ਜ਼ਿਲ੍ਹਾ ਅਦਾਲਤਾਂ ਸ਼ੁਰੂ ਹੋਣ ਤੋਂ ਪਹਿਲਾਂ ਪੁਲਿਸ ਕਮਿਸ਼ਨਰ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Advertisement
Spread Information

ਜ਼ਿਲ੍ਹਾ ਅਦਾਲਤਾਂ ਸ਼ੁਰੂ ਹੋਣ ਤੋਂ ਪਹਿਲਾਂ ਪੁਲਿਸ ਕਮਿਸ਼ਨਰ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

  • ਕਿਹਾ! ਸਾਰੇ ਐਂਟਰੀ ਪੁਆਇੰਟਾਂ ਦੀ ਕੀਤੀ ਗਈ ਸਮੀਖਿਆ, ਬੇਲੋੜੇ ਪੁਆਇੰਟਾਂ ਨੂੰ ਕੀਤਾ ਗਿਆ ਬੰਦ

ਦਵਿੰਦਰ ਡੀ.ਕੇ,ਲੁਧਿਆਣਾ, 02 ਜਨਵਰੀ (2022)

ਜ਼ਿਲ੍ਹਾ ਅਦਾਲਤਾਂ ਦੇ ਭਲਕੇ ਖੁੱਲ੍ਹਣ ਤੋਂ ਪਹਿਲਾਂ ਲੁਧਿਆਣਾ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਅਤੇ ਨਿਆਂਇਕ ਅਧਿਕਾਰੀ ਵੀ ਮੌਜੂਦ ਸਨ। ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਕੰਪਲੈਕਸ ਲੁਧਿਆਣਾ ਵਿਖੇ ਹਾਲ ਹੀ ਵਿੱਚ ਹੋਏ ਧਮਾਕੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੰਪਲੈਕਸ ਵਿੱਚ ਕਈ ਐਂਟਰੀ ਪੁਆਇੰਟ ਹਨ, ਇਸ ਲਈ ਹਰ ਪੁਆਇੰਟ ਦੀ ਸਮੀਖਿਆ ਕੀਤੀ ਗਈ, ਇਸ ਤੋਂ ਇਲਾਵਾ ਬੇਲੋੜੇ ਪੁਆਇੰਟਾਂ ਨੂੰ ਬੰਦ ਵੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਲੁਧਿਆਣਾ ਵਾਸੀਆਂ, ਵਕੀਲਾਂ ਅਤੇ ਨਿਆਂਇਕ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਨਾ ਸਿਰਫ਼ ਜ਼ਿਲ੍ਹਾ ਕਚਹਿਰੀ ਕੰਪਲੈਕਸ ਲੁਧਿਆਣਾ ਬਲਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਖੇਤਰਾਂ ਦੀ ਸੁਰੱਖਿਆ ‘ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top