Skip to content
Advertisement

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ
ਦੇ ਮੱਦੇਨਜ਼ਰ ਨੋਡਲ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਪਰਦੀਪ ਕਸਬਾ,ਸੰਗਰੂਰ, 11 ਦਸੰਬਰ: 2021
ਜ਼ਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕਿਆਂ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਮੁੱਚੇ ਚੋਣ ਅਮਲ ਨੂੰ ਨੇਪਰੇ ਚੜਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਉਤੇ ਵੱਖ ਵੱਖ ਕਾਰਜਾਂ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਨੋਡਲ ਅਧਿਕਾਰੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਇਨ੍ਹਾਂ ਸਮੂਹ ਨੋਡਲ ਅਧਿਕਾਰੀਆਂ ਨੂੰ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦੇ ਸਾਰ ਹੀ ਸਮੁੁੱਚੀਆਂ ਟੀਮਾਂ ਪੂਰੀ ਤਰ੍ਹਾਂ ਨਾਲ ਮੁਸਤੈਦ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਨੋਡਲ ਅਧਿਕਾਰੀਆਂ ਕੋਲੋਂ ਡਿਊਟੀ ਦੀ ਕਾਰਜਪ੍ਰਣਾਲੀ ਬਾਰੇ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮਾਂ ਸਾਰਣੀ ਮੁਤਾਬਕ ਸਮੂਹ ਨੋਡਲ ਅਧਿਕਾਰੀਆਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੌਰਾਨ ਈ.ਵੀ.ਐਮ ਤੇ ਵੀ.ਵੀ.ਪੈਟ ਪ੍ਰਬੰਧਨ, ਖਰਚਾ ਨਿਗਰਾਨ, ਐਮ.ਸੀ.ਐਮ.ਸੀ ਕਮੇਟੀ, ਟਰਾਂਸਪੋਰਟ ਪ੍ਰਬੰਧਨ, ਸਿਖਲਾਈ ਪ੍ਰਬੰਧਨ, ਚੋਣ ਅਮਲੇ ਦੀ ਤਾਇਨਾਤੀ, ਅਮਨ ਤੇ ਕਾਨੂੰਨ, ਮੀਡੀਆ, ਸੋਸ਼ਲ ਮੀਡੀਆ ਸੈਲ, ਰਿਪੋਰਟਾਂ, ਸਵੀਪ ਗਤੀਵਿਧੀਆਂ,ਸਾਇਬਰ ਸਕਿਓਰਟੀ, ਐਕਸਾਈਜ਼, ਕੰਪਿਊਟਰਾਈਜੇਸ਼ਨ, ਚੋਣ ਸਮੱਗਰੀ ਆਦਿ ਨਾਲ ਸਬੰਧਤ ਨੋਡਲ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਚੋਣ ਤਹਿਸੀਲਦਾਰ ਸਮੇਤ ਵੱਖ ਵੱਖ ਨੋਡਲ ਅਧਿਕਾਰੀ ਮੌਜੂਦ ਸਨ
Advertisement

error: Content is protected !!