Skip to content
Advertisement

100 ਫ਼ੀਸਦੀ ਕੋਵਿਡ ਟੀਕਾਕਰਨ ਯਕੀਨੀ ਬਣਾਇਆ ਜਾਵੇ: ਡਾ. ਜਗਮੋਹਨ ਸਿੰਘ
ਪਰਦੀਪ ਕਸਬਾ,ਸੰਗਰੂਰ 18, ਜਨਵਰੀ :2022
ਕੋਵਿਡ 19 ਦੇ ਨਵੇਂ ਰੂਪ ਓਮੀਕ੍ਰੋਮ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਵਿਡ ਟੀਕਾਕਰਨ ਨੂੰ 100 ਫ਼ੀਸਦੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ।
ਉਨ੍ਹਾਂ ਕੋਵਿਡ ਟੀਕਾਕਰਨ ਦੀ ਅਹਿਮੀਅਤ ਦੱਸਦਿਆਂ ਕਿਹਾ ਕਿ ਜੇਕਰ ਕੋਵਿਡ ਟੀਕਾਕਰਨ ਤੋਂ ਬਾਅਦ ਕੋਈ ਕੋਰੋਨਾ ਪੋਜ਼ਟਿਵ ਆਉਂਦਾ ਹੈ ਤਾਂ ਮੌਤ ਦਾ ਖਤਰਾ ਬਿਲਕੁਲ ਘਟ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਆਪਣੀ ਤੇ ਪਰਿਵਾਰ ਦੀ ਸਿਹਤ ਦਾ ਖਿਆਲ ਰੱਖਦਿਆਂ ਆਪਣਾ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਾਜਮਾਂ ਦੀ ਡਿਊਟੀ ਵਿਧਾਨ ਸਭਾ ਚੋਣਾਂ ਵਿੱਚ ਲੱਗੀ ਹੋਈ ਹੈ ਉਹ ਆਪਣੀ ਬੂਸਟਰ ਡੋਜ ਜ਼ਰੂਰ ਲਗਵਾ ਲੈਣ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਨੇ ਕਿਹਾ ਕਿ ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਲਈ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ, ਬੁਖ਼ਾਰ ਜਾਂ ਸਾਹ ਲੈਣ ਵਿਚ ਦਿੱਕਤ ਹੋਵੇ ਤਾਂ ਉਹ ਨੇੜੇ ਦੇ ਸਿਹਤ ਕੇਂਦਰ ’ਤੇ ਸੰਪਰਕ ਕਰ ਸਕਦਾ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੰਜੇ ਮਾਥੁਰ ਨੇ ਕਿਹਾ ਕਿ 15 ਤੋ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਵੀ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪਰਿਵਾਰ ਆਪਣੇ ਬੱਚਿਆਂ ਦਾ ਕੋਵਿਡ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਕੋਵਿਡ 19 ਬੀਮਾਰੀ ਤੋਂ ਬੱਚਿਆ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਵਿਕਾਸ ਧੀਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Advertisement

error: Content is protected !!