Skip to content
Advertisement

22 ਦਸੰਬਰ 2021 ਨੂੰ ਸਰਕਾਰੀ ਐਮ.ਆਰ.ਕਾਲਜ ਫਾਜ਼ਿਲਕਾ ਦੇ ਸਟੇਡੀਅਮ ਵਿਖੇ ਰੋਣਕ ਮੇਲਾ ਮਨਾਇਆ ਜਾਵੇਗਾ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 17 ਦਸੰਬਰ 2021
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਦਸੰਬਰ 2021 ਨੂੰ ਸਵੀਪ ਪ੍ਰੋਜੈਕਟ ਤਹਿਤ ਵੋਟਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਐਮ.ਆਰ.ਕਾਲਜ ਫਾਜ਼ਿਲਕਾ ਦੇ ਸਟੇਡੀਅਮ ਵਿਖੇ ਰੋਣਕ ਮੇਲਾ ਮਨਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੋਣਕ ਮੇਲੇ ਦੌਰਾਨ 50 ਜਾਂ 50 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਅਤੇ ਹਰ ਉਮਰ ਦੀ ਔਰਤਾਂ ਭਾਗ ਲੈਣਗੀਆਂ।ਉਨ੍ਹਾਂ ਦੱਸਿਆ ਕਿ ਇਸ ਮੌਕੇ ਔਰਤਾਂ ਲਈ ਦੌੜ, ਰਸਾ ਕੱਸੀ ਅਤੇ ਖੋ-ਖੋ ਆਦਿ ਬਜੁਰਗਾਂ ਵਿਚਕਾਰ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਲਈ ਰਜਿਸਟਰੇਸ਼ਨ ਜ਼ਿਲ੍ਹਾ ਖੇਡ ਵਿਭਾਗ ਦਫਤਰ ਵਿਖੇ ਕਰਵਾਈ ਜਾ ਸਕਦੀ ਹੈ।
ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਸਟਾਲ ਲਗਾਈਆਂ ਜਾਣਗੀਆਂ।ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਲਾਵਾਂ ਪੇਸ਼ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਰੋਣਕ ਮੇਲੇ ਦੌਰਾਨ ਆਪਣੇ ਵਿਭਾਗ ਨਾਲ ਸਬੰਧਤ ਪ੍ਰਬੰਧਾਂ ਨੂੰ ਯਕੀਨੀ ਬਣਾਉਣਗੇ।
Advertisement

error: Content is protected !!