Skip to content
Advertisement

ਚੋਣਾਂ ਵਿੱਚ ਜ਼ਬਤ ਨਗਦੀ ਜਮ੍ਹਾ ਕਰਨ ਲਈ 24 ਘੰਟੇ ਖੁੱਲ੍ਹੇ ਰਹਿਣਗੇ ਖਜ਼ਾਨਾ ਦਫ਼ਤਰ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਜਨਵਰੀ 2022
ਜ਼ਿਲ੍ਹਾ ਮੈਜਿਸਟਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਅਤੇ ਸਬ ਖਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਇਸ ਦੌਰਾਨ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਠਤ ਟੀਮਾਂ ਵੱਲੋਂ ਜਾਂ ਪੁਲਿਸ ਵਿਭਾਗ ਵੱਲੋਂ ਕੋਈ ਨਕਦੀ ਬਰਾਮਦ ਕੀਤੀ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਖਜ਼ਾਨਾ ਦਫ਼ਤਰਾਂ ਵਿਚ ਜਮ੍ਹਾ ਕਰਾਇਆ ਜਾਣਾ ਹੋਵੇਗਾ। ਇਸ ਲਈ ਖਜ਼ਾਨਾ ਦਫ਼ਤਰਾਂ ਨੂੰ ਖੁੱਲ੍ਹਾ ਰੱਖਣ ਦੇ ਹੁਕਮ ਦਿੱਤੇ ਗਏ ਹਨ।
Advertisement

error: Content is protected !!