PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੰਗਰੂਰ ਸੱਜਰੀ ਖ਼ਬਰ ਗਿਆਨ-ਵਿਗਿਆਨ ਮਾਲਵਾ ਮੁੱਖ ਪੰਨਾ ਰਾਜਸੀ ਹਲਚਲ

ਪੰਜਾਬ ਦੇ ਰਾਜਪਾਲ ਵੱਲੋਂ ਜ਼ਿਲਾ ਸੰਗਰੂਰ ’ਚ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

Advertisement
Spread Information

ਪੰਜਾਬ ਦੇ ਰਾਜਪਾਲ ਵੱਲੋਂ ਜ਼ਿਲਾ ਸੰਗਰੂਰ ’ਚ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ


ਪਰਦੀਪ ਕਸਬਾ,ਸੰਗਰੂਰ, 9 ਦਸੰਬਰ:2021

ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਥਾਨਕ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਮੇਤ ਹੋਰ ਅਧਿਕਾਰੀਆਂ ਨਾਲ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਸਮੀਖਿਆ ਮੀਟਿੰਗ ਕੀਤੀ।
ਰਾਜਪਾਲ ਪੰਜਾਬ ਨੇ ਜ਼ਿਲਾ ਸੰਗਰੂਰ ਵਿੱਚ ਚੱਲ ਰਹੀਆਂ ਕੇਂਦਰ ਪ੍ਰਾਯੋਜਿਤ ਸਕੀਮਾਂ ਬਾਰੇ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕਰਕੇ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਉਪਰਾਲਿਆਂ ਦਾ ਜਾਇਜ਼ਾ ਲਿਆ।
ਰਾਜਪਾਲ ਪੰਜਾਬ ਨੇ ਆਯੁਸ਼ਮਾਨ ਭਾਰਤ-ਸਰਬਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ, ਸਵੱਛ ਭਾਰਤ ਮਿਸ਼ਨ ਸ਼ਹਿਰੀ, ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਮਗਨਰੇਗਾ, ਪੀ.ਐਮ ਕੌਸ਼ਲ ਵਿਕਾਸ ਯੋਜਨਾ, ਪੀ.ਐਮ ਅਵਾਸ ਯੋਜਨਾ ਗ੍ਰਾਮੀਣ, ਸਮੱਗਰਾ ਸਿਕਸ਼ਾ ਅਤੇ ਪੋਸ਼ਣ ਅਭਿਆਨ ਬਾਰੇ ਸਮੀਖਿਆ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਰਾਜਪਾਲ ਪੰਜਾਬ ਨੂੰ ਇਕ ਪੁਸਤਕ ‘ ਸੰਗਰੂਰ ਦੈਂਨ ਐਂਡ ਨਾਓ ਟੇਲ ਆਫ ਏ ਸਿਟੀ’ ਵੀ ਭੇਟ ਕੀਤੀ ਗਈ।
ਇਸ ਮੌਕੇ ਆਈ.ਜੀ ਸ੍ਰੀ ਐਮ.ਐਸ ਛੀਨਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਰਾਜਪਾਲ ਦੇ ਏ.ਡੀ.ਸੀ ਸ਼੍ਰੀ ਪੀਬੀਐਸ ਪਰਮਾਰ, ਐਸ.ਪੀ ਸ਼੍ਰੀ ਪਲਵਿੰਦਰ ਸਿੰਘ ਚੀਮਾ ਵੀ ਮੌਜੂਦ ਸਨ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!