Skip to content
Advertisement

ਦੇਸ਼ ਭਗਤ ਯੂਨੀਵਰਸਿਟੀ ‘ਚ ਕਰਵਾਈ ਗਈ ‘ਫਿਟ ਇੰਡੀਆ ਫ੍ਰੀਡਮ ਰਨ’
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 23 ਦਸੰਬਰ: 2021
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੀ ਥੀਮ ‘ਤੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਖਿੱਚ ਦਾ ਕੇਂਦਰ ਰਹੀ ਫਿਟ ਇੰਡੀਆ ਫ੍ਰੀਡਮ ਰਨ ਨੂੰ ਐੱਸ.ਡੀ.ਐਮ. ਜੀਵਨਜੋਤ ਕੌਰ (ਪੀ.ਸੀ.ਐੱਸ), ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.), ਯੂਨੀਵਰਸਿਟੀ ਦੀ ਵਾਈਸ ਚਾਂਸਲਰ ਸ਼ਾਲਿਨੀ ਗੁਪਤਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਐੱਸ.ਡੀ.ਐਮ. ਜੀਵਨਜੋਤ ਕੌਰ ਨੇ ਦੌੜ ਲਾ ਕੇ ਫਿਟਨੈੱਸ ਦਾ ਸੁਨੇਹਾ ਦਿੱਤਾ।
ਇਸ ਮੌਕੇ ਮੰਚ ਤੋਂ ਬੋਲਦਿਆਂ ਐੱਸ.ਡੀ.ਐਮ. ਨੇ ਕਿਹਾ ਕਿ ਸਮਾਜ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹੇ ਵਿੱਚ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਅਕਸਰ ਕੀਤਾ ਜਾਂਦਾ ਹੈ ਤੇ ਮੰਤਰਾਲੇ ਵਲੋਂ ਅਜਿਹੇ ਪ੍ਰੋਗਰਾਮ ਕਰਵਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਦੇਸ਼ ਭਰ ਵਿੱਚ ਫਿਟ ਇੰਡੀਆ ਫ੍ਰੀਡਮ ਰਨ ਅਤੇ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਸਣੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਮਾਰਚ ਮਹੀਨੇ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ।
ਇਸ ਮੌਕੇ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਸ਼ਾਲਿਨੀ ਗੁਪਤਾ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਤੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਅਜਿਹੇ ਪ੍ਰੋਗਰਾਮ ਪਹਿਲਾਂ ਵੀ ਆਯੋਜਿਤ ਕੀਤੇ ਜਾਂਦੇ ਰਹੇ ਨੇ ਤੇ ਭਵਿੱਖ ਵਿੱਚ ਵੀ ਇਹਨਾਂ ਦਾ ਆਯੋਜਨ ਜਾਰੀ ਰਹੇਗਾ।
ਇਸ ਦੌਰਾਨ ਚਿੱਤਰ ਤੇ ਲੇਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਭਲਕੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਦੱਸ ਦਈਏ ਕਿ ਫਿਟ ਇੰਡੀਆ ਫਰੀਡਮ ਰਨ ਵਿਚ ਯੂਨੀਵਰਸਿਟੀ ਦੇ ਵਿਦਿਰਥੀਆਂ ਇਲਾਵਾ ਐਨ.ਐੱਸ.ਐੱਸ. ਤੇ ਐਨ.ਵਾਈ.ਕੇ.ਐੱਸ. ਦੇ ਪ੍ਰਤੀਭਾਗੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
Advertisement

error: Content is protected !!