PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY

ਕੇਵਲ ਢਿੱਲੋਂ ਦੀ ਅਗਵਾਈ ‘ਚ ਨਵਜੋਤ ਸਿੱਧੂ ਦੀ ਬਰਨਾਲਾ ਰੈਲੀ ਨੇ ਧਾਰਿਆ ਮਹਾਂ ਰੈਲੀ ਦਾ ਰੂਪ

Advertisement
Spread Information

ਨਵਜੋਤ ਸਿੰਘ ਸਿੱਧੂ ਨੇ ਕਿਹਾ ! ਬਰਨਾਲੇ ਵਾਲਿਓ ਕੇਵਲ ਢਿੱਲੋਂ ਨੂੰ M L A ਬਣਾ ਦਿਉ, ਫੀਤੀ ਲਾਉਣ ਦਾ ਕੰਮ ਸਾਡਾ  

ਕੇਵਲ ਢਿੱਲੋਂ ਦੀ ਟਿਕਟ ਅਤੇ ਜਿੱਤ ਤੇ ਨਵਜੋਤ ਸਿੰਘ ਸਿੱਧੂ ਨੇ ਲਾਈ ਮੋਹਰ

B J P ਦੀ ਫਿ਼ਰੁਜ਼ਪੁਰ ਰੈਲੀ ‘ਚ 70 ਹਜ਼ਾਰ ਕੁਰਸੀਆਂ ਦਾ ਪ੍ਰਬੰਧ, ਬੰਦਾ 500 ਵੀ ਨਹੀਂ ਪਹੁੰਚਿਆ ਤੇ ਕੇਵਲ ਢਿੱਲੋਂ ਦੇ ਸੱਦੇ ਤੇ ਪੁੱਜੇ 30 ਹਜ਼ਾਰ ਲੋਕ – ਨਵਜੋਤ ਸਿੱਧੂ

ਸੂਬਾ ਪ੍ਰਧਾਨ ਨੇ ਰੈਲੀ ਦੌਰਾਨ ਬੀਜੇਪੀ, ਕੈਪਟਨ, ਬਾਦਲਾਂ ਤੇ ਕੇਜਰੀਵਾਲ ਤੇ ਜੰਮ ਕੇ ਨਿਸ਼ਾਨੇ ਸਾਧੇ

ਢਿੱਲੋਂ ਨੇ ਕੇਜਰੀਵਾਲ ਨੂੰ ਕਿਹਾ ਕੋਰੋਨਾ ,ਬੋਲਿਆ ਬਰਨਾਲਾ ਦੇ ਲੋਕ ਐਤਕੀਂ ਉਹਨੂੰ ਭਜਾ ਕੇ ਹੀ ਦਮ ਲੈਣਗੇ – ਕੇਵਲ ਸਿੰਘ ਢਿੱਲੋਂ

