Skip to content
Advertisement

ਦਰਸ਼ਨ ਸਿੰਘ ਇੰਸਾਂ ਦੀ ਮਿ੍ਤਕ ਦੇਹ ਮੈਡੀਕਲ ਖੋਜਾਂ ਲਈ ਹੋਵੇਗੀ ਵਰਦਾਨ ਸਾਬਿਤ
ਅਸ਼ੋਕ ਵਰਮਾ,ਬਠਿੰਡਾ, 6 ਦਸੰਬਰ 2021
ਬਲਾਕ ਬਠਿੰਡਾ ਦੇ ਏਰੀਆ ਆਈ.ਟੀ.ਆਈ ਦੇ ਗਲੀ ਨੰ.6, ਹਰਬੰਸ ਨਗਰ, ਬਠਿੰਡਾ ਦੇ ਵਾਸੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸੱਚਖੰਡ ਵਾਸੀ ਦਰਸ਼ਨ ਸਿੰਘ ਇੰਸਾਂ (68) ਦਾ ਬੀਤੇ ਕੱਲ ਦੇਹਾਂਤ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਆਪਸੀ ਸਹਿਮਤੀ ਨਾਲ ਉਨਾਂ ਦਾ ਅੰਤਿਮ ਸਸਕਾਰ ਕਰਨਾ ਦੀ ਬਜਾਏ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਨ ਦਾ ਫੈਸਲਾ ਕੀਤਾ। ਮਿ੍ਰਤਕ ਦੇਹ ਨੂੰ ਉਨਾਂ ਦੇ ਨਿਵਾਸ ਸਥਾਨ ਤੋਂ ਪਰਿਵਾਰਕ ਮੈਬਰਾਂ, ਸਾਧ ਸੰਗਤ, ਰਿਸ਼ਤੇਦਾਰਾਂ, ਇਲਾਕਾ ਨਿਵਾਸੀਆਂ ਅਤੇ ਸਨੇਹੀਆਂ ਨੇ ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਰਚ, ਭੁੱਚੋ ਕਲਾਂ, ਜਿਲਾ ਬਠਿੰਡਾ ਨੂੰ ਦਾਨ ਕੀਤਾ ਜਿੱਥੇ ਮੈਡੀਕਲ ਦੀ ਸਿੱਖਿਆ ਹਾਸਿਲ ਕਰਨ ਵਾਲੇ ਵਿਦਿਆਰਥੀ ਮਿ੍ਰਤਕ ਦੇਹ ਤੇ ਨਵੀਂਆਂ ਖੋਜਾਂ ਕਰਨਗੇ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ 45 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਦੇ ਦੱਸਿਆ ਕਿ ਪਰਿਵਾਰ ਮੁਤਾਬਿਕ ਦਰਸ਼ਨ ਸਿੰਘ ਇੰਸਾਂ ਨੇ ਸਰੀਰਦਾਨ ਲਈ ਪਹਿਲਾਂ ਤੋਂ ਹੀ ਫਾਰਮ ਭਰੇ ਹੋਏ ਸਨ ਅਤੇ ਪਰਿਵਾਰ ਨੇ ਆਪਸੀ ਸਹਿਮਤੀ ਨਾਲ ਸਰੀਰ ਦਾਨ ਕਰਕੇ ਬਹੁਤ ਵੱਡੀ ਕੁਰਬਾਨੀ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਏਰੀਆ ਭੰਗੀਦਾਸ ਭੀਮ ਸੈਨ ਇੰਸਾਂ ਅਤੇ ਭੰਗੀਦਾਸ ਭੈਣ ਵੀਨਾ ਇੰਸਾਂ ਨੇ ਦੱਸਿਆ ਕਿ ਇਹ ਪਰਿਵਾਰ ਪਿਛਲੇ ਲੰਮੇਂ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ਵਿਚ ਵੱਧ ਚੜ ਕੇ ਹਿੱਸਾ ਲੈਂਦਾ ਹੈ । ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਦਲਜੀਤ ਸਿੰਘ ਬਰਾੜ ਸਾਬਕਾ ਐਮ.ਸੀ ਅਤੇ ਸੀਨੀਅਰ ਕਾਂਗਰਸੀ ਆਗੂ ਟਹਿਲ ਸਿੰਘ ਬੁੱਟਰ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬਿੱਟੂ ਇੰਸਾਂ ਅਤੇ ਟੀਮ ਨੇ ਪਰਿਵਾਰ ਨਾਲ ਦੁੱਖ ਦੀ ਘੜੀ ’ਚ ਸ਼ਰੀਕ ਹੋਣ ਤੇ ਸਭ ਦਾ ਆਭਾਰ ਵਿਅਕਤ ਕੀਤਾ। ਇਸ ਮੌਕੇ ਬਲਾਕ ਦੇ 15 ਮੈਂਬਰ, ਸੁਜਾਨ ਭੈਣਾਂ, ਭੰਗੀਦਾਸ ਵੀਰ ਅਤੇ ਭੈਣਾਂ ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਰਿਸ਼ੇਤਦਾਰ, ਰਾਜਨੀਤਿਕ ਆਗੂ, ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਖ-ਵੱਖ ਸੇਵਾਦਾਰ ਅਤੇ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।
ਸਰੀਰਦਾਨੀ ਦਰਸ਼ਨ ਸਿੰਘ ਇੰਸਾਂ ਦੀ ਮਿ੍ਤਕ ਦੇਹ ਨੂੰ ਰਵਾਨਾ ਕਰਦੇ ਹੋਏ ਪਰਿਵਾਰਕ ਮੈਂਬਰ ਅਤੇ ਸਾਧ ਸੰਗਤ
Advertisement

error: Content is protected !!