Notice: Function _load_textdomain_just_in_time was called incorrectly. Translation loading for the newspaperss domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home4/barnanrt/panjabtoday.com/wp-includes/functions.php on line 6121
ਆਨਲਾਈਨ ਪੋਰਟਲਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਵੋਟਰ ਅਤੇ ਰਾਜਸੀ ਪਾਰਟੀਆਂ - PANJAB TODAY

PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਬਰਨਾਲਾ ਮਾਲਵਾ ਰਾਜਸੀ ਹਲਚਲ

ਆਨਲਾਈਨ ਪੋਰਟਲਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਵੋਟਰ ਅਤੇ ਰਾਜਸੀ ਪਾਰਟੀਆਂ

Advertisement
Spread Information

ਆਨਲਾਈਨ ਪੋਰਟਲਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਵੋਟਰ ਅਤੇ ਰਾਜਸੀ ਪਾਰਟੀਆਂ

  • ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ, ਸੁਵਿਧਾ ਕੈਂਡੀਡੇਟ ਐਪ

    ਰਵੀ ਸੈਣ,ਬਰਨਾਲਾ, 17 ਜਨਵਰੀ 2022
          ਵਧੀਕ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀ ਅਮਿਤ ਬੈਂਬੀ ਨੇ ਵੋਟਰਾਂ ਅਤੇ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੀ ਸਹੂਲਤ ਲਈ ਬਣਾਏ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਈ ਟੀ ਐਪਲੀਕੇਸ਼ਨਾਂ ਰਾਹੀਂ ਚੋਣ ਕਮਿਸ਼ਨ ਵੱਲੋਂ ਲੋਕਾਂ ਦੀ ਵੱਡੀ ਭਾਗੀਦਾਰੀ ਦਾ ਰਾਹ ਖੋਲ੍ਹਦਿਆਂ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧਾਈ ਗਈ ਹੈ।
        ਉਨ੍ਹਾਂ ਦੱਸਿਆ ਇਨ੍ਹਾਂ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਵਿੱਚ ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ, ਸੁਵਿਧਾ ਕੈਂਡੀਡੇਟ ਐਪ, ਦਿਵਿਆਂਗਾਂ ਲਈ ਪੀ ਡਬਲਯੂ ਡੀ ਐਪ, ਵੋਟਰਾਂ ਲਈ ਨੈਸ਼ਨਲ ਸਰਵਿਸ ਵੋਟਰ ਪੋਰਟਲ, ਵੋਟਰ ਹੈਲਪਲਾਈਨ ਐਪ, ਵੋਟਰ ਟਰਨਆਊਟ ਐਪ ਤੇ ਨੈਸ਼ਨਲ ਗ੍ਰੀਵੈਂਸ ਸਰਵਿਸਜ਼ ਪੋਰਟਲ ਸ਼ਾਮਲ ਹਨ।
      ਉਨ੍ਹਾਂ ਦੱਸਿਆ ਕਿ ਮੋਬਾਇਲ ਆਧਾਰਿਤ ਸੀ ਵਿਜਿਲ ਐਪ ਆਮ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਆਨਲਾਈਨ ਸ਼ਿਕਾਇਤ ਦਾ ਮੰਚ ਮੁਹੱਈਆ ਕਰਦੀ ਹੈ। ਇਸ ਐਪ ਨੂੰ ਮੋਬਾਇਲ ’ਤੇ ਡਾਊਨਲੋਡ ਕਰਕੇ, ਕੋਈ ਵੀ ਵਿਅਕਤੀ ਕਿਸੇ ਵੀ ਥਾਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਫ਼ੋਟੋ ਜਾਂ ਵੀਡੀਓ ਅਪਲੋਡ ਕਰ ਸਕਦਾ ਹੈ, ਜਿਸ ’ਤੇ 100 ਮਿੰਟ ’ਚ ਕਾਰਵਾਈ ਮੁਕੰਮਲ ਕੀਤੀ ਜਾਂਦੀ ਹੈ। 
      ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੁਵਿਧਾ ਪੋਰਟਲ ਦਾ ਦੂਸਰਾ ਲਾਭ ਉਮੀਦਵਾਰਾਂ/ਰਾਜਸੀ ਪਾਰਟੀਆਂ ਨੂੰ ਮੀਟਿੰਗਾਂ, ਰੈਲੀਆਂ, ਲਾਊਡ ਸਪੀਕਰਾਂ, ਆਰਜ਼ੀ ਚੋਣ ਦਫ਼ਤਰਾਂ ਲਈ ਮਨਜ਼ੂਰੀਆਂ ਲੈਣ ’ਚ ਵੀ ਆਸਾਨੀ ਹੋਣਾ ਹੈ, ਜਿਸ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ।
     ਵਧੀਕ ਜ਼ਿਲ੍ਹਾ ਚੋਣ ਅਫਸਰ ਅਨੁਸਾਰ ਗੂਗਲ ਪਲੇਅ ਸਟੋਰ ’ਤੇ ਉਪਲਬਧ ਸੁਵਿਧਾ ਕੈਂਡੀਡੇਟ ਐਪ ਕੋਵਿਡ-19 ਦੇ ਮੱਦੇਨਜ਼ਰ ਮੀਟਿੰਗਾਂ/ਰੈਲੀਆਂ ਲਈ ਜਨਤਕ ਥਾਂਵਾਂ ਦੀ ਉਪਲਬਧਤਾ ਨੂੰ ਆਸਾਨ ਬਣਾਏਗੀ। ਇਸ ਨਾਲ ਨਾਮਜ਼ਦਗੀ ਅਤੇ ਮਨਜ਼ੂਰੀ ਦੀ ਸਥਿਤੀ ਨੂੰ ਵੀ ਜਾਣਿਆ ਜਾ ਸਕੇਗਾ।
     ‘ਕੈਂਡੀਡੇਟ ਐਫ਼ੀਡੇਵਿਟ ਪੋਰਟਲ’ ਨੂੰ ਵੋਟਰਾਂ ਲਈ ਪਾਰਦਰਸ਼ਤਾ ਦਾ ਇੱਕ ਹੋਰ ਮਹੱਤਵਪੂਰਣ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿhttps://affidavit.eci.gov.in/ ਰਾਹੀਂ ਕਿਸੇ ਵੀ ਹਲਕੇ ’ਚ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਦੀ ਸੂਚੀ, ਉਨ੍ਹਾਂ ਦੇ ਵੇਰਵੇ, ਨਾਮਜ਼ਦਗੀ ਸਥਿਤੀ ਅਤੇ ਉਨ੍ਹਾ ਵੱਲੋਂ ਲਾਏ ਗਏ ਹਲਫ਼ੀਆ ਬਿਆਨ ਆਮ ਲੋਕਾਂ ਦੀ ਪਹੁੰਚ ’ਚ ਹੋਣਗੇ।
    ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ’ਤੇ ਮੌਜੂਦ ‘ਪੀ ਡਬਲਯੂ ਡੀ ਐਪ’ ਨੂੰ ਦਿਵਿਆਂਗ ਵੋਟਰਾਂ ਲਈ ਬਹੁਤ ਹੀ ਲਾਭਦਾਇਕ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਐਪਲੀਕੇਸ਼ਨ ਦੇ ਮਾਧਿਅਮ ਰਾਹੀਂ ਮੋਬਾਇਲ ’ਤੇ ਹੀ ਦਿਵਿਆਂਗ ਵੋਟਰਾਂ ਦੀ ਸ਼ਨਾਖ਼ਤ, ਨਵਾਂ ਵੋਟ ਬਣਵਾਉਣ, ਮਤਦਾਤਾ ਫ਼ੋਟੋ ਸ਼ਨਾਖ਼ਤੀ ਕਾਰਡ ’ਚ ਦਰੁਸਤੀ, ਵੋਟਾਂ ਵਾਲੇ ਦਿਨ ਵ੍ਹੀਲਚੇਅਰ ਦੀ ਲੋੜ ਆਦਿ ਬਾਰੇ ਮਦਦ ਕਰੇਗੀ।
     ‘ਵੋਟਰ ਟਰਨਆਊਟ ਐਪ’ ਜੋ ਕਿ ਗੂਗਲ ਸਟੋਰ ’ਤੇ ਉਪਲੱਬਧ ਹੈ, ਨੂੰ ਮਤਦਾਨ ਵਾਲੇ ਦਿਨ ਆਮ ਲੋਕਾਂ, ਰਾਜਸੀ ਪਾਰਟੀਆਂ ਅਤੇ ਮੀਡੀਆ ਲਈ ਲਾਭਕਾਰੀ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਐਪ ਦੀ ਮੱਦਦ ਨਾਲ ਕਿਹੜੇ ਹਲਕੇ ’ਚ ਕਿੰਨਾ ਮਤਦਾਨ ਹੋਇਆ, ਬਾਰੇ ਜਾਣਕਾਰੀ ਮੋਬਾਇਲ ’ਤੇ ਹੀ ਮੁਹੱਈਆ ਹੋ ਜਾਵੇਗੀ। ਇਸੇ ਤਰ੍ਹਾਂ ‘ਈ ਸੀ ਆਈ ਰਿਜ਼ਲਟਸ ਵੈਬਸਾਈਟ’ http://results.eci.gov.in/ ਰਾਹੀਂ ਰੁਝਾਨਾਂ ਅਤੇ ਨਤੀਜਿਆਂ ਦੀ ਮੋਬਾਇਲ/ਕੰਪਿਊਟਰ ਬ੍ਰਾਊਜ਼ਰਾਂ ’ਤੇ ਲਾਈਵ ਅਪਡੇਟ ਦਾ ਪ੍ਰਬੰਧ ਕੀਤਾ ਗਿਆ ਹੈ। ਨੈਸ਼ਨਲ ਵੋਟਰ ਸਰਵਿਸ ਪੋਰਟਲ https://www.nvsp.in/ਨੂੰ ਇੱਕ ਹੋਰ ਮਹਤੱਵਪੂਰਣ ਪੋਰਟਲ ਕਰਾਰ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਮਤਦਾਤਾ ਸੂਚੀਆਂ, ਮਤਦਾਤਾ ਸ਼ਨਾਖ਼ਤੀ ਕਾਰਡ ਬਣਵਾਉਣ ਲਈ ਬਿਨੇ, ਮਤਦਾਤਾ ਕਾਰਡ ’ਚ ਦਰੁਸਤੀ, ਚੋਣ ਬੂਥ, ਵਿਧਾਨ ਸਭਾ ਹਲਕਾ ਅਤੇ ਲੋਕ ਸਭਾ ਹਲਕਾ ਨਾਲ ਸਬੰਧਤ ਜ਼ਰੂਰੀ ਜਾਣਕਾਰੀਆਂ ਹਾਸਲ ਕਰਨ ਤੋਂ ਇਲਾਵਾ ਬੂਥ ਲੈਵਲ ਅਫ਼ਸਰਾਂ, ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰਾਂ ਦੀਆਂ ਸੂਚੀਆਂ ਸਮੇਤ ਹੋਰ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਣਗੇ। ਇਸੇ ਤਰ੍ਹਾਂ ‘ਵੋਟਰ ਪੋਰਟਲ’  https://voterportal.eci.gov.in/ ਰਾਹੀਂ ਵੀ ਮਤਦਾਤਾ ਰਜਿਸਟ੍ਰੇਸ਼ਨ, ਸੋਧ, ਵੋਟ ਕਟਵਾਉਣ ਤੇ ਪਤਾ ਤਬਦੀਲ ਕਰਨ ਜਿਹੀਆਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।
    ‘ਵੋਟਰ ਹੈਲਪਲਾਈਨ ਐਪ’ ਉਕਤ ਸਾਰੀਆਂ ਸੁਵਿਧਾਵਾਂ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਰਾਹੀਂ ਉਪਲਬਧ ਮੋਬਾਇਲ ਵਰਸ਼ਨ ਹੋਵੇਗਾ, ਜਿਸ ਵਿੱਚ ਵੋਟਰ ਰਜਿਸਟ੍ਰੇਸ਼ਨ, ਸ਼ਿਕਾਇਤ, ਈ ਵੀ ਐਮ ਜਾਣਕਾਰੀ, ਚੋਣ, ਨਤੀਜਿਆਂ ਅਤੇ ਉਮੀਦਵਾਰਾਂ ਬਾਰੇ ਜਾਣਕਾਰੀ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ‘ਨੋਅ ਯੂਅਰ ਕੈਂਡੀਡੇਟ’ ਐਪ ਵੀ ਜਲਦ ਉਮੀਦਵਾਰਾਂ ਦੀ ਜਾਣਕਾਰੀ ਸਮੇਤ ਅਪਰਾਧਿਕ ਪਿਛੋਕੜ ਵੀ ਉਪਲਬਧ ਹੋਵੇਗੀ ਤਾਂ ਜੋ ਮਤਦਾਤਾ ਆਪਣੇ ਉਮੀਦਵਾਰ ਬਾਰੇ ਹਰੇਕ ਜਾਣਕਾਰੀ ਰੱਖ ਸਕੇ।’
    ਇਸੇ ਤਰ੍ਹਾਂ ‘ਨੈਸ਼ਨਲ ਗ੍ਰੀਵੈਂਸ ਸਰਵਿਸਜ਼ ਪੋਰਟਲ’https://eci-citizenservices.eci.nic.inਰਾਹੀਂ ਲੋਕਾਂ ਨੂੰ ਆਪਣੀ ਸੂਚਨਾ, ਫੀਡਬੈਕ, ਸੁਝਾਅ ਅਤੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਬਹੁਤ ਹੀ ਢੁਕਵਾਂ ਮੰਚ ਪ੍ਰਦਾਨ ਕਰੇਗਾ।


Spread Information
Advertisement

LEAVE A RESPONSE

Your email address will not be published. Required fields are marked *

error: Content is protected !!