ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਕਾਲਜ ਅਤੇ ਵੱਖ-ਵੱਖ ਸਕੂਲਾਂ ਵਿਚ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਕਾਲਜ ਅਤੇ ਵੱਖ-ਵੱਖ ਸਕੂਲਾਂ ਵਿਚ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ
- ਪਟਿਆਲਾ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਮੁਹਿੰਮ ਸਿਖਰ ‘ਤੇ- ਜ਼ਿਲ੍ਹਾ ਨੋਡਲ ਅਫ਼ਸਰ, ਸਵੀਪ ਗੁਰਬਖਸ਼ੀਸ਼ ਸਿੰਘ ਅੰਟਾਲ
ਰਿਚਾ ਨਾਗਪਾਲ,ਪਟਿਆਲਾ, 10 ਦਸੰਬਰ: 2021
ਪਟਿਆਲਾ ਜ਼ਿਲ੍ਹੇ ‘ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਰਗਰਮੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਜਿਸ ਤਹਿਤ ਵੱਖ-ਵੱਖ ਵਿੱਦਿਅਕ ਸੰਸਥਾਵਾਂ ‘ਚ ਸਵੀਪ ਨਾਲ ਸਬੰਧਤ ਗਤੀਵਿਧੀਆਂ ਸਿਖਰ ਤੇ ਪੁੱਜ ਗਈਆਂ ਹਨ। ਇਸ ਸਬੰਧੀ ਪਟਿਆਲਾ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਤੇ ਵੱਖ ਵੱਖ ਸਕੂਲਾਂ ਵਿਚ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਨੋਡਲ ਅਫ਼ਸਰ, ਸਵੀਪ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜਿਸ ਮੁਹਿੰਮ ਤਹਿਤ ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵੋਟਾਂ ਵਿੱਚ ਸੌ ਫ਼ੀਸਦੀ ਭਾਗੀਦਾਰੀ ਦਾ ਸੰਦੇਸ਼ ਦਿੰਦੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਡਾ. ਕੰਵਰ ਜਸਮਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਈ ਕਿਹਾ ਕਿ ਭਾਰਤ ਵਿੱਚ ਵੋਟ ਦਾ ਅਧਿਕਾਰ ਹਜ਼ਾਰਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਇਆ ਹੈ। ਨੌਜਵਾਨ ਵੋਟਰਾਂ ਦਾ ਫ਼ਰਜ਼ ਹੈ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਨੋਡਲ ਅਫ਼ਸਰ ਸਵੀਪ, ਪਟਿਆਲਾ ਸ਼ਹਿਰੀ ਰੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਐਨ.ਵੀ.ਐਸ.ਪੀ. ਪੋਰਟਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਕਾਲਜ ਦੇ ਵਿਦਿਆਰਥੀ ਗੁਰਤੇਜ ਸਿੰਘ, ਪੂਨਮ, ਸਨੇਹਲ, ਸੁਮਨ, ਕੋਮਲ, ਸੰਨੀ ਅਤੇ ਇੰਦਰਜੀਤ ਨੇ ਵੋਟ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਪੰਜਾਬੀ ਯੂਨੀਵਰਸਿਟੀ ਵਿਖੇ ਨੋਡਲ ਅਫ਼ਸਰ ਸਵੀਪ, ਹਲਕਾ ਸਨੌਰ ਸ. ਸਤਵੀਰ ਸਿੰਘ ਗਿੱਲ ਦੀ ਅਗਵਾਈ ਵਿਚ ਤੀਰ-ਅੰਦਾਜ਼ੀ ਕਲੱਬ ਦੇ ਮੈਂਬਰਾਂ ਨਾਲ ਮਿਲ ਕੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਰਾਸ਼ਟਰੀ ਕੈਡਿਟ ਕੋਰ (ਐਨ.ਸੀ.ਸੀ) ਸੀਨੀਅਰ ਸੈਕੰਡਰੀ ਸਕੂਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਲੰਟੀਅਰਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਵਿਦਿਆਰਥੀਆ ਨੂੰ ਵੋਟ ਬਣਾਓ ਵੋਟ ਪਾਓ ਦਾ ਸੱਦਾ ਦਿੰਦੇ ਹੋਏ ਬਤੌਰ ਜਾਗਰੂਕ ਨਾਗਰਿਕ ਸੀ-ਵੀਜ਼ਾ ਐਪ ਦੀ ਵਰਤੋ ਕਰਦੇ ਹੋਏ ਮਾਡਲ ਕੋਡ ਆਫ਼ ਕੰਡਕਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਤੋ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ) ਸੁਖਵਿੰਦਰ ਖੋਸਲਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਜਰਾਵਰ ਅਤੇ ਨੰਦਪੁਰ ਕੇਸ਼ੋ ਤੇ ਸਰਕਾਰੀ ਹਾਈ ਸਕੂਲ ਭਾਨਰਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਪੋਸਟਰ ਮੇਕਿੰਗ, ਭਾਸ਼ਣ ਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਜਿੰਨਾ ਵਿਚ ਸਕੂਲੀ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।
ਤਸਵੀਰ:- ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਤੇ ਯੂਨੀਵਰਸਿਟੀ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਸਵੀਪ ਸਰਗਰਮੀਆਂ ‘ਚ ਹਿੱਸਾ ਲੈਂਦੇ ਹੋਏ।