ਕਪਿਆਲ ਵਿਖੇ ਆਯੋਜਿਤ ਮੁਫ਼ਤ ਮੈਡੀਕਲ ਕੈਂਪ ਦੌਰਾਨ 650 ਲੋੜਵੰਦਾਂ ਨੇ ਲਾਭ ਉਠਾਇਆ

Spread Information

ਕਪਿਆਲ ਵਿਖੇ ਆਯੋਜਿਤ ਮੁਫ਼ਤ ਮੈਡੀਕਲ ਕੈਂਪ ਦੌਰਾਨ 650 ਲੋੜਵੰਦਾਂ ਨੇ ਲਾਭ ਉਠਾਇਆ


ਪਰਦੀਪ ਕਸਬਾ,ਸੰਗਰੂਰ, 11 ਦਸੰਬਰ: 2021

ਸਵ. ਸ਼੍ਰੀ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਯੋਜਿਤ ਕੀਤੇ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕਪਿਆਲ ਵਿਖੇ ਲੱਗੇ ਕੈਂਪ ਨੂੰ ਲੋੜਵੰਦਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ 650 ਲੋੜਵੰਦਾਂ ਨੇ ਵਧ ਚੜ੍ਹ ਕੇ ਲਾਭ ਉਠਾਇਆ। ਕੈਂਪ ਦਾ ਜਾਇਜ਼ਾ ਲੈਂਦਿਆਂ ਯੂਥ ਆਗੂ ਸ੍ਰੀ ਮੋਹਿਲ ਸਿੰਗਲਾ ਨੇ ਕਿਹਾ ਕਿ ਮੈਡੀਸਨ ਮਾਹਿਰ, ਚਮੜੀ ਰੋਗਾਂ ਦੇ ਮਾਹਿਰ ਅਤੇ ਅੱਖ ਰੋਗਾਂ ਦੇ ਮਾਹਿਰ ਲਗਾਤਾਰ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਲੋੜਵੰਦਾਂ ਨੂੰ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਉਣ ਲਈ ਨਿਯਮਤ ਕੈਂਪ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਇਹ ਮੁਫ਼ਤ ਮੈਡੀਕਲ ਕੈਂਪ ਉਨ੍ਹਾਂ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ ਜੋ ਘਰੇਲੂ ਜਾਂ ਹੋਰ ਕਾਰਨਾਂ ਕਰਕੇ ਆਪਣੇ ਘਰਾਂ ਤੋਂ ਦੂਰ ਜਾ ਕੇ ਇਲਾਜ ਕਰਵਾਉਣ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਦੀ ਅਸੁਵਿਧਾ ਮਹਿਸੂਸ ਕਰਦੇ ਹਨ। ਸ਼੍ਰੀ ਸਿੰਗਲਾ ਨੇ ਇਹ ਵੀ ਦੱਸਿਆ ਕਿ ਇਲਾਜ ਸੁਵਿਧਾਵਾਂ ਹਾਸਲ ਕਰਨ ਲਈ ਪੁੱਜੇ ਲੋਕਾਂ ਲਈ ਰਿਫਰੈਸ਼ਮੈਂਟ ਅਤੇ ਆਵਾਜਾਈ ਸੁਵਿਧਾ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਲੋੜਵੰਦਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਜਾ ਸਕੇ। ਅੱਜ ਦੇ ਕੈਂਪ ਦੌਰਾਨ 650 ਨੇ ਓ ਪੀ ਡੀ ਸੇਵਾ ਦਾ ਲਾਭ ਉਠਾਇਆ ਜਿਨਾਂ ਵਿਚੋਂ 27 ਲੋੜਵੰਦ ਲੋਕਾਂ ਦਾ ਨਾਮ ਅੱਖਾਂ ਦੇ ਆਪ੍ਰੇਸ਼ਨ ਲਈ ਦਰਜ ਕੀਤਾ ਗਿਆ।   


Spread Information

Leave a Comment

Your email address will not be published. Required fields are marked *

error: Content is protected !!
Scroll to Top