Skip to content
Advertisement

10 ਦਸੰਬਰ 2021 ਨੂੰ ਸੰਸਾਰ ਦਿਵਸ ਮੌਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦਿਵਿਆਂਗਜਣਾਂ ਨੂੰ ਕੀਤਾ ਜਾਵੇਗਾ ਜਾਗਰੁਕ
ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 8 ਦਸੰਬਰ 2021
ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਦਿਵਿਆਂਗਜਣਾਂ ਲਈ ਸੰਸਾਰ ਦਿਵਸ ਹਰ ਸਾਲ ਦਸੰਬਰ ਮਹੀਨੇ ਵਿੱਚ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਦਿਵਿਆਂਗਜਣਾ ਦੀ ਭਲਾਈ ਲਈ ਹਰੇਕ ਵਿਭਾਗ ਵਿਚ ਅਨੇਕਾਂ ਸਕੀਮਾਂ ਚਲਾਈਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵੀ ਸੰਸਾਰ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਦਾ ਮੰਤਵ ਦਿਵਿਆਂਗਜਣਾਂ ਨੂੰ ਉਹਨਾਂ ਦੀ ਯੋਗਤਾ ਅਤੇ ਕਾਰ-ਗੁਜਾਰੀ ਬਾਰੇ ਜਾਗਰੁਕ ਕਰਨਾ ਹੈ।ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਰੋਜ਼ਗਾਰ ਦਫਤਰਾਂ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ, ਬਲਾਕ-ਏ, ਚੌਥੀ ਮੰਜਿਲ, ਕਮਰਾ ਨੰਬਰ 502, ਡੀ.ਸੀ. ਦਫਤਰ ਵਿਖੇ 10 ਦਸੰਬਰ 2021 ਨੂੰ ਸਵੇਰੇ 11 ਵੱਜੇ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 89060-22220 ਦੇ ਸੰਪਰਕ ਕੀਤਾ ਜਾ ਸਕਦਾ ਹੈ।
Advertisement

error: Content is protected !!