PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਬਠਿੰਡਾ ਮਾਲਵਾ

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰੀ/ਰਾਜ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਵੱਕਾਰੀ ਉੱਚ ਵਿਦਿਅਕ ਸੰਸਥਾਵਾਂ ਦੀ ਪੀਐਚਡੀ ਦਾਖਲਾ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕੀਤੀ  

Advertisement
Spread Information

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰੀ/ਰਾਜ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਵੱਕਾਰੀ ਉੱਚ ਵਿਦਿਅਕ ਸੰਸਥਾਵਾਂ ਦੀ ਪੀਐਚਡੀ ਦਾਖਲਾ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕੀਤੀ  

  • ਸੀਯੂਪੀਬੀ ਜੀਵ ਵਿਗਿਆਨ ਵਿਭਾਗ ਦੇ ਇੱਕ ਵਿਦਿਆਰਥੀ ਨੇ ਸਤੰਬਰ 2021 ਵਿੱਚ ਆਯੋਜਿਤ ਆਈਸੀਐਮਆਰ/ਜੇਆਰਐਫ ਪ੍ਰਤੀਯੋਗੀ ਪ੍ਰੀਖਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ
  • 49 ਵਿਦਿਆਰਥੀਆਂ ਨੇ ਆਈਸੀਐਮਆਰ/ਜੇਆਰਐਫ, ਆਈਸੀਏਆਰ-ਏਐਸਆਰਬੀ, ਯੂਜੀਸੀ-ਨੈੱਟ/ਜੇਆਰਐਫ, ਗੇਟ, ਡੀਬੀਟੀ  ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਯੋਗਤਾ ਪ੍ਰਾਪਤ ਕੀਤੀ, ਅਤੇ 21 ਵਿਦਿਆਰਥੀਆਂ ਨੇ ਚੋਟੀ ਦੀਆਂ ਉੱਚ ਵਿਦਿਅਕ ਸੰਸਥਾਵਾਂ ਦੀਆਂ ਪੀਐਚਡੀ ਦਾਖਲਾ ਪ੍ਰੀਖਿਆਵਾਂ ਪਾਸ ਕੀਤੀਆਂ

ਅਸ਼ੋਕ ਵਰਮਾ, ਬਠਿੰਡਾ:16 ਦਸੰਬਰ 2021

ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਉੱਜਵਲ ਭਵਿੱਖ ਸਿਰਜਣ ਦੇ ਸੁਪਨੇ ਸਾਕਾਰ ਕਰਨ ਲਈ ਕੰਮ ਕਰਦੇ ਹੋਏ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੇ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੇ ਲੈਕਚਰਾਰ ਅਤੇ ਰਿਸਰਚ ਫੈਲੋਸ਼ਿਪਾਂ ਨਾਲ ਸੰਬੰਧਿਤ ਵੱਖ-ਵੱਖ ਰਾਸ਼ਟਰੀ/ਰਾਜ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਦੇਸ਼-ਵਿਦੇਸ਼ ਦੇ ਉੱਚ ਸਿੱਖਿਆ ਸੰਸਥਾਵਾਂ (ਐਚਈਆਈ) ਦੀਆਂ ਪੀਐਚਡੀ ਦਾਖਲਾ ਪ੍ਰੀਖਿਆਵਾਂ ਵਿੱਚ ਉੱਚ ਮਾਪਦੰਡ ਸਥਾਪਤ ਕੀਤੇ ਹਨ। ਸੀਯੂਪੀਬੀ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੇ ਅਨੁਸਾਰ, ਜੁਲਾਈ ਤੋਂ ਦਸੰਬਰ 2021 ਵਿਚਕਾਰ ਲਗਭਗ 49 ਵਿਦਿਆਰਥੀਆਂ ਨੇ ਆਈਸੀਐਮਆਰ-ਜੇਆਰਐਫ, ਆਈਸੀਏਆਰ-ਏਐਸਆਰਬੀ, ਯੂਜੀਸੀ-ਨੈੱਟ/ਜੇਆਰਐਫ, ਗੇਟ, ਡੀਬੀਟੀ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਯੋਗਤਾ ਪ੍ਰਾਪਤ ਕੀਤੀ ਹੈ। ਇਸ ਦੇ ਨਾਲ ਹੀ, 21 ਵਿਦਿਆਰਥੀਆਂ ਨੇ ਭਾਰਤ ਅਤੇ ਦੇਸ਼-ਵਿਦੇਸ਼ ਦੇ ਚੋਟੀ ਦੀਆਂ ਉੱਚ ਵਿਦਿਅਕ ਸੰਸਥਾਵਾਂ ਦੀਆਂ ਪੀਐਚਡੀ ਦਾਖਲਾ ਪ੍ਰੀਖਿਆਵਾਂ ਪਾਸ ਕੀਤੀਆਂ ਹਨ।  

ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਯੋਗਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ, ਸੀਯੂਪੀਬੀ ਜੀਵ ਵਿਗਿਆਨ ਵਿਭਾਗ ਦੇ ਵਿਦਿਆਰਥੀ ਸਯਾਨ ਗੁਪਤਾ ਨੇ 12 ਸਤੰਬਰ, 2021 ਨੂੰ ਆਯੋਜਿਤ ਆਈਸੀਐਮਆਰ/ਜੇਆਰਐਫ ਦਾਖਲਾ ਪ੍ਰੀਖਿਆ-2021, ਜਿਸ ਦੇ ਨਤੀਜੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੁਆਰਾ ਦਸੰਬਰ 2021 ਵਿੱਚ ਐਲਾਨੇ ਗਏ ਹਨ,  ਦੀ ਜੀਵਨ ਵਿਗਿਆਨ ਜੇਆਰਐਫ 2021 ਲਈ ਚੁਣੇ ਗਏ ਉਮੀਦਵਾਰਾਂ ਦੀ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਪੀਐਚਡੀ ਦਾਖਲਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਫ਼ਲਤਾ ਦਾ ਸਿਹਰਾ ਅਨੁਭਵੀ ਅਧਿਆਪਕਾਂ ਨੂੰ ਦਿੱਤਾ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਪ੍ਰੇਰਨਾ ਦਿੱਤੀ।

ਆਈਕਿਊਏਸੀ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ ਨੇ ਦੱਸਿਆ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਐਨਈਪੀ2020 ਵਿੱਚ ਪੇਸ਼ ਕੀਤੇ ਗਏ ਨਵੀਨਤਾਕਾਰੀ ਸੁਧਾਰਾਂ ਦੇ ਅਨੁਸਾਰ ਹਰੇਕ ਵਿਸ਼ੇ ਦੇ ਪ੍ਰੋਗਰਾਮ ਲਈ ਪਹਿਲਾਂ ਤੋਂ ਪਰਿਭਾਸ਼ਿਤ ਲਰਨਿੰਗ ਆਊਟਕਮਸ ਦੇ ਅਧਾਰ ‘ਤੇ ਪ੍ਰੋਗਰਾਮ-ਪਾਠਕ੍ਰਮ ਤਿਆਰ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਹੈ, ਜੋ ਵਿਦਿਆਰਥੀਆਂ ਨੂੰ ਆਪਣੇ ਵਿਸ਼ੇ ਨਾਲ ਸਬੰਧਤ ਲੋੜੀਂਦਾ ਗਿਆਨ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ ਅਤੇ ਸੰਬੰਧਿਤ ਪ੍ਰਤੀਯੋਗੀ ਇਮਤਿਹਾਨਾਂ ਦੀ ਤਿਆਰੀ ਕਰਨ ਦੇ ਯੋਗ ਬਣਾਉਂਦਾ ਹੈ। ਉੰਨ੍ਹਾਂਨੇ ਦੱਸਿਆ ਕਿ ਵੱਖ-ਵੱਖ ਰਾਸ਼ਟਰੀ/ਰਾਜ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਯੋਗਤਾ ਪ੍ਰਾਪਤ ਕਰਨ ਤੋਂ ਇਲਾਵਾ ਯੂਨੀਵਰਸਿਟੀ  ਦੇ ਵਿਦਿਆਰਥੀਆਂ ਨੇ ਭਾਰਤ ਅਤੇ ਵਿਦੇਸ਼ਾਂ ਦੀਆਂ ਪ੍ਰਮੁੱਖ ਉੱਚ ਵਿਦਿਅਕ ਸੰਸਥਾਵਾਂ ਜਿਵੇਂ ਕਿ ਟੈਕਸਾਸ ਯੂਨੀਵਰਸਿਟੀ (ਯੂਐਸਏ), ਆਈਆਈਟੀ ਕਾਨਪੁਰ, ਆਈਆਈਟੀ ਇੰਦੌਰ, ਭਾਭਾ ਐਟੋਮਿਕ ਰਿਸਰਚ ਸੈਂਟਰ, ਨੈਸ਼ਨਲ ਇੰਸਟੀਚਿਊਟ ਆਫ਼ ਇਮਯੂਨੋਲੋਜੀ ਆਦਿ ਦੁਆਰਾ ਕਰਵਾਈਆਂ ਗਈਆਂ ਪੀਐਚਡੀ ਦਾਖਲਾ ਪ੍ਰੀਖਿਆਵਾਂ ਵੀ ਪਾਸ ਕੀਤੀਆਂ ਹਨ।

ਇਹ ਵਿਦਿਆਰਥੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਹਨ ਜਿਵੇਂ ਕਿ ਮਾਈਕ੍ਰੋਬਾਇਓਲੋਜੀ ਵਿਭਾਗ; ਬਾਇਓਕੈਮਿਸਟਰੀ ਵਿਭਾਗ; ਫਾਰਮਾਕੋਲੋਜੀ ਵਿਭਾਗ; ਭੂ-ਵਿਗਿਆਨ ਵਿਭਾਗ; ਬਨਸਪਤੀ ਵਿਗਿਆਨ ਵਿਭਾਗ; ਅਪਲਾਈਡ ਐਗਰੀਕਲਚਰ ਵਿਭਾਗ; ਵਾਤਾਵਰਣ ਵਿਗਿਆਨ ਅਤੇ ਤਕਨਾਲੋਜੀ ਵਿਭਾਗ; ਜੀਵ ਵਿਗਿਆਨ ਵਿਭਾਗ; ਕੰਪਿਊਟਰ ਵਿਗਿਆਨ ਅਤੇ ਤਕਨਾਲੋਜੀ ਵਿਭਾਗ; ਤੇ ਗਣਿਤ ਅਤੇ ਅੰਕੜਾ ਵਿਭਾਗ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!