ਰਘਵੀਰ ਹੈਪੀ / ਅਦੀਸ਼ ਗੋਇਲ , ਬਰਨਾਲਾ, 6 ਜਨਵਰੀ 2020

        ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਬਰਨਾਲਾ ਦੀ ਦਾਣਾ ਮੰਡੀ ਵਿੱਚ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰੱਖੀ ਗਈ ਰੈਲੀ ਨੇ ਮਹਾਂਰੈਲੀ ਦਾ ਰੂਪ ਧਾਰ ਲਿਆ। ਬਰਨਾਲਾ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚੋਂ  ਹਜ਼ਾਰਾਂ ਲੋਕ ਇਸ ਮਹਾਂ ਰੈਲੀ ਵਿੱਚ ਪਹੁੰਚੇ । ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਿੱਤੇ ਥਾਪੜੇ ਨੇ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਵੀ ਕਲੀਅਰ ਕਰ ਦਿੱਤੀ।
      ਇਸ ਮੌਕੇ ਸੰਬੋਧਨ ਦੌਰਾਨ ਨਵਜੋਤ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਜੇਪੀ ਦੀ ਫਿ਼ਰੋਜਪੁਰ ਦੀ ਫ਼ਲੌਪ ਹੋਈ ਰੈਲੀ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਸੁਨਣ 500 ਲੋਕ ਆਉਂਦੇ ਹਨ ਤਾਂ ਸਾਡੇ ਸ਼ੇਰ ਕੇਵਲ ਸਿੰਘ ਢਿੱਲੋਂ ਦੇ ਇੱਕ ਸੱਦੇ ਤੇ 30 ਹਜ਼ਾਰ ਲੋਕ ਆਏ ਹਨ । ਉਨਾਂ ਕਿਹਾ ਕਿ ਇੱਕ ਵਾਰ ਕੇਵਲ ਸਿੰਘ ਢਿੱਲੋਂ ਨੂੰ ਐਮਐਲਏ ਤੁਸੀਂ ਬਣਾ ਦਿਉ ਫੀਤੀ ਲਾਉਣ ਦਾ ਕੰਮ ਸਾਡਾ ਹੋਵੇਗਾ। ਉਹਨਾਂ ਕਿਹਾ ਕਿ ਜੇ ਕੇਵਲ ਢਿੱਲੋਂ ਨੂੰ ਤੁਸੀਂ ਜਿਤਾ ਦਿੱਤਾ ਤਾਂ ਨਵਜੋਤ ਸਿੰਘ ਸਿੱਧੂ ਬਰਨਾਲਾ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਏਸੇ ਰੈਲੀ ਵਾਲੀ ਜਗ੍ਹਾ ਤੇ ਮੁੜ ਧੰਨਵਾਦੀ ਰੈਲੀ ਕਰੇਗਾ। ਮੇਰੀ ਯਾਰੀ ਪੱਕੀ ਹੈ ਕੇਵਲ ਸਿੰਘ ਢਿੱਲੋਂ ਵੱਡੇ ਭਰਾ ਨਾਲ । ਮੈਂ ਆਪਣੀ ਭਰਜਾਈ ਦੇ ਗੋਡੇ ਹੱਥ ਲਾਉਂਦਾ ਹਾਂ। ਨਵਜੋਤ ਸਿੱਧੂ ਨੇ ਕੇਵਲ ਸਿੰਘ ਢਿੱਲੋਂ ਦੀ ਬਾਂਹ ਖੜੀ ਕਰਕੇ ਕੇਵਲ ਸਿੰਘ ਢਿੱਲੋਂ ਦੀ ਜਿੱਤ ਪੱਕਿਆਂ ਕਰਨ ਲਈ ਰੈਲੀ ਚ ਪਹੁੰਚੇ ਲੋਕਾਂ ਤੋਂ ਨਾਅਰਾ ਵੀ ਲਵਾਇਆ।

