Skip to content
Advertisement
ਪੁਲਿਸ ਵਿਭਾਗ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵਚਨਬੱਧ-ਜ਼ਿਲ੍ਹਾ ਪੁਲਿਸ ਮੁਖੀ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ 22 ਦਸੰਬਰ 2021
ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਜ਼ ਦੇ ਦਿਸ਼ਾ-ਨਿਰਦੇਸ਼ਾਂ `ਤੇ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਪ੍ਰਾਪਤ ਹਦਾਇਤਾਂ ਦੇ ਮਦੇਨਜਰ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਡਾ. ਸਚਿਨ ਗੁਪਤਾ ਵੱਲੋਂ ਇਕ ਹੈਲਪਲਾਈਨ ਨੰਬਰ 85588-00801 ਜਾਰੀ ਕੀਤਾ ਗਿਆ ਜਿਸ ਤਹਿਤ ਜ਼ਿਲ੍ਹਾ ਵਾਸੀ ਕਿਸੇ ਵੀ ਸਮੱਸਿਆ ਤੇ ਪਹਿਲੂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਜ਼ਿਲ੍ਹਾ ਪੁਲਿਸ ਮੁਖੀ ਨੇ ਅੱਜ ਪਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਮੀਡੀਆ ਦਾ ਸਮਾਜ ਵਿਚ ਇਕ ਅਹਿਮ ਰੋਲ ਹੁੰਦਾ ਹੈ ਜ਼ੋ ਲੋਕਾ ਨਾਲ ਜਾਣਕਾਰੀ ਸਾਂਝੀ ਕਰਦੇ ਹਨ ਤੇ ਲੋਕਾਂ ਤੱਕ ਅਸਲ ਸੱਚ ਪਹੁੰਚਾਉਂਦੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲੇ੍ਹ ਅੰਦਰ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ, ਨਸ਼ਾਖੋਰੀ, ਚੋਰੀ ਆਦਿ ਦੀਆਂ ਵਾਰਦਾਤਾਂ ਤਾਂ ਪਤਾ ਲਗਦਾ ਹੈ ਤਾਂ ਉਹ ਪੁਲਿਸ ਵਿਭਾਗ ਨਾਲ ਜਲਦ ਤੋਂ ਜਲਦ ਸਾਂਝੀ ਕਰਨ ਤਾਂ ਜ਼ੋ ਨਾਲ ਦੀ ਨਾਲ ਸਮੱਸਿਆ ਦਾ ਨਿਪਟਾਰਾ ਕੀਤਾ ਜਾ ਸਕੇ।ਉਨ੍ਹਾਂ ਪੈ੍ਰਸ ਮਿਲਣੀ ਦੌਰਾਨ ਕਿਹਾ ਕਿ ਜ਼ਿਲੇ੍ਹ ਨੂੰ ਸੁਰੱਖਿਅਤ ਰੱਖਣ ਲਈ ਉਹ ਆਪਣਾ ਯੋਗਦਾਨ ਪੁਲਿਸ ਵਿਭਾਗ ਨੂੰ ਦੇਣ।
ਉਨ੍ਹਾਂ ਮੀਡੀਆ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦਾ ਹੈ ਤਾਂ ਉਹ ਇਸ ਹੈਲਪਲਾਈਨ ਨੰਬਰ `ਤੇ ਵਟਸਅਪ ਰਾਹੀਂ ਜਾਂ ਸਿੱਧੇ ਤੌਰ `ਤੇ ਫੋਨ ਕਰਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤੀ ਰੱਖੀ ਜਾਵੇਗੀ।ਉਨ੍ਹਾਂ ਕਿਹਾ ਕਿ ਕਿਸੇ ਦਾ ਨਾਮ ਸਾਂਝਾ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੂਰੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਚੋਣਾਂ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ ਜਿਸ ਤਹਿਤ ਲੋਕ ਬਿਨ੍ਹਾ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੀ ਵੋਟ ਪਾਉਣ ਤੇ ਆਪਣੀ ਲੋਕਤਾਂਤਰਿਕ ਸਰਕਾਰ ਚੁਣਨ।
Advertisement
Advertisement
error: Content is protected !!