Skip to content
Advertisement
ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ ਤਹਿਤ 749 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕੀਤੇ-ਸਿਵਲ ਸਰਜਨ
ਪਰਦੀਪ ਕਸਬਾ,ਸੰਗਰੂਰ, 15 ਦਸੰਬਰ: 2021
ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਮੋਤੀਆ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 22 ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ ਜਿੰਨ੍ਹਾਂ ਵਿੱਚ 749 ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕੀਤੇ ਗਏ।
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਖਾਂ ਦੀ ਜਾਂਚ ਲਈ ਲਗਾਏ ਇਨ੍ਹਾਂ ਕੈਂਪਾਂ ਵਿਚ 4384 ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ ਜਿਨ੍ਹਾਂ ਵਿੱਚੋਂ 904 ਅਜਿਹੇ ਮਰੀਜ਼ ਪਾਏ ਗਏ ਜਿਨ੍ਹਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਦੀ ਜ਼ਰੂਰਤ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 749 ਮਰੀਜਾਂ ਦੇ ਆਪ੍ਰੇਸ਼ਨ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ 155 ਮਰੀਜਾਂ ਦੇ ਛੇਤੀ ਹੀ ਅਪਰੇਸ਼ਨ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 31 ਦਸੰਬਰ ਤਕ ਚੱਲੇਗੀ ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਜਾਗਰੂਕਤਾ ਵੈਨ ਚੱਲ ਰਹੀ ਹੈ ਜੋ ਪਿੰਡਾਂ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਪ੍ਰਤੀ ਸੰਦੇਸ਼ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਕਾਮੇ ਅਤੇ ਆਸ਼ਾ ਵਰਕਰ ਘਰ ਘਰ ਜਾ ਕੇ ਮਰੀਜ਼ਾਂ ਨੂੰ ਸਿਹਤ ਸੰਸਥਾਵਾਂ ਵਿੱਚ ਭੇਜ ਰਹੇ ਹਨ ਜਿਨ੍ਹਾਂ ਦੀ ਮਾਹਰ ਡਾਕਟਰਾਂ ਵੱਲੋਂ ਜਾਂਚ ਕਰਕੇ ਲੋੜਵੰਦਾਂ ਦੇ ਆਪ੍ਰੇਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਕੀਤੇ ਵਿਅਕਤੀਆਂ ਨੂੰ ਮੁਫ਼ਤ ਦਵਾਈਆਂ ਦੇ ਨਾਲ ਨਾਲ ਖਾਣੇ ਦਾ ਪ੍ਰਬੰਧ ਅਤੇ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
Advertisement
Advertisement
error: Content is protected !!