     ਰੈਲੀ ਦੌਰਾਨ ਪ੍ਰਧਾਨ ਸਿੱਧੂ ਨੇ ਬਾਦਲਾਂ, ਕੇਜਰੀਵਾਲ, ਕੈਪਟਲ ਅਤੇ ਬੀਜੇਪੀ ਤੇ ਜੰਮ ਕੇ ਨਿਸ਼ਾਨੇ ਸਾਧੇ। ਸਿੱਧੂ ਨੇ ਕਿਹਾ ਕਿ ਬੀਤੇ ਕੱਲ੍ਹ ਬੀਜੇਪੀ ਦੀ ਫਿ਼ਰੋਜਪੁਰ ਰੈਲੀ ਫ਼ੇਲ੍ਹ ਸਾਬਤ ਹੋਈ ਹੈ। ਬੀਜੇਪੀ ਦੀ ਰੈਲੀ ਵਿੱਚ 70 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਕੀਤਾ ਸੀ, ਜਦਕਿ ਬੰਦਾ 500 ਵੀ ਨਹੀਂ ਪੁੱਜਿਆ। ਕੈਪਟਨ ਅਮਰਿੰਦਰ ਸਿੰਘ ਖਾਲੀ ਕੁਰਸੀਆਂ ਨੂੰ ਹੀ ਭਾਸ਼ਣ ਜਾਂਦੇ ਰਹੇ। ਪ੍ਰਧਾਨ ਮੰਤਰੀ ਹੁਣ 500 ਬੰਦਿਆਂ ਨੂੰ ਕਿਵੇਂ ਲੈਕਚਰ ਦਿੰਦਾ, ਇਸੇ ਕਾਰਨ ਰੈਲੀ ਰੱਦ ਕਰਨੀ ਪੈ ਗਈ। ਉਹਨਾਂ ਕਿਹਾ ਕਿ ਇੱਕ ਸਾਲ ਤੋਂ ਵੱਧ ਸਾਡੇ ਕਿਸਾਨ ਅਤੇ ਪੰਜਾਬ ਦੀ ਪੱਗ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਰਹੇ। ਪਰ ਕਿਸੇ ਨੂੰ ਕੋਈ ਦਿਖਾਈ ਨਾ ਦਿੱਤਾ ਅਤੇ ਪਰ ਕੱਲ੍ਹ ਜਦੋਂ ਮੋਦੀ ਸਾਬ ਕੁੱਝ ਨੁੰ ਕੁੱਝ ਮਿੰਟ ਰੋਕਣਾ ਪੈ ਗਿਆ ਤਾਂ ਤਕਲੀਫ਼ ਹੋ ਗਈ। ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਪੱਗ ਰੋਲਣ ਦੀ ਕੋਸਿ਼ਸ਼ ਕੀਤੀ, ਜਿਸ ਕਰਕੇ ਅੱਂਜ ਪੰਜਾਬ ਦੇ ਲੋਕ ਇਹਨਾਂ ਨੂੰ ਮੂੰਹ ਨਹੀਂ ਲਗਾ ਰਹੇ। ਸਰਕਾਰ ਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ, ਬਲਕਿ ਕਿਸਾਨਾਂ ਨੇ ਸਰਕਾਰ ਦੇ ਗਲ ਵਿੱਚ ਗੂਠਾ ਦੇ ਕੇ ਕਾਨੂੰਨ ਰੱਦ ਕਰਵਾਏ ਹਨ। ਬੀਜੇਪੀ ਅਤੇ ਇਸਦੇ ਸਮੱਰਥਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿ਼ਸ ਕਰਨ ਵਿੱਚ ਲੱਗੇ ਹਨ। ਇਹਨਾਂ ਦਾ ਕੋਈ ਪੰਜਾਬ ਵਿੱਚ ਆਧਾਰ ਨਹੀਂ। ਕੱਲ੍ਹ ਸਾਰੀ ਬੀਜੇਪੀ ਕੈਪਟਨ ਅਮਰਿੰਦਰ ਸਿੰਘ ਫ਼ੇਲ੍ਹ ਹੋਏ ਹਨ।
         ਨਵਜੋਤ ਸਿੱਧੂ ਨੇ ਕਿਹਾ ਕਿ ਇਸ ਵਾਰ ਪੰਜਾਬ ਇਹ ਚੋਣ ਆਪਣੀਆਂ ਪੀੜ੍ਹੀਆਂ ਲਈ ਚੋਣ ਲੜ ਰਿਹਾ ਹੈ। ਕਿਸਾਨਾਂ ਅਤੇ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਚੋਣ ਹੋਵੇਗੀ। ਸਿੱਧੂ ਨੇ ਕਿਹਾ ਕਿ ਜਾਂ ਤਾਂ ਪੰਜਾਬ ਰਹੇਗਾ ਜਾਂ ਮਾਫ਼ੀਆ ਰਹੇਗਾ। ਕਿਉਂਕਿ ਜੇਕਰ ਮਾਫੀਆ ਚਲਾਉਣ ਵਾਲੇ ਮੁੱਖ ਮੰਤਰੀ ਰਹਿ ਗਏ ਤਾ ਪੰਜਾਬ ਸੂਬਾ ਸਾਡੇ ਰਹਿਣ ਯੋਗ ਨਹੀਂ ਰਹਿਣਾ।

 ਕੈਪਟਨ, ਕੇਜਰੀਵਾਲ, ਬੀਜੇਪੀ ਅਤੇ ਬਾਦਲਾਂ ਦੀ ਇੱਕੋ ਬੋਲੀ 
         ਕੈਪਟਨ, ਬੀਜੇਪੀ ਅਤੇ ਬਾਦਲ ਸਾਰੇ ਇੱਕੋ ਬੋਲੀ ਬੋਲਦੇ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਬੀਜੇਪੀ ਅਤੇ ਸੁਖਬੀਰ ਬਾਦਲ ਇੱਕੋ ਬੋਲੀ ਬੋਲ ਰਹੇ ਹਨ, ਜੋ ਨਰਿੰਦਰ ਮੋਦੀ ਦੀ ਹੈ। ਭਾਜਪਾ ਚੋਣਾਂ ਮੌਕੇ ਆ ਕੇ ਹਮੇਸ਼ਾ ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉ਼ਂਦੀ ਹੈ। ਪੰਜਾਬ ਦੇ ਅਸਲ ਮੁੱਦੇ ਨੈਸ਼ਨਲ ਸੁਰੱਖਿਆ ਦੀ ਭੇਂਟ ਚੜਾ ਦਿੱਤੇ ਜਾਂਦੇ ਹਨ। ਸੂਬੇ ਵਿੱਚ ਪੰਜ ਸਾਲਾਂ ਤੋਂ ਅਮਨ ਸ਼ਾਂਤੀ ਹੈ, ਪਰ ਚੋਣਾਂ ਦੇ ਆਖਰੀ ਮਹੀਨੇ ਆ ਕੇ ਕਦੇ ਬੰਬ ਚੱਲਦੇ ਹਨ ਅਤੇ ਕਦੇ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਪਰ ਬੀਜੇਪੀ ਦੀ ਇਹ ਫਿ਼ਰਕੂ ਸੋਚ ਪੰਜਾਬ ਦੇ ਲੋਕ ਹਨ ਇੱਕ ਹਨ ਅਤੇ ਰਹਿਣਗੇ। ਇਸਨੂੰ ਤੋੜਿਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਜਦੋਂ ਉਹ ਕਰਤਾਰਪੁਰ ਸਾਹਿਬ ਗਏ ਸਨ ਤਾਂ ਵਿਰੋਧੀਆਂ ਨੇ ਬੜਾ ਰੌਲਾ ਪਾਇਆ ਅਤੇ ਸਾਰਿਆਂ ਦੇ ਮਿਰਚਾ ਲੜੀਆ। ਪਰ ਜਦੋਂ ਪ੍ਰਕਾਸ਼ ਸਿੰਘ ਬਾਦਲ ਪਾਕਿਸਤਾਨ ਗਏ ਸਨ ਤਾਂ ਇੱਕ ਭੇਡੂ ਲਿਆਇਆ ਸੀ। ਜਦੋਂ ਕੈਪਟਨ ਅਮਰਿੰਦਰ ਸਿੰਘ ਸੁਲਤਾਨ ਘੋੜਾ ਲਿਆਇਆ ਸੀ। ਪਰ ਜਦੋਂ ਸਿੱਧੂ ਪਾਕਿਸਤਾਨ ਗਿਆ ਸੀ ਤਾਂ ਪੰਜਾਬ ਦੇ ਲੋਕਾਂ ਦੀਆ ਦੁਆਵਾਂ ਅਤੇ ਬਾਬੇ ਨਾਨਕ ਦੀ ਕਿਰਪਾ ਨਾਲ ਕਰਤਾਰਪੁਰ ਸਾਹਿਬ ਦਾ ਲਾਂਘਾਂ ਖੁਲਵਾਇਆ ਸੀ। ਬਾਦਲ, ਕੇਜਰੀਵਾਲ, ਕੈਪਟਨ ਜਾਂ ਕੇਜਰੀਵਾਲ ਨੂੰ ਵੋਟ ਪਾ ਦਿਉ ਤਾਂ ਪਹੁੰਚਣੀ ਇੱਕ ਜਗ੍ਹਾ ਹੀ ਹੈ।

