Skip to content
Advertisement
ਵਿਧਾਇਕ ਨਾਗਰਾ ਨੇ ਦਿਲਬਾਗ ਸਿੰਘ ਯਾਦਗਾਰੀ ਕਮਿਊਨਟੀ ਸੈਂਟਰ ਪਿੰਡ ਦਾਦੂਮਾਜਰਾ ਦਾ ਨੀਂਹ ਪੱਥਰ ਰੱਖਿਆ
ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 13 ਦਸੰਬਰ 2021
ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਸਾਨੀ ਸੰਘਰਸ਼ ਦੇ ਲੇਖੇ ਜਾਨ ਲਾਉਣ ਵਾਲੇ ਦਿਲਬਾਗ ਸਿੰਘ ਦੀ ਯਾਦ ਵਿੱਚ ਦਿਲਬਾਗ ਸਿੰਘ ਯਾਦਗਾਰੀ ਕਮਿਊਨਟੀ ਸੈਂਟਰ ਪਿੰਡ ਦਾਦੂਮਾਜਰਾ ਦਾ ਨੀਂਹ ਪੱਥਰ ਰੱਖਿਆ।
ਸ. ਨਾਗਰਾ ਨੇ ਕਿਹਾ ਕਿ ਕਿਸਾਨਾਂ ਨੇ ਲੰਮਾ ਸਮਾਂ ਸੰਘਰਾਸ਼ ਕੀਤਾ ਤੇ ਅੰਤ ਉਹ ਸਫ਼ਲ ਹੋਏ ਤੇ ਤਿੰਨ ਕਾਲੇ ਕਾਨੂੰਨ ਰੱਦ ਹੋਏ। ਕਿਸਾਨ ਅੰਦੋਲਨ ਵਿਚ ਜਾਨ ਲੇਖੇ ਲਾਉਣ ਵਾਲੇ ਦਿਲਬਾਗ ਸਿੰਘ ਨੂੰ ਸਦਾ ਯਾਦ ਰੱਖਿਆ ਜਾਵੇਗਾ ਤੇ ਉਹਨਾਂ ਦੀ ਯਾਦ ਵਿੱਚ ਬਣਨ ਵਾਲਾ ਕਮਿਊਨਟੀ ਸੈਂਟਰ ਜਿੱਥੇ ਪਿੰਡ ਵਾਸੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ, ਓਥੇ ਆਉਣ ਵਾਲੀਆਂ ਪੀੜ੍ਹੀਆਂ ਵੀ ਦਿਲਬਾਗ ਸਿੰਘ ਨੂੰ ਸਦਾ ਯਾਦ ਰੱਖਣਗੀਆਂ।
ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਪਿੰੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਪਿੰਡ ਦੇ ਲੋਕਾਂ ਦੀ ਸਹੂਲਤ ਲਈ ਵੱਡੇ ਹਾਲ, ਰਸੋਈ ਅਤਿ ਆਧੁਨਿਕ ਸਹੂਲਤਾਂ ਵਾਲੇ ਬਾਥਰੂਮ, ਸਟੋਰ ਅਤੇ ਕਮਰੇ ਦੀ ਉਸਾਰੀ ਕੀਤੀ ਜਾਵੇਗੀ।
ਇਸ ਕਮਿਊਨਿਟੀ ਸੈਂਟਰ ਦੇ ਬਨਣ ਨਾਲ ਪਿੰਡ ਅਤੇ ਇਲਾਕਾ ਵਾਸੀਆਂ ਨੂੰ ਆਪਣੇ ਬੱਚਿਆਂ ਦੇ ਵਿਆਹਾਂ ਸ਼ਾਦੀਆਂ ਅਤੇ ਹੋਰ ਸਮਾਗਮ ਕਰਨ ਲਈ ਮਹਿੰਗੇ ਪੈਲੇਸਾਂ ‘ਤੇ ਆਉਣੇ ਵਾਲੇ ਖਰਚੇ ਤੋਂ ਨਿਜਾਤ ਮਿਲੇਗੀ।
ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਕਿਸਾਨ 05 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜੀ ਤੇ ਕਰਜ਼ਾ ਮੁਆਫੀ ਸਕੀਮ ਲਿਆਂਦੀ।
ਸ. ਨਾਗਰਾ ਨੇ ਕਿਹਾ ਕਿ ਜਬਰ ਜ਼ੁਲਮ ਦਾ ਟਾਕਰਾ ਕਰਨ ਅਤੇ ਇਸ ਅੱਗੇ ਨਾ ਝੁਕਣ ਦੀ ਪ੍ਰੇਰਨਾ ਸਾਨੂੰ ਗੁਰੂ ਸਾਹਿਬਾਨ ਤੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਉਹ ਧਰਤੀ ਹੈ, ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਂਦਿਆਂ ਸੂਬਾ ਸਰਹੰਦ ਦੇ ਜ਼ਾਲਮ ਰਾਜ ਦਾ ਖਾਤਮਾ ਕੀਤਾ ਸੀ। ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਸਿੱਖ ਰਾਜ ਸਥਾਪਤ ਕਰਦਿਆਂ ਮੁਜਾਹਰਿਆਂ ਨੂੰ ਜ਼ਮੀਨਾਂ ਦਿਵਾਈਆਂ ਸਨ ਤੇ ਪੰਜਾਬ ਵਾਸੀ ਆਪਣੇ ਇਤਿਹਾਸ ਤੋਂ ਸੇਧ ਲੈਂਦੇ ਹੋਏ ਸਦਾ ਜ਼ੁਲਮ ਵਿਰੁੱਧ ਖੜ੍ਹਦੇ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਨਾਲ ਇਸ ਵਰਗ ਨੂੰ ਵੱਡੀ ਰਾਹਤ ਮਿਲੀ ਹੈ ਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਅਤੇ ਸੂਬਾ ਦੀ ਤਰੱਕੀ ਦੀ ਰਫ਼ਤਾਰ ਤੇਜ਼ ਹੋਵੇਗੀ।
ਇਸ ਮੌਕੇ ਮਾਰਕਿਟ ਕਮੇਟੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਮਾਵੀ,ਬਲਾਕ ਪ੍ਰਧਾਨ ਡਾ.ਬਲਰਾਮ ਸ਼ਰਮਾ,ਜਸਪਾਲ ਸਿੰਘ, ਰਵਿੰਦਰ ਸਿੰਘ ਸਰਪੰਚ, ਸੁਖਵਿੰਦਰ ਸਿੰਘ ਲਾਲੀ, ਜਗੀਰ ਸਿੰਘ, ਸਤਪਾਲ ਸ਼ਰਮਾ, ਮਦਨ ਲਾਲ ਵਰਮਾ, ਨੰਬਰਦਾਰ ਜਸਵਿੰਦਰ ਸਿੰਘ, ਦਿਦਾਰ ਸਿੰਘ, ਅਮਰਜੀਤ ਸਿੰਘ ਹੈਪੀ, ਸੁਖਦੇਵ ਸਿੰਘ, ਹਰੀ ਸਿੰਘ,ਰਣਜੀਤ ਸਿੰਘ ਭਗੜਾਣਾ ਅਤੇ ਸਮੂਹ ਮੈਂਬਰਾਨ ਗ੍ਰਾਮ ਪੰਚਾਇਤ ਹਾਜ਼ਰ ਸਨ
Advertisement
Advertisement
error: Content is protected !!