Skip to content
Advertisement

ਨਵੇਂ ਸਾਲ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠ ਦੇ ਭੋਗ ਪਾਏ
ਪਰਦੀਪ ਕਸਬਾ,ਸੰਗਰੂਰ, 3 ਜਨਵਰੀ 2022
ਡੀ.ਸੀ ਦਫ਼ਤਰ ਸਟਾਫ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ । ਇਸ ਮੌਕੇ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਐਸ ਡੀ ਐਮ ਲਹਿਰਾ ਨਵਰੀਤ ਕੌਰ ਸੇਖੋਂ, ਐਸ ਡੀ ਐਮ ਸੁਨਾਮ ਜਸਪ੍ਰੀਤ ਸਿੰਘ, ਐਸ ਡੀ ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ ਡੀ ਐਮ ਧੂਰੀ ਇਸਮਤ ਵਿਜੈ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਵਿੱਖ ਲਈ ਸੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਸੰਗਤਾਂ ‘ਚ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਲਈ ਪ੍ਰੇਰਿਤ ਕੀਤਾ।
Advertisement

error: Content is protected !!