ਕਿਸਾਨਾਂ ਲਈ ਵੱਡੇ ਐਲਾਨ
ਪ੍ਰਧਾਨ ਨਵਜੋਤ ਸਿਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਐਫ਼ਸੀਆਈ , ਪੀਡੀਐਸ, ਐਮਐਸਪੀ ਲਿਆਂਦੀ ਸੀ। ਬੀਜੇਪੀ ਦੀ ਕੇਂਦਰ ਦੀ ਸਰਕਾਰ ਨੇ ਇਹ ਤਿੰਨ ਐਫ਼ਸੀਆਈ , ਪੀਡੀਐਸ, ਐਮਐਸਪੀ ਖ਼ਤਮ ਕਰ ਦਿੱਤੇ। ਇਸ ਨਾਲ ਕਿਸਾਨਾਂ ਨੂੰ ਵੱਡੀ ਮਾਰ ਪਾਈ ਗਈ। ਉਹਨਾਂ ਕਿਹਾ ਕਿ ਐਤਕੀਂ ਪੀਲੀ ਕਰਾਂਤੀ ਪੰਜਾਬ ਵਿੱਚ ਆਵੇਗੀ। ਕਾਂਗਰਸ ਦੀ ਸਰਕਾਰ ਬਨਣ ਤੇ ਪੰਜਾਬ ਦੇ ਕਿਸਾਨਾਂ ਨੂੰ ਦਾਲਾਂ ਅਤੇ ਤੇੇਲ ਬੀਜਾਂ ਉਤੇ ਐਮਐਸਪੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਚੌਲਾਂ ਤੋਂ ਰਾਈਸ ਪ੍ਰੋਟੀਨ ਤੇ ਹੋਰ ਪ੍ਰੋਡਕਟ ਤਿਆਰ ਕੀਤੇ ਜਾਣਗੇ। ਕਾਂਗਰਸ ਦੀ ਮੁੜ ਸਰਕਾਰ ਬਨਣ ਤੇ ਹਰ ਜਿਲ੍ਹੇ ਵਿੱਚ ਗੁਰੂ ਨਾਨਕ ਮਾਲ ਖੋਲ੍ਹੇ ਜਾਣਗੇ। ਕਿਸਾਨੀ ਦਾ ਕਿੱਤਾ ਸਾਨੂੰ ਬਾਬੇ ਨਾਨਕ ਨੇ ਦਿੱਤਾ। ਜੇਕਰ ਕਿਸਾਨ ਕਮਜ਼ੋਰ ਹੋਣਗੇ ਤਾਂ ਪੰਜਾਬ ਵੀ ਕਮਜ਼ੋਰ ਹੋਵੇਗਾ। ਇਸ ਲਈ ਪੰਜਾਬ ਦੇ ਕਿਸਾਨਾਂੰ ਨੂੰ ਖੜੇ ਕਰਾਂਗੇ।

