ਵਿਧਾਇਕ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਖਰੇ ਵਿਖੇ 75 ਲੋੜਵੰਦਾਂ   ਨੂੰ 2-2 ਮਰਲੇ ਦੇ ਪਲਾਟ ਵੰਡੇ

Spread Information

ਵਿਧਾਇਕ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਖਰੇ ਵਿਖੇ 75 ਲੋੜਵੰਦਾਂ   ਨੂੰ 2-2 ਮਰਲੇ ਦੇ ਪਲਾਟ ਵੰਡੇ


ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 17 ਦਸੰਬਰ 2021

ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤ ਦੂਰ ਕੀਤੀ ਜਾ ਰਹੀ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਖਰੇ ਵਿਖੇ 75 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।

ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।

ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾਣ। ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਸ. ਨਾਗਰਾ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਫੌਰੀ ਹੱਲ ਲਈ ਸ. ਨਾਗਰਾ ਨੇ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਈ ਮੁਸ਼ਕਲਾਂ ਮੌਕੇ ਉੱਤੇ ਹੀ ਦੂਰ ਕਰਵਾਈਆ

ਇਸ ਮੌਕੇ  ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸਰਪੰਚ ਮਨਿੰਦਰ ਕੌਰ,ਬਲਵਿੰਦਰ ਸਿੰਘ,ਨੰਬਰਦਾਰ ਇੰਦਰਜੀਤ ਸਿੰਘ,ਜਸਵੰਤ ਸਿੰਘ ਪੰਚ,ਮਨਪ੍ਰੀਤ ਸਿੰਘ ਪੰਚ,ਸਰਬਜੀਤ ਕੌਰ ਪੰਚ,ਸੁਰਿੰਦਰ ਸਿੰਘ,ਅਮਰਜੀਤ ਕੌਰ,ਧਰਮਪਾਲ ਸਿੰਘ,ਹਰਮਨਜੀਤ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।


Spread Information

Leave a Comment

Your email address will not be published. Required fields are marked *

error: Content is protected !!
Scroll to Top