ਵਿਧਾਨ ਸਭਾ ਚੋਣਾਂ 2022 ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਧੀਕ ਡੀ.ਸੀ ਕੀਤੀ ਮੀਟਿੰਗ
ਵਿਧਾਨ ਸਭਾ ਚੋਣਾਂ 2022 ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਧੀਕ ਡੀ.ਸੀ ਕੀਤੀ ਮੀਟਿੰਗ
- ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਾਉਣ ਦੀ ਅਪੀਲ
ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 24 ਦਸੰਬਰ (2021 )
ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਦੇ ਮੱਦੇਨਜਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਆਈ.ਏ.ਐਸ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾ ਕੇ ਰੱਖਣ ਲਈ ਕਿਹਾ ਅਤੇ ਹਰੇਕ ਕੰਮ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਸਲਾਧਾਰਕ ਆਪਣਾ ਅਸਲਾ ਜਮ੍ਹਾ ਕਰਵਾਉਣ।
ਇਸ ਮੌਕੇ ਐਸਪੀਐਚ ਮੈਡਮ ਅਵਨੀਤ ਕੌਰ ਸਿੱਧੂ, ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸ੍ਰੀ ਦੇਵ ਦਰਸ਼ਦੀਪ ਸਿੰਘ, ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ, ਡੀਐਸਪੀ ਪਰਵਿੰਦਰ ਸਿੰਘ, ਸੰਦੀਪ ਸਿੰਘ ਅਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ।