Skip to content
Advertisement

ਸਿਹਤ ਵਿਭਾਗ ਵੱਲੋਂ ਕੋਵਿਡ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ
ਦਵਿੰਦਰ ਡੀ.ਕੇ,ਲੁਧਿਆਣਾ, 17 ਦਸੰਬਰ 2021
ਸਿਵਲ ਸਰਜਨ ਡਾ. ਐਸ.ਪੀ.ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਜ਼ਿਲ੍ਹੇ ਭਰ ਵਿੱਚ ਕੈਂਪ ਆਦਿ ਲਗਾਏ ਜਾ ਰਹੇ ਹਨ। ਡਾ: ਸਿੰਘ ਨੇ ਦੱਸਿਆ ਕਿ ਓਮੀਕ੍ਰੋਨ ਸਬੰਧੀ ਵੀ ਆਮ ਲੋਕਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਕੋਵਿਡ ਦੀ ਪਹਿਲੀ ਅਤੇ ਦੂਸਰੀ ਖੁਰਾਕ ਨਹੀਂ ਲਗਾਈ ਉਹ ਵਿਅਕਤੀ ਆਪਣੀ ਪਹਿਲੀ ਅਤੇ ਦੂਸਰੀ ਖੁਰਾਕ ਜਰੂਰ ਲਗਵਾਉਣ ਕਿਉਂਕਿ ਕੋਵਿਡ ਦੀਆਂ ਦੋਨੋਂ ਖੁਰਾਕਾਂ ਲੱਗਣ ਤੋਂ ਬਾਅਦ ਹੀ ਮੁਕੰਮਲ ਟੀਕਾਕਰਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੀਆਂ ਦੋਨੋਂ ਖੁਰਾਕਾਂ ਤੋਂ ਕੋਈ ਵੀ ਵਿਅਕਤੀ ਵਾਂਝਾ ਨਾਂ ਰਹੇ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ, ਜੁਕਾਮ ਜਾਂ ਬੁਖਾਰ ਹੁੰਦਾ ਹੈ ਤਾਂ ਉਹ ਵਿਅਕਤੀ ਆਪਣਾ ਕੋਰੋਨਾ ਦਾ ਟੈਸਟ ਜ਼ਰੂਰ ਕਰਵਾਏ ਤਾਂ ਜੋ ਕਰੋਨਾ ਦਾ ਸਮੇਂ ਸਿਰ ਇਲਾਜ ਹੋ ਸਕੇ ਅਤੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਵੀ ਸਮੇਂ ਸਿਰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਰੋਨਾ ਦੇ ਬਚਾਅ ਲਈ ਸਮਾਜਿਕ ਦੂਰੀ ਨੂੰ ਬਣਾ ਕੇ ਰੱਖਿਆ ਜਾਵੇ, ਹੱਥਾਂ ਨੂੰ ਵਾਰ-ਵਾਰ ਸਾਫ ਕੀਤਾ ਜਾਵੇ, ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਸਮਂ ਮਾਸਕ ਦੀ ਵਰਤੋਂ ਕੀਤੀ ਜਾਵੇ।
ਇਸ ਸਬੰਧੀ ਅੱਜ ਮਾਸ ਮੀਡੀਆ ਟੀਮ ਵੱਲੋਂ ਸਰਕਾਰੀ ਮਿਡਲ ਸਕੂਲ ਨੰਬਰ ਪੰਜ ਕਾਲਜ ਰੋਡ ਵਿਖੇ ਵੀ ਬੱਚਿਆ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ।
Advertisement

error: Content is protected !!