PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਪੰਜਾਬ ਬਰਨਾਲਾ ਮਾਲਵਾ ਰਾਜਸੀ ਹਲਚਲ

ਕੁਲਵੰਤ ਟਿੱਬਾ ਵੱਲੋਂ ਕਾਂਗਰਸ ਪ੍ਰਧਾਨ ਲੱਕੀ ਪੱਖੋਂ ਦਾ ਸਨਮਾਨ 

Advertisement
Spread Information

ਕੁਲਵੰਤ ਟਿੱਬਾ ਵੱਲੋਂ ਕਾਂਗਰਸ ਪ੍ਰਧਾਨ ਲੱਕੀ ਪੱਖੋਂ ਦਾ ਸਨਮਾਨ


ਮਹਿਲ ਕਲਾਂ 30 ਦਸੰਬਰ 2021 (ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ)  
ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਕੁਲਵੰਤ ਸਿੰਘ ਟਿੱਬਾ ਵੱਲੋਂ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਪੱਖੋਂ ਪਰਿਵਾਰ ਨੇ ਹਮੇਸ਼ਾ ਹੀ ਕਾਂਗਰਸ ਦੀ ਚਡ਼੍ਹਦੀ ਕਲਾ ਲਈ ਦਹਾਕਿਆਂ ਤੋਂ ਨਿਰਸਵਾਰਥ ਭਾਵਨਾ ਨਾਲ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਸਵ. ਬਚਨ ਸਿੰਘ ਪੱਖੋ ਦੀ ਸਮਾਜ ਸੇਵਾ ਨੂੰ ਅੱਜ ਵੀ ਸਤਿਕਾਰ ਤੇ ਅਦਬ ਨਾਲ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੀ ਪ੍ਰਧਾਨ ਸਰਦਾਰ ਨਵਜੋਤ ਸਿੰਘ ਸਿੱਧੂ ਸਮੇਤ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਮਹਿੰਦਰਪਾਲ ਸਿੰਘ ਪੱਖੋ ਦੇ ਸਪੁੱਤਰ  ਗੁਰਪ੍ਰੀਤ ਸਿੰਘ ਲੱਕੀ ਪੱਖੋਂ ਨੂੰ  ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕਰਕੇ ਨੌਜਵਾਨ ਵਰਗ ਨੂੰ ਨੁਮਾਇੰਦਗੀ ਦੇ ਕੇ ਇਕ ਮਿਸਾਲ ਪੈਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਲੱਕੀ ਪੱਖੋਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਪੱਖੀ ਏਜੰਡੇ ਦੇ ਪ੍ਰਚਾਰ ਸਮੁੱਚੇ ਜ਼ਿਲ੍ਹਾ ਬਰਨਾਲਾ ਅੰਦਰ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮਹਿੰਦਰਪਾਲ ਸਿੰਘ ਪੱਖੋਂ, ਡਾ. ਬਲਬੀਰ ਸਿੰਘ ਸੰਘੇੜਾ, ਯੂਥ ਕਾਂਗਰਸ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਗੁਰਕੀਮਤ ਸਿੰਘ ਸਿੱਧੂ,ਚੀਨਾ ਪੱਖੋਂ, ਜੈ ਇੰਦਰਵੀਰ ਸਿੰਘ ਪੱਖੋਂ ਸਮੇਤ ਹੋਰ ਆਗੂ ਵੀ ਹਾਜ਼ਰ ਸਨ।   

Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!