PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਚੰਡੀਗੜ੍ਹ ਪੰਜਾਬ ਰਾਜਸੀ ਹਲਚਲ

 ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਚੋਣਾਂ ਅੱਗੇ ਪਾਉਣ ਦੀ ਕੀਤੀ ਮੰਗ

Advertisement
Spread Information

 ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਚੋਣਾਂ ਅੱਗੇ ਪਾਉਣ ਦੀ ਕੀਤੀ ਮੰਗ


ਏ.ਐੱਸ.ਅਰਸ਼ੀ,ਚੰਡੀਗੜ੍ਹ, 16 ਜਨਵਰੀ: 2022

ਪੰਜਾਬ ਲੋਕ ਕਾਂਗਰਸ ਨੇ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬੇ ਅੰਦਰ ਚੋਣਾਂ ਅੱਗੇ ਪਾਏ ਜਾਣ ਦੀ ਮੰਗ ਦਾ ਸਮਰਥਨ ਕੀਤਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣੀਆਂ ਤੈਅ ਹੋਈਆਂ ਹਨ। ਲੇਕਿਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਵੱਡੀ ਗਿਣਤੀ ਚ ਲੋਕ ਪੰਜਾਬ ਤੋਂ ਬਨਾਰਸ ਜਾਂਦੇ ਹਨ।
ਇਸ ਸਬੰਧ ਵਿਚ ਪਾਰਟੀ ਜਨਰਲ ਸਕੱਤਰ ਕਮਲ ਸੈਣੀ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖੀ ਇਕ ਚਿੱਠੀ ਚ ਕਿਹਾ ਹੈ ਕਿ ਚੋਣਾਂ ਦੀ ਤਰੀਕ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ ਤੈਅ ਕੀਤੀ ਗਈ ਹੈ ਅਤੇ ਸਾਲਾਨਾ ਧਾਰਮਿਕ ਯਾਤਰਾ ਦੇ ਚਲਦਿਆਂ ਕਈ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ।
ਪੀਐਲਸੀ ਆਗੂ ਨੇ ਕਿਹਾ ਕਿ ਚੋਣ ਕਮਿਸ਼ਨ ਲਈ ਪੰਜਾਬ ਚ ਵੋਟਿੰਗ ਦੀ ਤਰੀਕ ਚ ਬਦਲਾਅ ਕਰਨਾ ਮੁਸ਼ਕਿਲ ਨਹੀਂ ਹੋਵੇਗਾ, ਕਿਉਂਕਿ ਬਾਕੀ ਸਭ ਕੁਝ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਚ ਲੋਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਪਾਲਣ ਕਰਦੇ ਹਨ ਅਤੇ ਵੱਡੀ ਗਿਣਤੀ ਚ ਲੋਕ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਬਨਾਰਸ ਦੀ ਧਾਰਮਿਕ ਯਾਤਰਾ ਤੇ ਜਾਂਦੇ ਹਨ।
ਇਸ ਤੋਂ ਇਲਾਵਾ, ਪੰਜਾਬ ਦੀਆਂ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਤੇ ਅਜਿਹਾ ਕਰਨ ਚ ਚੋਣ ਕਮਿਸ਼ਨ ਨੂੰ ਕੋਈ ਪਰੇਸ਼ਾਨੀ ਵੀ ਨਹੀਂ ਹੋਵੇਗੀ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!