Skip to content
Advertisement

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ
ਰਿਚਾ ਨਾਗਪਾਲ,ਪਟਿਆਲਾ:23 ਦਸੰਬਰ 2021
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅੰਡਰ ਟ੍ਰਾਇਲ ਰਿਵਿਯੂ ਕਮੇਟੀ ਦੀ ਇੱਕ ਬੈਠਕ ਅੱਜ ਇੱਥੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ‘ਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਤੋਂ ਇਲਾਵਾ ਸੀ.ਜੀ.ਐਮ. ਮੋਨਿਕਾ ਸ਼ਰਮਾ ਵੀ ਮੌਜੂਦ ਸਨ।
ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਇਹ ਮੀਟਿੰਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਜਸਟਿਸ ਅਜੇ ਤਿਵਾੜੀ ਦੀ ਅਗਵਾਈ ਹੇਠਲੀ ਉੱਚ ਤਾਕਤੀ ਕਮੇਟੀ ਦੀਆਂ ਹਦਾਇਤਾਂ ਮੁਤਾਬਕ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ ਕੈਦੀਆਂ ਦੇ ਮਾਮਲਿਆਂ ‘ਤੇ ਵਿਚਾਰ ਕੀਤਾ ਗਿਆ ਅਤੇ ਲੋੜੀਂਦੀਆਂ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਵੀ ਹਾਜ਼ਰ ਸਨ।
Advertisement

error: Content is protected !!