PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਮਾਲਵਾ ਰਾਜਸੀ ਹਲਚਲ ਲੁਧਿਆਣਾ

ਕੋਵਿਡ ਪ੍ਰੋਟੋਕਾਲ ਤਹਿਤ ਵਿਧਾਨ ਸਭਾ ਚੋਣਾਂ ਨੂੰ ਕਰਵਾਉਣਾ ਬਣਾਇਆ ਜਾ ਰਿਹਾ ਹੈ ਯਕੀਨੀ

Advertisement
Spread Information

ਕੋਵਿਡ ਪ੍ਰੋਟੋਕਾਲ ਤਹਿਤ ਵਿਧਾਨ ਸਭਾ ਚੋਣਾਂ ਨੂੰ ਕਰਵਾਉਣਾ ਬਣਾਇਆ ਜਾ ਰਿਹਾ ਹੈ ਯਕੀਨੀ

  • ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਨੇ ਪੱਤਰਕਾਰਾਂ ਨਾਲ ਕੀਤੀ ਵਿਸ਼ੇਸ਼ ਬੈਠਕ

ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ, 18 ਜਨਵਰੀ 2022

ਵਿਧਾਨ ਸਭਾ ਚੋਣਾਂ ਨੂੰ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਮੁਕੰਮਲ ਕਰਾਇਆ ਜਾਵੇਗਾ ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪੱਤਰਕਾਰਾਂ ਨਾਲ ਵਿਧਾਨ ਸਭਾ ਚੋਣਾਂ 2022 ਸਬੰਧੀ ਰੱਖੀ ਗਈ ਮੀਟਿੰਗ ਮੌਕੇ ਕੀਤਾ। ਇਸ ਮੌਕੇ ਐਸ.ਡੀ. ਐਮ. ਓਮ ਪ੍ਰਕਾਸ਼ ਵੀ ਵਿਸ਼ੇਸ਼ ਤੌਰ ਉਤੇ ਮੋਜੂਦ ਸਨ।

 ਇਸ ਮੌਕੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਵਿਧਾਨ ਸਭਾ ਵੋਟਾਂ ਦੀਆਂ ਮਿਤੀਆਂ ’ਚ ਕੀਤੇ ਗਏ ਬਦਲਾਵਾਂ ਬਾਰੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਚੋਣਾਂ ਲਈ ਨੋਟੀਫ਼ਿਕੇਸ਼ਨ 25 ਜਨਵਰੀ, 2022 ਨੂੰ ਜਾਰੀ ਹੋਵੇਗਾ ਜਦਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ1 ਫ਼ਰਵਰੀ, 2022 ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 2 ਫ਼ਰਵਰੀ, 2022 ਨੂੰ ਹੋਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 4 ਫ਼ਰਵਰੀ 2022 ਨਿਸ਼ਚਿਤ ਕੀਤੀ ਗਈ ਹੈ ਜਦਕਿ ਮਤਦਾਨ 20 ਫ਼ਰਵਰੀ, 2022 ਨੂੰ ਹੋਵੇਗਾ ਅਤੇ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।

 ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 902 ਪੋਲਿੰਗ ਬੂਥ ਹਨ ਅਤੇ ਕੁਲ 714685 ਵੋਟਰ ਹਨ ਜਿਨ੍ਹਾਂ ਵਿੱਚ 375845 ਪੁਰਸ਼ ਵੋਟਰ, 338825 ਮਹਿਲਾ ਵੋਟਰ ਅਤੇ15 ਟਰਾਂਸਜੈਂਡਰ ਵੋਟਰ ਹਨ। ਉਨ੍ਹਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਜ਼ੀਰਾ ਵਿੱਚ ਕੁਲ 185711 ਵੋਟਰ ਹਨ ਜਿਨ੍ਹਾਂ ਵਿੱਚ 98124 ਪੁਰਸ਼ ਵੋਟਰ ਅਤੇ 87585 ਮਹਿਲਾ ਵੋਟਰ ਤੇ 2 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ਸ਼ਹਿਰੀ ਹਲਕੇ ਵਿੱਚ ਕੁੱਲ 168863 ਵੋਟਰ ਹਨ ਜਿਨ੍ਹਾਂ ਵਿੱਚੋਂ 89355 ਪੁਰਸ਼ ਵੋਟਰ, 79503 ਮਹਿਲਾ ਵੋਟਰ ਅਤੇ 5 ਟਰਾਂਸਜੈਂਡਰ ਵੋਟਰ ਹਨ।ਫਿਰੋਜ਼ਪੁਰ ਦਿਹਾਤੀ ਵਿੱਚ ਕੁੱਲ 193321 ਵੋਟਰ ਹਨ ਜਿਨ੍ਹਾਂ ਵਿੱਚੋ. 101583 ਪੁਰਸ਼ ਵੋਟਰ, 91734 ਮਹਿਲਾਵੋਟਰ ਅਤੇ 4 ਟਰਾਂਸਜੈਂਡਰ ਵੋਟਰ ਹਨ। ਇਸੇ ਤਰ੍ਹਾਂ ਹਲਕਾ ਗੁਰੂ ਹਰਸਹਾਏ ਵਿੱਚ ਕੁੱਲ 166790 ਵੋਟਰ ਹਨ ਜਿਨ੍ਹਾਂਵਿੱਚ 86783 ਪੁਰਸ਼ ਵੋਟਰ, 80003 ਮਹਿਲਾ ਵੋਟਰ ਅਤੇ 4 ਟਰਾਂਸਜੈਂਡਰ ਵੋਟਰ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕੁਲ 325 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਹਨ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!