Skip to content
Advertisement

ਰੈਡ ਕਰਾਸ ਵੱਲੋਂ ਹੱਡੀਆਂ ਤੇ ਜੋੜਾਂ ਦਾ ਜਾਂਚ ਕੈਂਪ ਲਗਾਇਆ ਗਿਆ
ਪਰਦੀਪ ਕਸਬਾ,ਸੰਗਰੂਰ, 26 ਦਸੰਬਰ: 2021
ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਵੱਲੋਂ ਰਣਬੀਰ ਕਲੱਬ ਵਿਖੇ ਹੱਡੀਆਂ ਤੇ ਜੋੜਾਂ ਦਾ ਜਾਂਚ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਏ ਗਏ ਕੈਂਪ ਦੌਰਾਨ ਮਾਹਿਰਾਂ ਨੇ ਕੈਂਪ ਵਿੱਚ ਪੁੱਜੇ ਲੋੜਵੰਦ ਵਿਅਕਤੀਆਂ ਦਾ ਨਿਰੀਖਣ ਕੀਤਾ ।
ਸਕੱਤਰ ਰੈਡ ਕਰਾਸ ਸ਼੍ਰੀ ਕੇ. ਕੇ. ਮਿੱਤਲ ਨੇ ਦੱਸਿਆ ਕਿ ਇਸ ਕੈਂਪ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸਿਹਤ ਮਾਹਿਰਾਂ ਵੱਲੋਂ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਚੰਗੀ ਜੀਵਨ ਸ਼ੈਲੀ ਦੇ ਨੁਕਤੇ ਵੀ ਦੱਸੇ ਗਏ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 50 ਤੋਂ ਵੱਧ ਲੋੜਵੰਦਾਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।
ਇਸ ਮੌਕੇ ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ. ਪ੍ਰਮੋਦ ਗੁਪਤਾ ਵੱਲੋਂ ਮਰੀਜ਼ਾਂ ਦੀ ਮੁਫ਼ਤ ਮੈਡੀਕਲ ਜਾਂਚ ਕੀਤੀ ਗਈ।
Advertisement

error: Content is protected !!