ਕੇਜਰੀਵਾਲ ਨੂੰ ਨਵਜੋਤ ਸਿੱਧੂ ਨੇ ਦਿੱਤੀ ਬਹਿਸ ਦੀ ਚੁਣੌਤੀ
        ਨਵਜੋਤ ਸਿੱਧੂ ਨੇ ਕਿਹਾ ਕਿ ਪਿਛਲੀ ਵਾਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਨਾਅਰਾ ਦਿੱਤਾ ਕੇਜਰੀਵਾਲ ਕੇਜਰੀਵਾਲ ਸਾਰਾ ਪੰਜਾਬ ਤੇਰੇ ਨਾਲ, ਪਰ ਚੋਣਾਂ ਵਿੱਚ ਝਾੜੂ ਖਿਲਰ ਗਿਆ ਅਤੇ ਮੈਂ ਕਿਹਾ ਸੀ ਕੇਜਰੀਵਾਲ ਕੇਜਰੀਵਾਲ ਆਹ ਕੀ ਹੋਇਆ ਤੇਰੇ ਨਾਲ। ਉਹਨਾਂ ਕਿਹਾ ਕਿ ਕੇਜਰੀਵਾਲ ਇੱਕ ਝੂਠਾ ਬੰਦਾ ਹੈ। ਪਿਛਲੀ ਵਾਰ ਵੀ ਝੂਠ ਵੇਚ ਕੇ ਸਰਕਾਰ ਵਿੱਚ ਆਉਣ ਦਾ ਖੁਆਬ ਦੇਖਿਆ ਸੀ। ਸਿੱਧੂ ਨੇ ਕਜਰੀਵਾਲ ਨੂੰ ਬਹਿਸ ਦੀ ਮੁੜ ਚੁਣੌਤੀ ਦਿੱਤੀ। ਜਿਹੜੀ ਮਰਜ਼ੀ ਜਗ੍ਹਾ ਤੇ ਪੰਜਾਬੀ ਚਾਹੇ ਹਿੰਦੀ ਵਿੱਚ ਕੇਜਰੀਵਾਲ ਮੇਰੇ ਨਾਲ ਬਹਿਸ ਕਰੇ। ਦਿੱਲੀ ਵਿੱਚ 8 ਲੱਖ ਨੌਕਰੀ ਦੇਣ ਦੀ ਗੱਲ ਕੀਤੀ, ਪਰ ਸਿਰਫ਼ 400 ਨੌਕਰੀਆ ਦਿੱਤੀਆ। ਪੰਜਾਬ ਵਿੱਚ ਬਿਜਲੀ ਫਰੀ ਦੇਣ ਦੀ ਕੇਜਰੀਵਾਲ ਨੇ ਗੱਲ ਕੀਤੀ, ਪਰ ਦਿੱਲੀ ਵਿੱਚ ਕੁੱਝ ਨਹੀਂ ਦਿੱਤਾ। ਪੰਜਾਬ ਤਾਂ ਸਰਕਾਰ ਕਰੋੜਾਂ ਰੁਪਏ ਦੀ ਖੇਤੀ ਲਈ ਕਿਸਾਨਾਂ ਨੂੰ ਬਿਜਲੀ ਸਬਸਿਡੀ ਦੇ ਰਹੀ ਹੈ। ਇਸਦੀਆਂ ਡਰਾਮੇਬਾਜ਼ੀਆ ਨਹੀਂ ਚੱਲਣਗੀਆਂ। ਕੇਜਰੀਵਾਲ ਐਸਵਾਈਐਲ ਤੇ ਆਪਣਾ ਸਟੈਂਡ ਸਪੱਸ਼ਟ ਕਰੇ। ਜੇ ਕੇਜਰੀਵਾਲ ਆ ਗਿਆ ਤਾਂ ਪੰਜਾਬ ਦੇ ਤੱਪੜ ਰੋਲ ਦੇਵੇਗਾ। ਜਿਹੜਾ ਕੇਜਰੀਵਾਲ ਪੰਜਾਬ ਵਿੱਚ ਟੀਚਰਾਂ ਨੂੰ ਟੈਂਕੀਆ ਤੋਂ ਲਾਹੁਣ ਦੀ ਗੱਲ ਕਰਦੈ, ਉਸਦੇ ਦਿੱਲੀ ਰਾਜ ਵਿੱਚ 22 ਹਜ਼ਾਰ ਅਧਿਆਪਕਾਂ ਦੇ ਧਰਨੇ ਵਿੱਚ ਸਿੱਧੂ ਬੈਠ ਕੇ ਆਇਆ। 15 ਦਿਨਾਂ ਦੇ ਠੇਕੇ ਤੇ ਅਧਿਆਪਕ ਰੱਖੇ ਜਾਂਦੇ ਹਨ। ਖੇਤੀ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਨੋਟੀਫ਼ਾਈ ਕੇਜਰੀਵਾਲ ਦੀ ਸਰਕਾਰ ਨੇ ਕੀਤਾ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!