Notice: Function _load_textdomain_just_in_time was called incorrectly. Translation loading for the newspaperss domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home4/barnanrt/panjabtoday.com/wp-includes/functions.php on line 6121
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਅਚਨਚੇਤ ਨਿਰੀਖਣ - PANJAB TODAY

PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪਟਿਆਲਾ ਮਾਲਵਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਅਚਨਚੇਤ ਨਿਰੀਖਣ

Advertisement
Spread Information

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਅਚਨਚੇਤ ਨਿਰੀਖਣ


ਰਾਜੇਸ਼ ਗੌਤਮ,ਰਾਜਪੁਰਾ/ਪਟਿਆਲਾ, 6 ਦਸੰਬਰ: 2021

ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਜਿੰਦਰ ਅਗਰਵਾਲ ਨੇ ਐਸ.ਓ.ਐਸ. ਚਿਲਡਰਨ ਹੋਮ ਰਾਜਪੁਰਾ ਅਤੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ  ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਮੌਜੂਦ ਸਨ।
ਨਿਰੀਖਣ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਆਸ਼ਰਮਾਂ ਵਿੱਚ ਰਹਿ ਰਹੇ ਬੱਚਿਆਂ ਪਾਸੋਂ ਉਨ੍ਹਾਂ ਦੇ ਰਹਿਣ-ਸਹਿਣ, ਪੜਾਈ ਅਤੇ ਕਿਸੇ ਵੀ ਮੁਸ਼ਕਲ ਸਬੰਧੀ ਉਨ੍ਹਾਂ ਨਾਲ ਖੁੱਲਕੇ ਗੱਲਬਾਤ ਕੀਤੀ। ਸ੍ਰੀ ਅਗਰਵਾਲ ਨੇ ਚਿਲਡਰਨ ਹੋਮਜ਼ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਕੀਤੀ ਜਾਵੇ।
ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਰੀਖਣ ਕੀਤਾ ਜਾਂਦਾ ਹੈ ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖਧਾਰਾ ਨਾਲ ਜੋੜਨ ਦੇ ਉਪਰਾਲਿਆਂ ‘ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ।
ਕੈਪਸ਼ਨ : ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਬੱਚਿਆ ਨਾਲ ਗੱਲਬਾਤ ਕਰਦੇ ਹੋਏ।


Spread Information
Advertisement

LEAVE A RESPONSE

Your email address will not be published. Required fields are marked *

error: Content is protected !!