆ ਸਮਾਗਮ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 6 ਦਸੰਬਰ 2021
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ 65ਵੇਂ ਮਹਾਪ੍ਰੀਨਿਰਵਾਨ ਦਿਵਸ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ. ਵੱਲੋਂ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਇਸ ਦਿਹਾੜੇ ਨੂੰ ਬੜੀ ਸ਼ਰਧਾ ਨਾਲ ਮਨਾਇਆ ਗਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੂਰੇ ਭਾਰਤ ਨੂੰ ਇਸ ਮਹਾਨ ਸ਼ਖਸੀਅਤ `ਤੇ ਮਾਣ ਹੈ ਸਾਨੂੰ ਸਾਰਿਆਂ ਨੂੰ ਡਾ. ਬੀ.ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ `ਤੇ ਚਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀਆਂ ਲੀਹਾਂ ਵੱਲ ਚਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਇਕ ਪ੍ਰਸਿਧ ਸਮਾਜ ਸੁਧਾਰਕ, ਰਾਜਨੇਤਾ ਅਤੇ ਨਿਆਂਕਾਰ ਸਨ ਅਤੇ ਇਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਪਿਤਾਮਾ ਵੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਨੇ ਲੋਕਾਂ ਨੂੰ ਆਪਣੇ ਹੱਕਾਂ ਵਾਸਤੇ ਲੜਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਾਰ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਗਏ ਸਨ।
ਕਮੇਟੀ ਵੱਲੋਂ ਠਾਕੁਰ ਦਾਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਸਾਰੇ ਭਾਰਤ ਵਾਸੀਆਂ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਦੱਸੇ ਹੋਏ ਰਾਸਤੇ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਨੇ ਸਾਨੂੰ ਸੱਚ ਦਾ ਰਸਤਾ ਦਖਾਇਆ ਹੈ ਅਤੇ ਆਪਣੇ ਹੱਕਾਂ ਪ੍ਰਤੀ ਸੁਚੇਤ ਕੀਤਾ ਹੈ।
ਇਸ ਮੌਕੇ ਕਮੇਟੀ ਵੱਲੋਂ ਇੰਦਰ ਮੋਹਨ, ਰਾਮ ਕ੍ਰਿਸ਼ਨ, ਡਾ. ਜੀਤ ਸਿੰਘ, ਮਾਸਟਰ ਪਾਲਾ ਸਿੰਘ, ਗੁਰਦੀਪ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।