ਦੇਸ਼ ਭਗਤ ਯੂਨੀਵਰਸਿਟੀ ‘ਚ ਆਯੋਜਿਤ ਹੋਵੇਗਾ ਕੋਵਿਡ ਟੀਕਾਕਰਣ ਜਾਗਰੂਕਤਾ ਅਭਿਆਨ

Advertisement
Spread Information

ਦੇਸ਼ ਭਗਤ ਯੂਨੀਵਰਸਿਟੀ ‘ਚ ਆਯੋਜਿਤ ਹੋਵੇਗਾ ਕੋਵਿਡ ਟੀਕਾਕਰਣ ਜਾਗਰੂਕਤਾ ਅਭਿਆਨ

  • ਡੀ.ਸੀ. ਪੂਨਮਦੀਪ ਕੌਰ ਤੇ ਐੱਸ.ਡੀ.ਐਮ. ਜੀਵਨਜੋਤ ਕੌਰ ਨੇ ਲਿਆ  ਤਿਆਰੀਆਂ ਦਾ ਜਾਇਜ਼ਾ
  • ਕੋਵਿਡ ਟੀਕਾਕਰਣ ਕੈਂਪ ਤੇ ਫਿਟ ਇੰਡੀਆ ਰਨ ਦਾ ਵੀ ਹੋਵੇਗਾ ਆਯੋਜਨ
  • ਕੋਵਿਡ ਟੀਕਾਕਰਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ
  • ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਚਲਾਇਆ ਜਾਵੇਗਾ ਜਾਗਰੂਕਤਾ ਅਭਿਆਨ

    ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 22 ਦਸੰਬਰ: 2021

    ਜ਼ਿਲ੍ਹੇ ਵਿੱਚ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ 23 ਅਤੇ 24 ਦਸੰਬਰ ਨੂੰ ਕੋਵਿਡ ਟੀਕਾਕਰਣ ਉੱਤੇ ਦੋ ਦਿਨਾ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਜਾਵੇਗਾ। ਅਭਿਆਨ ਦੇ ਸਫਲ ਆਯੋਜਨ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਇਕ ਬੈਠਕ ਦਾ ਆਯੋਜਨ ਕੀਤਾ ਗਿਆ। ਬੈਠਕ ਦੀ ਪ੍ਰਧਾਨਗੀ ਡੀ.ਸੀ. ਪੂਨਮਦੀਪ ਕੌਰ (ਆਈ.ਏ.ਐੱਸ.) ਨੇ ਕੀਤੀ। ਇਸ ਤੋਂ ਇਲਾਵਾ ਐੱਸ.ਡੀ.ਐਮ. ਜੀਵਨਜੋਤ ਕੌਰ ਨੇ ਵੀ ਅਧਿਕਾਰੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦਾ ਟੀਚਾ ਲੋਕਾਂ ਅੰਦਰ ਕੋਵਿਡ ਟੀਕਾਕਰਣ ਵਰਗੇ ਵਿਸ਼ਿਆਂ ਉੱਤੇ ਜਾਗਰੂਕਤਾ ਲਿਆਉਣਾ ਹੈ।

    ਇਸ ਜਾਗਰੂਕਤਾ ਮੁਹਿੰਮ ਦੇ ਤਹਿਤ 23 ਦਸੰਬਰ ਨੂੰ ਦੇਸ਼ ਭਗਤ ਯੂਨੀਵਰਸਿਟੀ ਵਿੱਚ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਵਿਸ਼ਾ ਕੋਵਿਡ ਟੀਕਾਕਰਣ ਅਤੇ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਹੋਵੇਗਾ। ਇਨ੍ਹਾਂ ਮੁਕਾਬਲਿਆਂ ਦੇ ਜ਼ਰੀਏ ਵਿਦਿਆਰਥੀ ਆਪਣੇ ਹੁਨਰ ਦਾ ਇਸਤੇਮਾਲ ਕਰਦਿਆਂ ਜਾਗਰੂਕਤਾ ਦਾ ਸੁਨੇਹਾ ਦੇਣਗੇ।

    ਇਸ ਮੌਕੇ ਫੀਲਡ ਆਊਟਰੀਚ ਬਿਊਰੋ, ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ 24 ਦਸੰਬਰ ਨੂੰ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਸਣੇ ਐਨ.ਸੀ.ਸੀ., ਐਨ.ਵਾਈ.ਕੇ.ਐੱਸ. ਤੇ ਹੋਰਨਾਂ ਸੰਸਥਾਵਾਂ ਨਾਲ ਮਿਲਕੇ ਕੋਵਿਡ-19 ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ। ਇਸਦੇ ਨਾਲ ਹੀ ਵਿਦਿਆਰਥੀਆਂ ਤੇ ਹੋਰਨਾਂ ਪ੍ਰਤੀਭਾਗੀਆਂ ਦੀ ਹੌਂਸਲਾਅਫਜ਼ਾਈ ਲਈ ਵੱਖੋ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਬੈਠਕ ਵਿਚ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top