PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਫ਼ਤਿਹਗੜ੍ਹ ਸਾਹਿਬ ਮਾਲਵਾ ਰਾਜਸੀ ਹਲਚਲ

ਵੋਟਰਾਂ ਦਾ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਜਰੂਰੀ : ਜਿ਼ਲ੍ਹਾ ਚੋਣ ਅਫਸਰ

Advertisement
Spread Information

ਵੋਟਰਾਂ ਦਾ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਜਰੂਰੀ : ਜਿ਼ਲ੍ਹਾ ਚੋਣ ਅਫਸਰ

  • ਜਿ਼ਲ੍ਹੇ ਦੇ 2809 ਨੌਜਵਾਨ ਵੋਟਰ ਅਤੇ 4086 ਦਿਵਿਆਂਗ ਵੋਟਰ ਕਰਨਗੇ ਆਪਣੇ ਅਧਿਕਾਰ ਦੀ ਵਰਤੋਂ
  •  ਜਾਗਰੂਕਤਾ ਵੈਨ ਰਾਹੀਂ ਵੋਟਰਾਂ ਨੂੰ ਸੀ.ਵਿਜਲ ਐਪ, ਵੋਟਰ ਹੈਲਪ ਲਾਈਨ ਅਤੇ ਹੈਲਪ ਲਾਈਨ 1950 ਸਬੰਧੀ ਦਿੱਤੀ ਜਾਵੇਗੀ ਜਾਣਕਾਰੀ
  •  ਡੀ.ਸੀ. ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੋਟਰ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

    ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ,15 ਦਸੰਬਰ : 2021

ਸੰਵਿਧਾਨ ਸਾਨੂੰ ਜਿਥੇ ਬਰਾਬਰ ਦੇ ਹੱਕ ਪ੍ਰਦਾਨ ਕਰਦਾ ਹੈ ਉਥੇ ਹੀ ਆਮ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਗਈ ਹੈ ਜਿਸ ਦੀ ਵਰਤੋਂ ਕਰਕੇ ਆਪਣੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਜਾਗਰੂਕਤਾ ਵੈਨ ਨੂੰ ਰਵਾਨਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਵੋਟ ਬਣਾਉਣ ਅਤੇ ਉਸ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਵਾਸਤੇ ਇਹ ਜਾਗਰੂਕਤਾ ਵੈਨ ਚਲਾਈ ਜਾ ਰਹੀ ਹੈ ਜੋ ਕਿ ਜਿ਼ਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਨੂੰ ਜਾਗਰੂਕ ਕਰੇਗੀ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਇਆ ਜਾ ਸਕੇ।
ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਰਾਹੀਂ ਨਾਗਰਿਕਾਂ ਨੂੰ ਚੋਣ ਕਮਿਸ਼ਨ ਦੀ ਸੀ.ਵਿਜਲ ਐਪ, ਵੋਟਰ ਹੈਲਪ ਲਾਈਨ ਅਤੇ ਹੈਲਪ ਲਾਈਨ 1950 ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਜਿ਼ਲ੍ਹੇ ਦੇ ਸਾਰੇ ਯੋਗ ਵੋਟਰ ਵੋਟ ਦੀ ਮਹੱਤਤਾ ਤੋਂ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 18 ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਤੇ ਉਸ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਦੇ 2809 ਨੌਜਵਾਨ ਵੋਟਰ ਅਤੇ 4086 ਦਿਵਿਆਂਗ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਸ਼੍ਰੀਮਤੀ ਪੂਨਮਦੀਪ ਕੌਰ ਨੇ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਵਾਸਤੇ ਵੋਟ ਬਣਾਉਣਾ ਅਤੇ ਵੋਟ ਦਾ ਇਸਤੇਮਾਲ ਕਰਕੇ ਹੀ ਅਸੀਂ ਬਿਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ, ਇਸ ਲਈ ਨੌਜਵਾਨ ਆਪਣੀ ਵੋਟ ਬਣਵਾ ਕੇ ਉਸ ਦਾ ਇਸਤੇਮਾਲ ਜਰੂਰ ਕਰਨ ਤਾਂ ਜੋ ਉਹ ਆਪਣੇ ਸੁਨਿਹਰੀ ਭਵਿੱਖ ਨੂੰ ਉਜਵਲ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਵੋਟ ਬਣਾਉਣਾ ਅਤੇ ਬਿਨਾਂ ਕਿਸੇ ਲਾਲਚ ਅਤੇ ਦ੍ਰਿੜਤਾ ਨਾਲ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ ਕਿਉਂਕਿ ਇਹ ਜਿਥੇ ਸਾਡਾ ਸੰਵਿਧਾਨਕ ਹੱਕ ਹੈ ਉਥੇ ਹੀ ਸਾਡੀ ਸਮਾਜਿਕ ਜਿੰਮੇਵਾਰੀ ਵੀ ਬਣਦੀ ਹੈ। ਇਸ ਲਈ ਵੋਟ ਦਾ ਇਸਤੇਮਾਲ ਕਰਨ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ।
ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਿਮਾਂਸ਼ੂ ਗੁਪਤਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ: ਦਿਲਬਰ ਸਿੰਘ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਦੇਵੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

ਕੈਪਸ਼ਨ:
ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ, ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੋਟਰ ਜਾਗਰੂਕਤਾ ਵੈਨ ਨੂੰ ਰਵਾਨਾ ਕਰਦੇ ਹੋਏ। 


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!