Skip to content
Advertisement

DC ਅਤੇ ਚੇਅਰਪਰਸਨ ਰੈੱਡ ਕਰਾਸ ਵੱਲੋ ਰੱਖਿਆ ਮਲਟੀਪਰਪਜ਼ ਹਾਲ ਦਾ ਨੀਂਹ ਪੱਥਰ
ਪਰਦੀਪ ਕਸਬਾ,ਸੰਗਰੂਰ, 7 ਜਨਵਰੀ:2022
ਰੈੱਡ ਕਰਾਸ ਵਰਕਿੰਗ ਵੋਮੈਨ ਹੋਸਟਲ ਬਿਲਡਿੰਗ ਅੰਦਰ ਮਲਟੀਪਰਪਜ਼ ਹਾਲ ਦਾ ਨਿਰਮਾਣ ਕਰਨ ਲਈ ਨੀਂਹ ਪੱਥਰ ਰੱਖਣ ਦੀ ਰਸਮ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਚੇਅਰਪਰਸਨ ਸ੍ਰੀਮਤੀ ਜਸਪ੍ਰੀਤ ਕੌਰ ਮਾਨ ਵੱਲੋ ਅਦਾ ਕੀਤੀ ਗਈ।
ਜਾਣਕਾਰੀ ਦਿੰਦਿਆਂ ਸਕੱਤਰ ਰੈੱਡ ਕਰਾਸ ਸ਼੍ਰੀ ਕੇ.ਕੇ. ਮਿੱਤਲ ਨੇ ਦੱਸਿਆ ਕਿ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਇਹ ਹਾਲ ਫ਼ਸਟ ਏਡ ਟ੍ਰੇਨਿੰਗ ਸਮੇਤ ਹੋਰ ਟੇ੍ਰਨਿੰਗਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ। ਉਨਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸਮੇਂ ਸਮੇਂ ’ਤੇ ਲੋੜਵੰਦ ਅਤੇ ਗਰੀਬ ਲੋਕਾਂ ਦੀ ਸਹਾਇਤਾ ਲਈ ਬਣਦਾ ਯੋਗਦਾਨ ਪਾਉਣ ਲਈ ਪਹਿਲਕਦਮੀ ਨਾਲ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਵੀ ਲੋਕਾਂ ਸੇਵਾ ਲਈ ਸੰਸਥਾ ਵੱਲੋਂ ਉਪਰਾਲੇ ਜਾਰੀ ਰਹਿਣਗੇ। ਉਨਾਂ ਦੱਸਿਆ ਕਿ ਸੋਸਾਇਟੀ ਵੱਲੋਂ ਸਮੇਂ ਸਮੇਂ ’ਤੇ ਮੈਡੀਕਲ ਅਤੇ ਖੂਨਦਾਨ ਕੈਂਪ ਆਯੋਜਿਤ ਕੀਤੇ ਜਾਂਦੇ ਹਨ।
ਇਸ ਮੌਕੇ ਸ਼੍ਰੀਮਤੀ ਜਸਪ੍ਰੀਤ ਕੌਰ ਮਾਨ ਚੇਅਰਪਰਸਨ ਰੈੱਡ ਕਰਾਸ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ ਸਮੇਤ ਸਮੂਹ ਸਟਾਫ਼ ਤੇ ਮੈਂਬਰ ਹਾਜ਼ਰ ਸੀ।
Advertisement

error: Content is protected !!