PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਸਿਹਤ ਨੂੰ ਸੇਧ ਗਿਆਨ-ਵਿਗਿਆਨ ਪੰਜਾਬ ਮਾਲਵਾ ਲੁਧਿਆਣਾ

DC ਵੱਲੋਂ ਕੋਵਿਡ ਟੀਕਾਕਰਣ ਦੀ ਬੂਸਟਰ ਡੋਜ਼ ਦੀ ਸ਼ੁਰੂਆਤ

Advertisement
Spread Information

DC ਵੱਲੋਂ ਕੋਵਿਡ ਟੀਕਾਕਰਣ ਦੀ ਬੂਸਟਰ ਡੋਜ਼ ਦੀ ਸ਼ੁਰੂਆਤ


ਦਵਿੰਦਰ ਡੀ.ਕੇ,ਲੁਧਿਆਣਾ, 10 ਜਨਵਰੀ 2022

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡੁਮਰਾ ਆਡੀਟੋਰੀਅਮ ਵਿਖੇ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ਼ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਡਾ. ਨਯਨ ਜੱਸਲ, ਸਿਵਲ ਸਰਜਨ ਡਾ.ਐਸ.ਪੀ. ਸਿੰਘ, ਡੀ.ਐਮ.ਸੀ.ਐਚ. ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ੍ਰੀ ਪ੍ਰੇਮ  ਗੁਪਤਾ, ਡਾ. ਰਾਜੇਸ਼ ਮਹਾਜਨ, ਡਾ. ਬਿਸ਼ਵ ਮੋਹਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਹੈਲਥ ਵਰਕਰ, ਫਰੰਟਲਾਈਨ ਕਰਮਚਾਰੀ ਅਤੇ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਜੋ ਪਹਿਲਾਂ ਹੀ ਹੋਰ ਬਿਮਾਰੀਆਂ ਤੋਂ ਪੀੜਤ ਹਨ, ਜੇਕਰ ਉਹ ਦੂਜੀ ਖੁਰਾਕ ਲੈਣ ਦੀ ਮਿਤੀ ਤੋਂ 9 ਮਹੀਨੇ ਪੂਰੇ ਕਰ ਚੁੱਕੇ ਹਨ ਤਾਂ ਬੂਸਟਰ ਸ਼ਾਟ ਲਈ ਯੋਗ ਹਨ। ਉਨ੍ਹਾਂ ਚੋਣ ਡਿਊਟੀ ‘ਤੇ ਤਾਇਨਾਤ ਸਮੂਹ ਸਰਕਾਰੀ ਅਮਲੇ ਨੂੰ ਵੀ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣਾ ਟੀਕਾਕਰਣ ਕਰਵਾਉਣ। ਬਾਅਦ ਵਿੱਚ, ਡਿਪਟੀ ਕਮਿਸ਼ਨਰ ਵੱਲੋਂ ਡੀ.ਐਮ.ਸੀ.ਐਚ. ਵਿਖੇ ਇੱਕ ਵਿਸ਼ੇਸ਼ ਕੋਵਿਡ ਓ.ਪੀ.ਡੀ. ਦਾ ਉਦਘਾਟਨ ਵੀ ਕੀਤਾ ਗਿਆ.

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣ ਡਿਊਟੀ ‘ਤੇ ਤਾਇਨਾਤ ਅਧਿਆਪਕਾਂ, ਸਰਕਾਰੀ ਸਟਾਫ਼, ਬੈਂਕ ਕਰਮਚਾਰੀ, ਬੀਮਾ ਖੇਤਰ ਆਦਿ ਸਮੇਤ ਸਮੂਹ ਚੋਣ ਅਮਲੇ ਲਈ ਇੱਕ ਵਿਸ਼ੇਸ਼ ਟੀਕਾਕਰਨ ਕੈਂਪ ਭਲਕੇ 11 ਜਨਵਰੀ, 2022 ਨੂੰ ਲੁਧਿਆਣਾ ਦੇ ਸਰਕਾਰੀ ਕਾਲਜ (ਲੜਕੀਆਂ) ਦੇ ਆਡੀਟੋਰੀਅਮ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕੋਵਿਸ਼ੀਲਡ ਅਤੇ ਕੋਵੈਕਸੀਨ ਦੋਵੇਂ ਵੈਕਸੀਨ ਉਪਲਬਧ ਹੋਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫ਼ਸਰ ਟੀਕਾਕਰਨ ਡਾ. ਨਯਨ ਜੱਸਲ ਨੇ ਦੱਸਿਆ ਕਿ ਕਰਮਚਾਰੀਆਂ ਨੂੰ ਐਂਟਰੀ ਗੇਟ ‘ਤੇ ਸ਼ਨਾਖਤ ਲਈ ਆਪਣਾ ਪਛਾਣ ਪੱਤਰ ਲੈ ਕੇ ਆਉਣਾ ਪਵੇਗਾ ਕਿਉਂਕਿ ਵਿਭਾਗ ਦੇ ਸਬੂਤ ਤੋਂ ਬਿਨਾਂ ਕੋਈ ਐਂਟਰੀ ਨਹੀਂ ਹੋਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਆਦਿ ਦਾ ਕੋਈ ਵੀ ਟੀਕਾਕਰਨ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪਹਿਲਾਂ ਹੀ ਰਸਮੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਜੇਕਰ ਕੋਈ ਅਧਿਕਾਰੀ ਚੋਣ ਡਿਊਟੀ ਦੌਰਾਨ ਕੋਵਿਡ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਵਿਭਾਗ ਦੇ ਮੁਖੀ ਅਤੇ ਸਬੰਧਤ ਅਧਿਕਾਰੀ ਦੀ ਹੋਵੇਗੀ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!